- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੁਵਾ ਮਾਮਲੇ ਅਤੇ ਖੇਡ ਮੰਤਰਾਲਾ,

- ਸਕੂਲਾਂ ਤੇ ਕਾਲਜਾਂ ’ਚ ਮਾਈ ਭਾਰਤ ਪੋਰਟਲ ’ਤੇ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਬਣਾਈ ਜਾਵੇ ਯਕੀਨੀ
- ਹਰ ਸੰਸਥਾ ’ਚ ਮਾਈ ਭਾਰਤ ਨੋਡਲ ਅਫ਼ਸਰ ਅਤੇ ਮਾਈ ਭਾਰਤ ਕੈਂਪਸ ਅੰਬੈਸਡਰ ਨਾਮਜ਼ਦ ਕਰਨ ਦੇ ਨਿਰਦੇਸ਼
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ
ਮੋਗਾ : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਅਦਾਰੇ ਮਾਈ ਭਾਰਤ ਕੇਂਦਰ ਮੋਗਾ ਵੱਲੋਂ ਮਾਈ ਭਾਰਤ ਪੋਰਟਲ ’ਤੇ ਨੌਜਵਾਨਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸਥਾਨ ਮੀਟਿੰਗ ਹਾਲ ਵਿਚ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਦੇ ਪ੍ਰਿੰਸੀਪਲਾਂ, ਸਰਕਾਰੀ ਸਕੂਲਾਂ ਦੇ ਬਲਾਕ ਮੁਖੀਆਂ ਅਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਇਹ ਮੀਟਿੰਗ ਮਾਈ ਭਾਰਤ ਮੁੱਖ ਦਫ਼ਤਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕਰਵਾਈ ਗਈ, ਜਿਨ੍ਹਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸਕੂਲਾਂ ਅਤੇ ਕਾਲਜਾਂ ਦੇ ਮੁਖੀਆਂ ਦੀ ਮੀਟਿੰਗ ਕਰ ਕੇ ਮਾਈ ਭਾਰਤ ਪੋਰਟਲ ’ਤੇ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਅਤੇ ਹਰ ਸੰਸਥਾ ਵਿਚ ਮਾਈ ਭਾਰਤ ਨੋਡਲ ਅਫ਼ਸਰ ਅਤੇ ਮਾਈ ਭਾਰਤ ਕੈਂਪਸ ਅੰਬੈਸਡਰ ਨਾਮਜ਼ਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਟਿੰਗ ਦੀ ਪ੍ਰਧਾਨਗੀ ਕੁਲਪ੍ਰੀਤ ਸਿੰਘ, ਏਡੀਸੀ ਵਿਕਾਸ ਮੋਗਾ ਨੇ ਕੀਤੀ। ਇਸ ਮੌਕੇ ਉਨ੍ਹਾਂ ਨੇ ਸਮੂਹ ਪ੍ਰਿੰਸੀਪਲਾਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਵਿੱਦਿਅਕ ਸੰਸਥਾ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਹਰ ਸਕੂਲ ਅਤੇ ਕਾਲਜ ਵਿਚ ਇਕ ਮਾਈ ਭਾਰਤ ਨੋਡਲ ਅਫ਼ਸਰ ਅਤੇ ਇਕ ਮਾਈ ਭਾਰਤ ਕੈਂਪਸ ਅੰਬੈਸਡਰ ਵਲੰਟੀਅਰ ਨਾਮਜ਼ਦ ਕੀਤਾ ਜਾਵੇ ਤਾਂ ਜੋ ਰਜਿਸਟ੍ਰੇਸ਼ਨ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਸਕੇ। ਮੀਟਿੰਗ ਦੌਰਾਨ ਜ਼ਿਲ੍ਹਾ ਯੂਥ ਅਫ਼ਸਰ ਗੁਰਪ੍ਰੀਤ ਸਿੰਘ ਵੱਲੋਂ ਮਾਈ ਭਾਰਤ ਦੀਆਂ ਵੱਖ-ਵੱਖ ਸਰਗਰਮੀਆਂ, ਵਲੰਟੀਅਰ ਮੌਕਿਆਂ, ਐਕਸਪੀਰੀਐਂਸ਼ਲ ਲਰਨਿੰਗ ਪ੍ਰੋਗਰਾਮਾਂ ਅਤੇ ਨੌਜਵਾਨਾਂ ਲਈ ਉੱਪਲਬਧ ਮੌਕਿਆਂ ਬਾਰੇ ਵਿਸਤ੍ਰਿਤ ਪਾਵਰਪੁਆਇੰਟ ਪ੍ਰਜ਼ੇਂਟੇਸ਼ਨ ਦਿੱਤੀ ਗਈ। ਉਨ੍ਹਾਂ ਨੇ ਮਾਈ ਭਾਰਤ ਪੋਰਟਲ ’ਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਅਤੇ ਇਸ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਅਤੇ ਸਮੂਹ ਵਿੱਦਿਅਕ ਸੰਸਥਾਵਾਂ ਨੂੰ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਪੋਰਟਲ ਨਾਲ ਜੋੜਨ ਦੀ ਅਪੀਲ ਕੀਤੀ। ਮੀਟਿੰਗ ’ਚ ਹਾਜ਼ਰ ਸਮੂਹ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਨੇ ਮਾਈ ਭਾਰਤ ਦੀ ਇਸ ਪਹਿਲ ਦਾ ਸਵਾਗਤ ਕਰਦਿਆਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਆਪਣੇ-ਆਪਣੇ ਸੰਸਥਾਨਾਂ ਵਿਚ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮਾਈ ਭਾਰਤ ਪੋਰਟਲ ਨਾਲ ਜੋੜਨ ਲਈ ਜਾਗਰੂਕਤਾ ਸਰਗਰਮੀਆਂ ਚਲਾਉਣ ਦਾ ਸੰਕਲਪ ਪ੍ਰਗਟਾਇਆ।