ਮੋਗਾ 'ਚ ਵੱਡੀ ਵਾਰਦਾਤ: ਥਾਣਾ ਸਦਰ 'ਤੇ ਹੈਂਡ ਗ੍ਰਨੇਡ ਨਾਲ ਹਮਲਾ, ਇਲਾਕੇ 'ਚ ਹੜਕੰਪ; ਪੁਲਿਸ ਵੱਲੋਂ ਹਾਈ ਅਲਰਟ
ਬੁੱਧਵਾਰ ਨੂੰ ਮੋਗਾ-ਫਿਰੋਜ਼ਪੁਰ ਜੀ. ਟੀ. ਰੋਡ ’ਤੇ ਸਥਿਤ ਥਾਣਾ ਸਦਰ ’ਤੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਵੱਲੋਂ ਕਥਿਤ ਤੌਰ ’ਤੇ ਇਕ ਹੈਂਡ ਗ੍ਰਨੇਡ ਸੁੱਟਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਹੈਂਡ ਗ੍ਰਨੇਡ ਫਟਿਆ ਨਹੀਂ, ਜਿਸ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਹਾਲਾਂਕਿ ਜ਼ਿਲ੍ਹਾ ਪੁਲਸ ਮੁਖੀ ਜਾਂ ਕਿਸੇ ਹੋਰ ਸੀਨੀਅਰ ਪੁਲਸ ਅਧਿਕਾਰੀ ਵੱਲੋਂ ਇਸ ਘਟਨਾ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।
Publish Date: Thu, 09 Jul 2026 01:07 PM (IST)
Updated Date: Thu, 09 Jul 2026 01:09 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ - ਬੁੱਧਵਾਰ ਨੂੰ ਮੋਗਾ-ਫਿਰੋਜ਼ਪੁਰ ਜੀ. ਟੀ. ਰੋਡ ’ਤੇ ਸਥਿਤ ਥਾਣਾ ਸਦਰ ’ਤੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਵੱਲੋਂ ਕਥਿਤ ਤੌਰ ’ਤੇ ਇਕ ਹੈਂਡ ਗ੍ਰਨੇਡ ਸੁੱਟਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਹੈਂਡ ਗ੍ਰਨੇਡ ਫਟਿਆ ਨਹੀਂ, ਜਿਸ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਹਾਲਾਂਕਿ ਜ਼ਿਲ੍ਹਾ ਪੁਲਸ ਮੁਖੀ ਜਾਂ ਕਿਸੇ ਹੋਰ ਸੀਨੀਅਰ ਪੁਲਸ ਅਧਿਕਾਰੀ ਵੱਲੋਂ ਇਸ ਘਟਨਾ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।
ਜਾਣਕਾਰੀ ਮਿਲਣ ਉਪਰੰਤ ਵੱਡੀ ਗਿਣਤੀ ਵਿਚ ਪੱਤਰਕਾਰ ਥਾਣਾ ਸਦਰ ਦੇ ਬਾਹਰ ਪਹੁੰਚੇ ਪਰ ਥਾਣੇ ਦਾ ਮੁੱਖ ਗੇਟ ਬੰਦ ਸੀ। ਇਸ ਦੌਰਾਨ ਥਾਣੇ ਦੇ ਬਾਹਰ ਪੁਲਸ ਅਤੇ ਐਂਟੀ ਸਾਬੋਤਾਜ ਟੀਮਾਂ ਜਾਂਚ ਵਿਚ ਰੁੱਝੀਆਂ ਹੋਈਆਂ ਸਨ। ਇਸ ਸਬੰਧੀ ਜ਼ਿਲਾ ਪੁਲਸ ਮੁਖੀ ਸਮੇਤ ਹੋਰ ਪੁਲਸ ਅਧਿਕਾਰੀਆਂ ਨਾਲ ਫੋਨ ’ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕਿਸੇ ਵੱਲੋਂ ਵੀ ਕੋਈ ਜਵਾਬ ਨਹੀਂ ਦਿੱਤਾ ਗਿਆ। ਸੂਤਰਾਂ ਅਨੁਸਾਰ ਪੁਲਸ ਟੀਮਾਂ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀਆਂ ਫੁਟੇਜ ਦੀ ਵੀ ਜਾਂਚ ਕਰ ਰਹੀਆਂ ਹਨ। ਫਿਲਹਾਲ ਇਸ ਮਾਮਲੇ ਵਿਚ ਕੋਈ ਸੁਰਾਗ ਹੱਥ ਨਹੀਂ ਲੱਗਿਆ।