- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਦੇ ਵਿਧਾਨ ਸਭਾ ਹਲਕਾ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਧਰਮਕੋਟ : ਮੋਗਾ ਦੇ ਵਿਧਾਨ ਸਭਾ ਹਲਕਾ ਧਰਮਕੋਟ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ ਜਦੋਂ ਪਿੰਡ ਪੰਡੋਰੀ ਦੇ ਸਾਬਕਾ ਪੰਚਾਇਤ ਮੈਂਬਰ ਸਰਤਾਜ ਸਿੰਘ ਨੇ ਕਾਂਗਰਸ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹ ਲਿਆ। ਸਰਤਾਜ ਸਿੰਘ ਦੀ ਆਪ ਵਿਚ ਸ਼ਮੂਲੀਅਤ ਨੂੰ ਪਿੰਡ ਪੱਧਰ ’ਤੇ ਪਾਰਟੀ ਲਈ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਹਲਕਾ ਵਿਧਾਇਕ ਲਾਡੀ ਢੋਸ ਨੇ ਸਰਤਾਜ ਸਿੰਘ ਦਾ ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ। ਵਿਧਾਇਕ ਲਾਡੀ ਢੋਸ ਨੇ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਪਾਰਟੀ ਉਨ੍ਹਾਂ ਨੂੰ ਨਾਲ ਲੈ ਕੇ ਲੋਕਾਂ ਦੀ ਸੇਵਾ ਲਈ ਕੰਮ ਕਰੇਗੀ। ਵਿਧਾਇਕ ਲਾਡੀ ਢੋਸ ਨੇ ਕਿਹਾ ਕਿ ਹਲਕਾ ਧਰਮਕੋਟ ਵਿਚ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ। ਲੋਕ ਸਰਕਾਰ ਦੀਆਂ ਨੀਤੀਆਂ ਅਤੇ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਅਮਨ ਪੰਡੋਰੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਵੀ ਸਰਤਾਜ ਸਿੰਘ ਦਾ ‘ਆਪ’ ਵਿਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਾਰਟੀ ਵਿਚ ਆਉਣ ਨਾਲ ਜਥੇਬੰਦੀ ਨੂੰ ਹੋਰ ਮਜ਼ਬੂਤੀ ਮਿਲੇਗੀ। ਸਰਤਾਜ ਸਿੰਘ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ ਅਤੇ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੇ ਵਿਧਾਇਕ ਲਾਡੀ ਢੋਸ ਅਤੇ ਪਾਰਟੀ ਆਗੂਆਂ ਦਾ ਧੰਨਵਾਦ ਵੀ ਕੀਤਾ। ਸਰਤਾਜ ਸਿੰਘ ਦੀ ਸ਼ਮੂਲੀਅਤ ਮੌਕੇ ਸਥਾਨਕ ਆਪ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।