
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਐੱਸਸੀ ਫਰੰਟ ਵੱਲੋਂ ਸਮਾਜ ਸੇਵਾ ਦੇ

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਐੱਸਸੀ ਫਰੰਟ ਵੱਲੋਂ ਸਮਾਜ ਸੇਵਾ ਦੇ ਖੇਤਰ ’ਚ ਸਰਗਰਮ ਮਲਕੀਅਤ ਕੌਰ ਨੂੰ ਬਲਾਕ ਬਾਬਾ ਬਕਾਲਾ ਦੇ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੰਸਥਾ ਵੱਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪਦਿਆਂ ਉਮੀਦ ਪ੍ਰਗਟਾਈ ਗਈ ਕਿ ਉਹ ਸਮਾਜ ਦੇ ਦੱਬੇ-ਕੁਚਲੇ ਅਤੇ ਲੋੜਵੰਦ ਵਰਗਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣ ਦੇ ਨਾਲ-ਨਾਲ ਇਸਤਰੀ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣਗੇ। ਇਸ ਮੌਕੇ ਐੱਸਸੀ ਫਰੰਟ ਦੇ ਚੇਅਰਮੈਨ ਅਤੇ ਸੰਸਥਾਪਕ ਡਾ. ਰਣਜੀਤ ਸਿੰਘ ਸਹੋਤਾ ਅਤੇ ਮਹਿਲਾ ਵਿੰਗ ਪ੍ਰਧਾਨ ਡਾ. ਜਸਬੀਰ ਕੌਰ ਨੇ ਦੱਸਿਆ ਕਿ ਮਲਕੀਅਤ ਕੌਰ ਦੀ ਸਮਾਜ ਸੇਵਾ ਪ੍ਰਤੀ ਲਗਨ ਅਤੇ ਲੋਕਾਂ ਨਾਲ ਜੁੜ ਕੇ ਕੰਮ ਕਰਨ ਦੀ ਭਾਵਨਾ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਨਵੀਂ ਨਿਯੁਕਤੀ ਤੋਂ ਬਾਅਦ ਸੰਸਥਾ ਦੇ ਅਹੁਦੇਦਾਰਾਂ ਅਤੇ ਸਹਿਯੋਗੀਆਂ ਵੱਲੋਂ ਮਲਕੀਅਤ ਕੌਰ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਮਲਕੀਅਤ ਕੌਰ ਨੇ ਸੰਸਥਾ ਵੱਲੋਂ ਉਨ੍ਹਾਂ ’ਤੇ ਪ੍ਰਗਟਾਏ ਭਰੋਸੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਸਤਰੀਆਂ ਨੂੰ ਸਮਾਜ ’ਚ ਬਣਦਾ ਸਨਮਾਨ ਅਤੇ ਅਧਿਕਾਰ ਦਿਵਾਉਣ ਦੇ ਨਾਲ-ਨਾਲ ਲੋੜਵੰਦ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਡਾਕਟਰ ਰਣਜੀਤ ਸਿੰਘ ਸਹੋਤਾ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਸਮਾਜ ’ਚ ਬਰਾਬਰੀ, ਸਨਮਾਨ ਅਤੇ ਸੰਵਿਧਾਨਕ ਅਧਿਕਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਇਸੇ ਤਹਿਤ ਵੱਖ-ਵੱਖ ਖੇਤਰਾਂ ’ਚ ਨਵੀਆਂ ਜ਼ਿੰਮੇਵਾਰੀਆਂ ਸੌਂਪ ਕੇ ਸੰਸਥਾ ਦੇ ਕੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।