ਸ਼ਿਵਰਾਤਰੀ ਮੌਕੇ ਮਾਲਵਿਕਾ ਸੂਦ ਵੱਲੋਂ ਭਗਵਾਨ ਸ਼ਿਵ ਦੀ ਅਰਾਧਨਾ
ਪਵਿੱਤਰ ਤਿਉਹਾਰ ਮਹਾਂਕਾਂਗਰਸ ਹਲਕਾ ਇੰਚਾਰਜ ਮਾਲਵਿਕਾ ਸੂਦ ਜਲ ਅਭਿਸ਼ੇਕ ਕਰਦੇ ਹੋਏ।
Publish Date: Mon, 16 Feb 2026 03:44 PM (IST)
Updated Date: Tue, 17 Feb 2026 04:00 AM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਪਵਿੱਤਰ ਤਿਉਹਾਰ ਮਹਾਂ ਸ਼ਿਵਰਾਤਰੀ ਨੂੰ ਮੋਗਾ ਸ਼ਹਿਰ ਵਿਚ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ’ਤੇ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਲਵਿਕਾ ਸੂਦ ਨੇ ਸ਼ਹਿਰ ਦੇ ਵੱਖ ਵੱਖ ਮੰਦਰਾਂ ਵਿਚ ਦਰਸ਼ਨ ਕਰਕੇ ਭਗਵਾਨ ਸ਼ਿਵ ਦੀ ਅਰਾਧਨਾ ਕੀਤੀ। ਮਲਵਿਕਾ ਸੂਦ ਨੇ ਮੰਦਰਾਂ ਵਿਚ ਪਹੁੰਚ ਕੇ ਪਵਿੱਤਰ ਸ਼ਿਵਲਿੰਗ ’ਤੇ ਜਲ ਅਭਿਸ਼ੇਕ ਕੀਤਾ ਅਤੇ ਵਿਧੀ ਵਿਧਾਨ ਨਾਲ ਪੂਜਾ ਅਰਚਨਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਗਵਾਨ ਸ਼ਿਵ ਦੀ ਮਹਿਮਾ ਦਾ ਵਿਸਥਾਰ ਨਾਲ ਵਰਣਨ ਕਰਦਿਆਂ ਕਿਹਾ ਕਿ ਭੋਲੇਨਾਥ ਦੀ ਭਗਤੀ ਮਨ ਨੂੰ ਸ਼ਾਂਤੀ ਅਤੇ ਜੀਵਨ ਨੂੰ ਸਕਾਰਾਤਮਿਕ ਦਿਸ਼ਾ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਸਮੂਹ ਸ਼ਹਿਰ ਵਾਸੀਆਂ ਅਤੇ ਦੇਸ਼ ਵਾਸੀਆਂ ਦੀ ਖੁਸ਼ਹਾਲੀ, ਚੰਗੀ ਸਿਹਤ, ਤੰਦਰੁਸਤੀ ਅਤੇ ਸਮਾਜਿਕ ਸਾਂਝ ਲਈ ਪ੍ਰਾਰਥਨਾ ਕੀਤੀ। ਮੰਦਰਾਂ ਵਿਚ ਸਵੇਰੇ ਤੋਂ ਹੀ ਭਗਤਾਂ ਦੀ ਭੀੜ ਰਹੀ ਅਤੇ ਹਰ ਪਾਸੇ ਹਰ ਹਰ ਮਹਾਦੇਵ ਦੇ ਜੈਕਾਰਿਆਂ ਨਾਲ ਧਾਰਮਿਕ ਉਤਸ਼ਾਹ ਦਾ ਦ੍ਰਿਸ਼ ਦੇਖਣ ਨੂੰ ਮਿਲਿਆ।