- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ- ਕੋਟਕਪ ੂਰਾ ਬਾਈਪਾਸ

ਵਕੀਲ ਮਹਿਰੋ, ਪੰਜਾਬੀ ਜਾਗਰਣ ਮੋਗਾ: ਮੋਗਾ-ਕੋਟਕਪੂਰਾ ਬਾਈਪਾਸ ਸਥਿਤ ਰੇਲਵੇ ਪੁਲ ਦੇ ਹੇਠਾਂ ਬੀਤੀ ਰਾਤ ਇਕ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਰਾਤ ਕਰੀਬ 9 ਵਜੇ ਰੇਲਵੇ ਲਾਈਨ ’ਤੇ ਇਕ ਵਿਅਕਤੀ ਰੇਲਗੱਡੀ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵਾ ਸੁਸਾਇਟੀ ਦੇ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕੀਤੇ। ਹਾਦਸਾ ਬੇਹੱਦ ਦਰਦਨਾਕ ਹੋਣ ਕਾਰਨ ਮ੍ਰਿਤਕ ਦੀ ਦੇਹ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ। ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਵੱਲੋਂ ਬਹੁਤ ਹੀ ਮੁਸ਼ਕਿਲ ਹਾਲਾਤਾਂ ਵਿਚ ਮ੍ਰਿਤਕ ਦੀ ਦੇਹ ਨੂੰ ਇਕੱਠਾ ਕਰਕੇ ਅਗਲੀ ਕਾਰਵਾਈ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ। ਮ੍ਰਿਤਕ ਦੀ ਪਛਾਣ ਨਾ ਹੋ ਸਕਣ ਕਾਰਨ ਦੇਹ ਨੂੰ ਸਿਵਲ ਹਸਪਤਾਲ ਦੀ ਮੁਰਦਾਘਰ ਵਿਚ 72 ਘੰਟਿਆਂ ਲਈ ਸੁਰੱਖਿਅਤ ਰੱਖਿਆ ਗਿਆ ਹੈ ਤਾਂ ਜੋ ਇਸ ਦੌਰਾਨ ਮ੍ਰਿਤਕ ਦੀ ਪਛਾਣ ਕੀਤੀ ਜਾ ਸਕੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਤੱਕ ਪਹੁੰਚ ਕੀਤੀ ਜਾ ਸਕੇ। ਉਧਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਰੇਲਵੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੇ ਨਾਲ-ਨਾਲ ਮ੍ਰਿਤਕ ਦੀ ਸ਼ਨਾਖਤ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ।