ਮਾਨ ਸਰਕਾਰ ਨੇ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ : ਬਿਲਾਸਪੁਰ
ਹਲਕਾ ਨਿਹਾਲ ਸਿੰਘ ਵਾਲਾ ਦੇ
Publish Date: Thu, 26 Mar 2026 03:48 PM (IST)
Updated Date: Fri, 27 Mar 2026 03:59 AM (IST)

ਕਾਕਾ ਰਾਮੂੰਵਾਲਾ ਪੰਜਾਬੀ ਜਾਗਰਣ, ਮੋਗਾ : ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰਾਮੂੰਵਾਲਾ ਕਲਾਂ ਵਿਖੇ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਤਹਿਤ ਨਗਰ ਵਾਸੀਆਂ ਨਾਲ ਸੰਵਾਦ ਮੀਟਿੰਗ ਕੀਤੀ ਗਈ । ਇਸ ਮੌਕੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਸਰਪੰਚ ਰਾਮੂੰਵਾਲਾ ਨਵਾਂ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜ ਦੌਰਾਨ ਅਨੇਕਾਂ ਵਿਕਾਸ ਕਾਰਜ ਤੇ ਹੋਰ ਲੋਕ ਭਲਾਈ ਦੇ ਕੰਮ ਕੀਤੇ ਹਨ ਅਤੇ ਹਜ਼ਾਰਾਂ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ । ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ਅਤੇ ਜਲਦ ਹੀ ਜਨਰਲ ਘਰਾਂ ਦੀਆਂ ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਅਤੇ ਐੱਸਸੀ ਵਰਗ ਦੀਆਂ ਮਹਿਲਾਵਾਂ ਨੂੰ ਪੰਦਰਾਂ ਸੌ ਰੁਪਏ ਮਿਲਣੇ ਸ਼ੁਰੂ ਹੋ ਜਾਣਗੇ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਜਿੱਥੇ ਨੱਬੇ ਪ੍ਰਤੀਸ਼ਤ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਉੱਥੇ ਹੀ ਕਿਸਾਨ ਭਰਾਵਾਂ ਨੂੰ ਖੇਤਾਂ ਵਾਲੀ ਲਾਈਟ ਦਿਨੇਂ ਨਿਰਵਿਘਨ ਆ ਰਹੀ ਹੈ ਅਤੇ ਨਹਿਰੀ ਪਾਣੀ ਕਈ ਪਿੰਡਾਂ ਅੰਦਰ ਮਿਲਣਾ ਸ਼ੁਰੂ ਹੋ ਗਿਆ ਹੈ ਅਤੇ ਅਨੇਕਾਂ ਪਿੰਡਾਂ ਅੰਦਰ ਪਾਈਪ ਲਾਈਨ ਪਾਉਣ ਦਾ ਕੰਮ ਜਾਰੀ ਹੈ । ਇਸ ਮੌਕੇ ਸਰਪੰਚ ਗੁਰਵਿੰਦਰ ਸਿੰਘ ਰਾਮੂੰਵਾਲਾ ਨਵਾਂ, ਗੁਰਪ੍ਰੀਤ ਗੋਗੀ, ਮੋਹਨ ਸਿੰਘ ਗਿੱਲ ਪੰਚ ਰਾਮੂੰਵਾਲਾ ਨਵਾਂ, ਇਕਬਾਲ ਸਿੰਘ ਪਾਲ ਰਾਮੂੰਵਾਲਾ ਹਰਚੋਕਾ, ਜਸਵਿੰਦਰ ਸਿੰਘ ਖਾਲਸਾ ਹਰਚੋਕਾ, ਜਗਸੀਰ ਸਿੰਘ ਸੀਰਾ ਆੜ੍ਹਤੀ ਮੈਂਬਰ ਪੰਚਾਇਤ, ਹਰਦੀਪ ਸਿੰਘ ਆਦਿ ਹਾਜ਼ਰ ਸਨ ।