ਮਨ ਕੀ ਬਾਤ’ ਦੇਸ਼ ਵਾਸੀਆਂ ਲਈ ਪ੍ਰੇਰਣਾ ਦਾ ਸਰੋਤ : ਵਿਨੇ ਸ਼ਰਮਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ
Publish Date: Mon, 31 Aug 2026 03:25 PM (IST)
Updated Date: Mon, 31 Aug 2026 03:28 PM (IST)
ਪ੍ਰਧਾਨ ਮੰਤਰੀ ਨਾਲ ਸਿੱਧੇ ਤੌਰ ’ਤੇ ਜੁੜਨ ਦਾ ਦਿੰਦਾ ਹੈ ਮੌਕਾ : ਵਿੱਕੀ ਸਿਤਾਰਾ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨਾਲ ਕੀਤੇ ਜਾਣ ਵਾਲੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਨੂੰ ਸ਼ਹੀਦ ਭਗਤ ਸਿੰਘ ਮਾਰਕੀਟ ਵਿਖੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਇਕੱਠੇ ਹੋ ਕੇ ਸੁਣਿਆ ਗਿਆ। ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਪਟਿਆਲਾ ਸ਼ਹਿਰੀ ਦੇ ਇੰਚਾਰਜ ਵਿਨੇ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ‘ਮਨ ਕੀ ਬਾਤ’ ਪ੍ਰੋਗਰਾਮ ਦੇਸ਼ ਵਾਸੀਆਂ ਲਈ ਪ੍ਰੇਰਣਾ ਦਾ ਸਰੋਤ ਬਣਿਆ ਹੋਇਆ ਹੈ। ਇਹ ਪ੍ਰੋਗਰਾਮ ਲੋਕਾਂ ਨੂੰ ਸਮਾਜ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਜਨ-ਭਾਗੀਦਾਰੀ ਅਤੇ ਸਮਾਜਿਕ ਜਾਗਰੂਕਤਾ ਨੂੰ ਵੀ ਉਤਸ਼ਾਹਿਤ ਕਰਦਾ ਹੈ। ਵਿਨੇ ਸ਼ਰਮਾ ਨੇ ਕਿਹਾ ਕਿ ‘ਮਨ ਕੀ ਬਾਤ’ ਰਾਹੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਆਪਣੇ ਪੱਧਰ ’ਤੇ ਸਮਾਜ ਲਈ ਚੰਗਾ ਕੰਮ ਕਰਨ ਵਾਲੇ ਲੋਕਾਂ ਦੀਆਂ ਪ੍ਰੇਰਣਾਦਾਈ ਕਹਾਣੀਆਂ ਸਾਹਮਣੇ ਆਉਂਦੀਆਂ ਹਨ। ਨੌਜਵਾਨਾਂ, ਮਹਿਲਾਵਾਂ, ਕਿਸਾਨਾਂ, ਕਾਰੀਗਰਾਂ ਅਤੇ ਹੋਰ ਖੇਤਰਾਂ ਵਿਚ ਉਪਲਬਧੀਆਂ ਹਾਸਲ ਕਰਨ ਵਾਲੇ ਲੋਕਾਂ ਦੇ ਉਪਰਾਲਿਆਂ ਨੂੰ ਦੇਸ਼ ਦੇ ਲੋਕਾਂ ਤੱਕ ਪਹੁੰਚਾਉਣ ਨਾਲ ਹੋਰਨਾਂ ਨੂੰ ਵੀ ਅੱਗੇ ਵਧਣ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਅਜੇ ਤੱਕ ‘ਮਨ ਕੀ ਬਾਤ’ ਨਹੀਂ ਸੁਣਦੇ, ਉਨ੍ਹਾਂ ਨੂੰ ਵੀ ਇਹ ਪ੍ਰੋਗਰਾਮ ਜ਼ਰੂਰ ਸੁਣਨਾ ਚਾਹੀਦਾ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਉੱਪ ਪ੍ਰਧਾਨ ਅਤੇ ਕੌਂਸਲਰ ਵਿੱਕੀ ਸਿਤਾਰਾ ਨੇ ਕਿਹਾ ਕਿ ‘ਮਨ ਕੀ ਬਾਤ’ ਦੇਸ਼ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਿੱਧੇ ਤੌਰ ’ਤੇ ਜੁੜਨ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਵਿਚ ਆਪਣੇ ਕੰਮ ਰਾਹੀਂ ਭਾਗੀਦਾਰੀ ਨਿਭਾਉਣ ਵਾਲੇ ਲੋਕਾਂ ਲਈ ਇਹ ਪ੍ਰੋਗਰਾਮ ਇਕ ਮਹੱਤਵਪੂਰਨ ਮੰਚ ਹੈ। ਇਸ ਰਾਹੀਂ ਦੇਸ਼ ਦੇ ਕੋਨੇ-ਕੋਨੇ ਵਿਚ ਹੋ ਰਹੇ ਚੰਗੇ ਕੰਮਾਂ ਅਤੇ ਨਵੇਂ ਉਪਰਾਲਿਆਂ ਨੂੰ ਵੱਡੇ ਪੱਧਰ ’ਤੇ ਪਛਾਣ ਮਿਲਦੀ ਹੈ। ਵਿਨੇ ਸ਼ਰਮਾ ਨੇ ਦੱਸਿਆ ਕਿ ‘ਮਨ ਕੀ ਬਾਤ’ ਦੇ 137ਵੇਂ ਸੰਸਕਰਣ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਸ਼ਾ ਮੁਕਤ ਭਾਰਤ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਸੋਸ਼ਲ ਮੀਡੀਆ ਨਾਲ ਜੁੜੇ ਨੌਜਵਾਨ ਰਚਨਾਕਾਰਾਂ ਨੂੰ ਵੀ ਨਸ਼ਾ ਮੁਕਤ ਭਾਰਤ ਮੁਹਿੰਮ ਬਾਰੇ ਵੱਧ ਤੋਂ ਵੱਧ ਸਮੱਗਰੀ ਤਿਆਰ ਕਰਕੇ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ। ‘ਮਨ ਕੀ ਬਾਤ’ ਦੌਰਾਨ ਪ੍ਰਧਾਨ ਮੰਤਰੀ ਨੇ ਪ੍ਰਗਤੀਸ਼ੀਲ ਕਿਸਾਨਾਂ ਵੱਲੋਂ ਖੇਤੀਬਾੜੀ ਵਿਚ ਕੀਤੇ ਜਾ ਰਹੇ ਨਵੇਂ ਪ੍ਰਯੋਗਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਕਈ ਕਿਸਾਨ ਨਵੀਆਂ ਫ਼ਸਲਾਂ ਦੀ ਕਾਸ਼ਤ ਕਰਕੇ ਆਪਣੀ ਆਮਦਨ ਵਧਾਉਣ ਦੇ ਉਪਰਾਲੇ ਕਰ ਰਹੇ ਹਨ। ਇਸ ਮੌਕੇ ਪ੍ਰਸਿੱਧ ਅਦਾਕਾਰ ਉੱਤਮ ਕੁਮਾਰ ਦੀ ਜਨਮ ਸ਼ਤਾਬਦੀ ਵਰ੍ਹੇ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ। ਪ੍ਰਧਾਨ ਮੰਤਰੀ ਨੇ ਆਉਣ ਵਾਲੇ ਜਨਮਾਸ਼ਟਮੀ ਅਤੇ ਵਿਸ਼ਵਕਰਮਾ ਪੂਜਾ ਦੇ ਤਿਉਹਾਰਾਂ ਦਾ ਜ਼ਿਕਰ ਕਰਦਿਆਂ ਸ਼ਿਲਪਕਾਰਾਂ ਅਤੇ ਕਾਰੀਗਰਾਂ ਨੂੰ ਸਨਮਾਨ ਦੇਣ ਦਾ ਸੱਦਾ ਦਿੱਤਾ। ਵਿਨੇ ਸ਼ਰਮਾ ਨੇ ਕਿਹਾ ਕਿ ‘ਮਨ ਕੀ ਬਾਤ’ ਦੇਸ਼ ਵਿੱਚ ਹੋ ਰਹੇ ਅਨੇਕਾਂ ਚੰਗੇ ਅਤੇ ਨਵੇਂ ਉਪਰਾਲਿਆਂ ਨੂੰ ਲੋਕਾਂ ਸਾਹਮਣੇ ਲਿਆਉਣ ਦਾ ਪ੍ਰਭਾਵਸ਼ਾਲੀ ਮੰਚ ਹੈ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਤਰਲੋਚਨ ਹਿੱਲ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਸ਼ਰਮਾ, ਜ਼ਿਲ੍ਹਾ ਉਪ ਪ੍ਰਧਾਨ ਦੇਵ ਪ੍ਰਿਯ ਤਿਆਗੀ, ਕੌਂਸਲਰ ਯੋਗੇਸ਼ ਕੁਮਾਰ ਟੋਨੀ ਸਿਤਾਰਾ, ਸਰਕਲ ਪ੍ਰਧਾਨ ਭੂਪਿੰਦਰ ਕੁਮਾਰ, ਸ਼ਿਵ ਟੰਡਨ, ਅਮਨ ਮਦਾਨ, ਡਾ. ਵਿਨੀਤ ਬਜਾਜ, ਵਿਜੇ ਮਿਸ਼ਰਾ, ਸ਼ੁਭਮ ਗੁਪਤਾ, ਧਰਮਿੰਦਰ ਸਿੰਘ ਰਾਜੂ ਕੰਡਾ, ਅਜੈ ਕੁਮਾਰ ਹੰਸ, ਲੋਕੇਸ਼ ਸ਼ਰਮਾ ਲੱਕੀ, ਹੈਪੀ ਅਨੇਜਾ, ਉਮਾ ਕਾਂਤ ਰਾਏ, ਪ੍ਰਕਾਸ਼ ਵੀਰ, ਰਾਜਾ ਪ੍ਰਜਾਪਤੀ, ਦੀਪਕ ਮਾਹਵਾਰ, ਸਾਹਿਲ ਕੁਮਾਰ, ਕਸ਼ਿਸ਼ ਧਮੀਜਾ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।