ਪੁਰਾਣੀ ਪੈਨਸ਼ਨ ਲਈ ਵਿਧਾਨ ਸਭਾ ਵੱਲ ਮਾਰਚ ਦਾ ਐਲਾਨ
ਪੁਰਾਣੀ ਪੈਨਸ਼ਨ ਬਹਾਲ ਕਰਨ ਦੀ
Publish Date: Fri, 06 Mar 2026 04:28 PM (IST)
Updated Date: Sat, 07 Mar 2026 04:03 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀਪੀਐੱਫ਼ ਕਰਮਚਾਰੀ ਯੂਨੀਅਨ ਅਤੇ ਟਰੇਡ ਯੂਨੀਅਨ ਸੈਂਟਰਾਂ ਵੱਲੋਂ 8 ਮਾਰਚ ਨੂੰ ਬਜ਼ਟ ਵਾਲੇ ਦਿਨ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਸ ਫ਼ਰੰਟ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ, ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਅਤੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜੇ ਤੱਕ ਪੁਰਾਣੀ ਪੈਨਸ਼ਨ ਬਹਾਲ ਕਰਨ ਬਾਰੇ ਕੋਈ ਪੁਖ਼ਤਾ ਕਦਮ ਨਹੀਂ ਪੁੱਟਿਆ, ਸਗੋਂ ਐੱਨਪੀਐੱਸ ਦੇ ਅੰਡਰ ਮੁਲਾਜ਼ਮਾਂ ਅਤੇ ਖਜ਼ਾਨੇ ਦੇ ਕਰੋੜਾਂ ਅਰਬਾਂ ਰੁਪਏ ਕਾਰਪੋਰੇਟਾਂ ਨੂੰ ਸ਼ੇਅਰ ਮਾਰਕੀਟ ’ਚ ਲਾਉਣ ਲਈ ਦਿੱਤਾ ਜਾ ਰਿਹਾ ਹਰ ਅਤੇ ਮੁਲਾਜ਼ਮ ਪੰਜ ਪੰਜ ਹਜ਼ਾਰ ਦੀ ਨਿਗੂਣੀ ਪੈਨਸ਼ਨ ਲੈ ਕੇ ਰਿਟਾਇਰ ਹੋ ਰਹੇ ਹਨ। ਆਗੂਆਂ ਨੇ ਕਿਹਾ ਕਿ ਗੁਜਰਾਤ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਵੱਲੋਂ ਖ਼ੁਦ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਨਿਰਾ ਝੂਠ ਸਾਬਤ ਹੋਇਆ। ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਵਿਚ ਲਗਪਗ 2 ਲੱਖ ਮੁਲਾਜ਼ਮ ਐੱਨਪੀਐੱਸ ਦੇ ਅੰਡਰ ਹਨ ਜੋ 8 ਮਾਰਚ ਨੂੰ ਵੱਡੀ ਗਿਣਤੀ ਵਿਚ ਮੋਹਾਲੀ ਵਿਖੇ ਇਕੱਠੇ ਹੋ ਕੇ ਵਿਧਾਨ ਸਭਾ ਵੱਲ ਵਧਣਗੇ। ਜਥੇਬੰਦੀ ਦੇ ਮੀਤ ਪ੍ਰਧਾਨ ਸਵਰਨਦਾਸ, ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਮੀਤ ਸਿੰਘ ਝੋਰੜਾ, ਸੰਯੁਕਤ ਸਕੱਤਰ ਅਮਨਦੀਪ ਮਾਛੀਕੇ, ਵਿਤ ਸਕੱਤਰ ਗੁਰਸ਼ਰਨ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ 2004 ਤੋਂ ਬੰਦ ਕੀਤੀ ਪੁਰਾਣੀ ਪੈਨਸ਼ਨ ਤੁਰੰਤ ਬਹਾਲ ਕਰੇ ਅਤੇ ਉਹ ਜੀਪੀਐੱਫ਼ ਖਾਤੇ ਖੋਲ੍ਹੇ। ਆਗੂਆਂ ਨੇ ਕਿਹਾ ਹੁਣ ਪੰਜਾਬ ਸਰਕਾਰ ਦੇ ਝੂਠ ਸਾਹਮਣੇ ਆ ਗਏ ਹਨ ਅਤੇ ਮੁਲਾਜ਼ਮ ਇਨ੍ਹਾਂ ਤੋਂ ਚੰਗੀ ਤਰ੍ਹਾਂ ਵਾਕਫ਼ ਹੋ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮੁਲਾਜ਼ਮਾਂ ਦੀ ਨਾਰਾਜ਼ਗੀ ਦਾ ਖਮਿਆਜ਼ਾ ਭੁਗਤਣਾ ਪਵੇਗਾ। ਇਸ ਸਮੇਂ ਜਗਜੀਤ ਸਿੰਘ ਰਣੀਆ, ਅਮਰਦੀਪ ਸਿੰਘ ਬੁੱਟਰ, ਨਰਿੰਦਰ ਸਿੰਘ, ਦੀਪਕ ਮਿੱਤਲ, ਸਵਰਨਜੀਤ ਭਗਤਾ, ਜਸਵਿੰਦਰ ਸਿੰਘ ਅਤੇ ਮਧੂਬਾਲਾ ਮਮਤਾ ਕੌਸ਼ਲ ਆਦਿ ਜ਼ਿਲ੍ਹਾ ਕਮੇਟੀ ਮੈਂਬਰ ਹਾਜ਼ਰ ਸਨ।