- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਥੇ ਜ਼ਿਕਰਯੋਗ ਹੈ ਕਿ ਮੋਗਾ ਦੀ ਅਨਾਜ਼ ਮੰਡੀ ਵਿਚ ਝੁੱਗੀ ਝੌਂਪੜੀ ਵਾਲਿਆਂ ਵੱਲੋਂ ਨਜਾਇਜ਼ ਤੌਰ ’ਤੇ ਕਬਜ਼ੇ ਕੀਤੇ ਹੋਏ ਹਨ। ਪਿਛਲੇ ਦਿਨੀ ਕਿਸਾਨ ਯੂਨੀਅਨ ਵੱਲੋਂ ਮੰਡੀ ਦੇ ਸੀਜ਼ਨ ਦੌਰਾਨ ਚੋਰੀਆਂ ਹੋਣ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਇਸ ’ਤੇ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਵੱਲੋਂ ਪ੍ਰਸ਼ਾਸਨ ਨੂੰ ਨਾਲ ਲੈਕੇ ਕਿ ਇਹ ਕਾਰਵਾਈ ਸ਼ੁਰੂ ਕਰਨਾ ਨਿਰਣਾ ਲਿਆ ਹੈ। ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨੇ ਕਿਹਾ ਕਿ ਸਾਡਾ ਮੁੱਢਲਾ ਫਰਜ਼ ਬਣਦਾ ਹੈ ਕਿ ਅਨਾਜ਼ ਮੰਡੀ ਨੂੰ ਕਬਜ਼ਾ ਮੁਕਤ ਕਰਵਾਉਣਾ ਅਤੇ ਸਾਫ਼ ਸੁਥਰਾ ਰੱਖਣਾ ਹੈ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ। ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨੇ ਮੋਗਾ ਦੀ ਅਨਾਜ਼ ਮੰਡੀ ਵਿਚ ਨਜਾਇਜ਼ ਤੌਰ ’ਤੇ ਬੈਠੇ ਝੁੱਗੀ ਝੌਂਪੜੀ ਵਾਲਿਆਂ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਖੁਦ ਅਨਾਜ਼ ਮੰਡੀ ਵਿਚ ਜਾ ਕੇ ਨਜਾਇਜ਼ ਤੌਰ ’ਤੇ ਕਬਜ਼ਾ ਧਾਰੀਆਂ ਨੂੰ ਆਖਿਆ ਕਿ ਜੇਕਰ ਜਲਦੀ ਸਮਾਨ ਨਾ ਚੱਕਿਆ ਗਿਆ ਤਾਂ ਜਲਦ ਪ੍ਰਸ਼ਾਸਨ ਨੂੰ ਨਾਲ ਲੈਕੇ ਪੀਲਾ ਪੰਜਾ ਚਲਾਇਆ ਜਾਵੇਗਾ।
ਇਥੇ ਜ਼ਿਕਰਯੋਗ ਹੈ ਕਿ ਮੋਗਾ ਦੀ ਅਨਾਜ਼ ਮੰਡੀ ਵਿਚ ਝੁੱਗੀ ਝੌਂਪੜੀ ਵਾਲਿਆਂ ਵੱਲੋਂ ਨਜਾਇਜ਼ ਤੌਰ ’ਤੇ ਕਬਜ਼ੇ ਕੀਤੇ ਹੋਏ ਹਨ। ਪਿਛਲੇ ਦਿਨੀ ਕਿਸਾਨ ਯੂਨੀਅਨ ਵੱਲੋਂ ਮੰਡੀ ਦੇ ਸੀਜ਼ਨ ਦੌਰਾਨ ਚੋਰੀਆਂ ਹੋਣ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਇਸ ’ਤੇ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਵੱਲੋਂ ਪ੍ਰਸ਼ਾਸਨ ਨੂੰ ਨਾਲ ਲੈਕੇ ਕਿ ਇਹ ਕਾਰਵਾਈ ਸ਼ੁਰੂ ਕਰਨਾ ਨਿਰਣਾ ਲਿਆ ਹੈ। ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨੇ ਕਿਹਾ ਕਿ ਸਾਡਾ ਮੁੱਢਲਾ ਫਰਜ਼ ਬਣਦਾ ਹੈ ਕਿ ਅਨਾਜ਼ ਮੰਡੀ ਨੂੰ ਕਬਜ਼ਾ ਮੁਕਤ ਕਰਵਾਉਣਾ ਅਤੇ ਸਾਫ਼ ਸੁਥਰਾ ਰੱਖਣਾ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਕਿਸਾਨ ਯੂਨੀਅਨ ਦੇ ਆਗੂਆਂ ਅਤੇ ਸਿਵਲ ਸੇਵਾ ਸੁਸਾਇਟੀ ਮੋਗਾ ਵੱਲੋਂ ਇਕ ਮੰਗ ਪੱਤਰ ਦਿੱਤਾ ਗਿਆ ਸੀ ਕਿ ਮੰਡੀ ਵਿਚ ਹੋਏ ਨਜਾਇਜ਼ ਕਬਜ਼ਿਆਂ ਨੂੰ ਛੁਡਵਾਇਆ ਜਾਵੇ।
ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਮੰਗ ਕੀਤੀ ਗਈ ਸੀ ਕਿ ਮੰਡੀ ਸੀਜ਼ਨ ਦੌਰਾਨ ਕਿਸਾਨਾਂ ਦੀ ਫ਼ਸਲ ਚੋਰੀ ਹੁੰਦੀ, ਜੇਕਰ ਮੰਡੀ ਵਿਚ ਹੋਏ ਨਜਾਇਜ਼ ਕਬਜ਼ਿਆਂ ਨੂੰ ਛੁਡਵਾਇਆ ਜਾਵੇ ਅਤੇ ਝੁੱਗੀ ਝੌਂਪੜੀ ਵਾਲਿਆਂ ਨੂੰ ਪਾਸੇ ਕੀਤਾ ਜਾਵੇ ਤਾਂ ਚੋਰੀ ਦੀਆਂ ਹੋ ਰਹੀਆਂ ਘਟਨਾਵਾਂ ਨੂੰ ਠੱਲ੍ਹ ਪੈ ਸਕਦੀ ਹੈ।