ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ
Publish Date: Tue, 24 Nov 2026 04:25 PM (IST)
Updated Date: Tue, 24 Nov 2026 04:28 PM (IST)
ਵਕੀਲ ਮਹਿਰੋਂ, ਨਿੱਜੀ ਪੱਤਰ ਪ੍ਰੇਰਕ 0 ਪੰਜਾਬੀ ਜਾਗਰਣ ਮੋਗਾ : ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫੀਲਡ ਏ ਗਲੋਬਲ ਸਕੂਲ ਟੀਐੱਲਐੱਫ਼ ਵਿਖੇ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਮਨੁੱਖਤਾ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਗੁਰੂ ਸਾਹਿਬ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਸੀ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਇਸ ਉਪਰੰਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਸ਼ਹਾਦਤ ਬਾਰੇ ਜਾਣਕਾਰੀ ਭਰਪੂਰ ਭਾਸ਼ਣ ਦਿੱਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਧਰਮ, ਨਿਆਂ ਅਤੇ ਦ੍ਰਿੜ੍ਹਤਾ ਦੇ ਮਾਰਗ ’ਤੇ ਚੱਲਣ ਦਾ ਗੁਰੂ ਸਾਹਿਬ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕੁਰਬਾਨੀ ਦੇਸ਼ ਦੀ ਆਤਮਾ ਵਿਚ ਵਸੀ ਹੋਈ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੱਚ, ਹਿੰਮਤ ਅਤੇ ਇਨਸਾਨੀਅਤ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦੀ ਰਹੇਗੀ।