ਮੋਗਾ ਦੀ 'ਖੁਸ਼ਹਾਲ ਪੰਜਾਬ' ਰੈਲੀ ’ਚ ਭਾਰੀ ਇਕੱਠ : ਲਵਲੀ ਸਿੰਗਲਾ
ਜ਼ਿਲ੍ਹਾ ਪ੍ਰਧਾਨ ਲਵਲੀ ਸਿੰਗਲਾ ਅਤੇ
Publish Date: Sat, 28 Nov 2026 03:35 PM (IST)
Updated Date: Sat, 28 Nov 2026 03:37 PM (IST)
ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ ਮੋਗਾ: ਜ਼ਿਲ੍ਹਾ ਪ੍ਰਧਾਨ ਲਵਲੀ ਸਿੰਗਲਾ ਅਤੇ ਜ਼ਿਲ੍ਹਾ ਸਕੱਤਰ ਜਸਵੀਰ ਕੌਰ ਨੇ ਦੱਸਿਆ ਕਿ 26 ਨਵੰਬਰ ਨੂੰ ਮੋਗਾ ਵਿਖੇ ਕਰਵਾਈ ਖੁਸ਼ਹਾਲ ਪੰਜਾਬ ਮੈਗਾ-ਰੈਲੀ ਵਿਚ ਪੂਰੇ ਪੰਜਾਬ ਤੋਂ ਵੱਡੀ ਗਿਣਤੀ ਵਿਚ ਮੰਤਰੀਆਂ, ਵਿਧਾਇਕਾਂ, ਅਹੁਦੇਦਾਰਾਂ, ਪਾਰਟੀ ਵਰਕਰਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ। ਰੈਲੀ ’ਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਜਿਸ ਵਿਚ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆ ਅਤੇ ਅਮਨ ਅਰੋੜਾ ਸ਼ਾਮਲ ਸਨ, ਨੇ ਹਾਜ਼ਰੀ ਭਰੀ। ਇਸ ਦੌਰਾਨ ਔਰਤਾਂ ਨੇ ਸਰਕਾਰੀ ਸਕੀਮਾਂ ਤੋਂ ਮਿਲੇ ਲਾਭਾਂ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਮਿਲੀ ਵਿੱਤੀ ਸਹਾਇਤਾ ਨੇ ਉਨ੍ਹਾਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਦੇ ਖਰਚੇ ਚੁੱਕਣ ਅਤੇ ਘਰੇਲੂ ਲੋੜਾਂ ਪੂਰੀਆਂ ਕਰਨ ਵਿਚ ਮਦਦ ਕੀਤੀ ਹੈ। ਲਵਲੀ ਸਿੰਗਲਾ ਅਤੇ ਜਸਵੀਰ ਕੌਰ ਨੇ ਕਿਹਾ ਕਿ ਰੈਲੀ ਵਿਚ ਹੋਇਆ ਭਾਰੀ ਇਕੱਠ ਪਾਰਟੀ ਪ੍ਰਤੀ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕਰਨ ਦਾ ਅਹਿਦ ਲਿਆ ਤਾਂ ਜੋ 2027 ਵਿਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੁੜ ਸੱਤਾ ਵਿਚ ਲਿਆਉਣ ਲਈ ਪੂਰਾ ਯੋਗਦਾਨ ਪਾਇਆ ਜਾ ਸਕੇ।