ਵਕੀਲ ਮਹਿਰੋਂ, ਮੋਗਾ

ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ, ਸੂਬਾ ਜਰਨਲ ਸਕੱਤਰ ਬਲਜਿੰਦਰ ਧਾਲੀਵਾਲ, ਵਾਸ਼ਿੰਗਟਨ ਸਿੰਘ ਸਮੀਰੋਵਾਲ ਅਤੇ ਸੂਬਾ ਵਿੱਤ ਸਕੱਤਰ ਨੇ ਪ੍ਰਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਲੰਮੇ ਸਮੇਂ ਤੋਂ ਸੇਵਾ ਨਿਭਾਅ ਰਹੇ ਕੱਚੇ ਅਧਿਆਪਕਾਂ ਨੂੰ ਤੁਰੰਤ ਪੱਕਾ ਕੀਤੇ ਜਾਣ ਦੀ ਮੰਗ ਪੰਜਾਬ ਸਰਕਾਰ ਤੋਂ ਕੀਤੀ ਗਈ ਹੈ। ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਖਿਆ ਪੋ੍ਵਾਈਡਰ ਅਤੇ ਈਜੀਐਸ ਆਦਿ ਅਧਿਆਪਕ ਬਹੁਤ ਸਾਲਾਂ ਤੋਂ ਨਿਗੂਣੀ ਜਿਹੀ ਤਨਖਾਹ ਤੇ ਗੁਜ਼ਾਰਾ ਕਰਨ ਵਾਸਤੇ ਮਜਬੂਰ ਹਨ ਅਤੇ ਸਿੱਖਿਆ ਵਿਭਾਗ ਵਿੱਚ ਪੱਕੇ ਹੋਣ ਵਾਸਤੇ ਸੰਘਰਸ਼ ਕਰ ਰਹੇ ਹਨ ਪੰ੍ਤੂ ਪੰਜਾਬ ਸਰਕਾਰ ਦੇ ਕੰਨ ਤੇ ਜੂੰਂਅ ਨਹੀਂ ਸਰਕ ਰਹੀ। ਪਿਛਲੇ ਸਮੇਂ ਦੀ ਸਰਕਾਰ ਵੇਲੇ ਮੌਜੂਦਾ ਮੁੱਖ ਮੰਤਰੀ ਪੰਜਾਬ ਨੇ ਇਹਨਾਂ ਸਾਰੇ ਕੱਚੇ ਅਧਿਆਪਆਂ ਨੂੰ ਉਹਨਾਂ ਦੀ ਸਰਕਾਰ ਬਣਨ 'ਤੇ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਸਾਡੇ ਚਾਰ ਸਾਲ ਬੀਤ ਜਾਣ ਤੇ ਵੀ ਪੱਕੇ ਕਰਨ ਦੀ ਬਜਾਏ ਲਾਰੇ ਲੱਪੇ ਦੀ ਨੀਤੀ ਅਪਣਾਈ ਜਾ ਰਹੀ ਹੈ। ਮਾਸਟਰ ਕੇਡਰ ਯੂਨੀਅਨ ਪੰਜਾਬ ਵੱਲੋਂ ਕੱਚੇ ਅਧਿਆਪਕਾਂ ਦੇ ਸੰਘਰਸ਼ਾਂ ਦਾ ਸਮਰਥਨ ਕਰਨ ਉਹਨਾਂ ਦੇ ਲਾਏ ਪੱਕੇ ਮੋਰਚੇ ਮੋਹਾਲੀ ਵਿਖੇ ਸ਼ਾਮਲ ਹੈਈ ਹੈ। ਇਸ ਸਮੇਂ ਹੋਰਨਾਂ ਤੋਂ ਇਲਾਵਾ ਇੰਦਰਪਾਲ ਸਿੰਘ, ਗੁਰਮੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਮਾਸਟਰ ਕੇਡਰ ਯੂਨੀਅਨ ਦੇ ਮੈਂਬਰ ਹਾਜ਼ਰ ਸਨ।