- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਨਿਸਟਰੀ ਆਫ਼ ਇਨਵਾਇਰਮੈਂਟ ਫਾਰਸਟ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ
ਮੋਗਾ : ਮਨਿਸਟਰੀ ਆਫ਼ ਇਨਵਾਇਰਮੈਂਟ ਫਾਰਸਟ ਐਂਡ ਕਲਾਈਮੇਟ ਚੇਂਜ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਕੌਂਸਲ ਫੋਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਅਧੀਨ ਰਾਜ ਵਿੱਦਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀਆਂ ਸਾਂਝੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮੋਗਾ ਅਸ਼ੀਸ਼ ਕੁਮਾਰ ਸ਼ਰਮਾ, ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਗੁਰਦਿਆਲ ਸਿੰਘ ਮਠਾੜੂ ਅਤੇ ਇਨਵਾਇਰਮੈਂਟ ਐਜੂਕੇਸ਼ਨ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਦੀਪਕ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਲਈ ਏਕ ਪੇੜ ਮਾਂ ਕੇ ਨਾਮ 3.0 ਮੁਹਿੰਮ ਚਲਾਈ ਜਾ ਰਹੀ ਹੈ।
ਇਸ ਮੌਕੇ ਡੀਈਓ ਸੈਕੰਡਰੀ ਸਿੱਖਿਆ ਮੋਗਾ ਆਸ਼ੀਸ਼ ਕੁਮਾਰ ਸ਼ਰਮਾ ਵੱਲੋਂ ਦੱਸਿਆ ਗਿਆ ਕਿ ਭਾਰਤ ਸਰਕਾਰ ਦੀ ਇਸ ਮੁਹਿੰਮ ਲਈ ਪੰਜਾਬ ਰਾਜ ਨੂੰ 9.50 ਲੱਖ ਬੂਟੇ ਲਗਾਉਣ ਦਾ ਟਾਰਗੇਟ ਪ੍ਰਾਪਤ ਹੋਇਆ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਦੇ ਬਲਾਕ ਨੋਡਲ ਅਫਸਰ, ਬੀਪੀਈਓ, ਸੀਐੱਚਟੀ, ਹੈੱਡਮਾਸਟਰ, ਪ੍ਰਿੰਸੀਪਲ ਅਤੇ ਸਮੂਹ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸਕੰਡਰੀ ਸਕੂਲਾਂ ਦੇ ਮੁਖੀ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਐੱਸਐੱਮਸੀ ਦੇ ਸਹਿਯੋਗ ਨਾਲ ਸਕੂਲਾਂ ਵਿੱਚ ਅਤੇ ਸਕੂਲਾਂ ਦੇ ਆਲੇ-ਦੁਆਲੇ ਵਿਚ ਬੂਟੇ ਲਗਾਉਣ ਲਈ ਪ੍ਰੇਰਿਤ ਕਰਨਗੇ। ਡਿਪਟੀ ਡੀਈਓ ਸੈਕੰਡਰੀ ਸਿੱਖਿਆ ਮੋਗਾ ਗੁਰਦਿਆਲ ਸਿੰਘ ਮਠਾੜੂ ਵੱਲੋਂ ਪਿਛਲੇ ਸਾਲ ਚਲਾਈ ਗਈ ਏਕ ਪੇੜ ਮਾਂ ਕੇ ਨਾਮ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਮੋਗਾ ਜ਼ਿਲ੍ਹੇ ਵੱਲੋਂ ਇਸ ਸਾਲ 50000 ਤੋਂ ਵੱਧ ਪਲਾਂਟੇਸ਼ਨ ਡਰਾਈਵ ਚਲਾਉਣ ਦੇ ਉਦੇਸ਼ ਨਾਲ ਸਕੂਲਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜਿਸ ਲਈ ਸਕੂਲਾਂ ਦੇ ਨਿਊਟਰੀਸ਼ਨ ਗਾਰਡਨ ਵਿਚ ਅਤੇ ਆਲੇ-ਦੁਆਲੇ 10 ਫੁੱਟ ਦੀ ਦੂਰੀ ’ਤੇ ਛਾਂ ਵਾਲੇ, ਫਲਾਂ ਵਾਲੇ ਬੂਟੇ ਅਤੇ ਪੁਰਾਤਨ ਮੈਡੀਸਨਲ ਪਲਾਂਟ ਅਸ਼ਵਗੰਧਾ, ਤੁਲਸੀ, ਅਰਜੁਨ, ਬੋਹੜ, ਨਿੰਮ, ਪਿੱਪਲ, ਗਲੋਅ, ਬੇਲ ਪੱਤਰ, ਆਮਲਾ ਆਦਿ ਲਗਾਏ ਜਾਣ। ਮੋਗਾ ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਸਟੇਟ ਐਵਾਰਡੀ ਡਾ. ਦੀਪਕ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੁੱਚੇ ਇਕੋ ਕਲੱਬ ਵਾਤਾਵਰਣ ਸੰਭਾਲਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਏਕ ਪੇੜ ਮਾਂ ਕੇ ਨਾਮ ਮੁਹਿੰਮ 3.0 ਅਧੀਨ ਵੱਧ ਤੋਂ ਵੱਧ ਬੂਟੇ ਲਗਾਉਣਗੇ ਅਤੇ ਲਗਾਏ ਗਏ ਬੂਟਿਆਂ ਨੂੰ ਵਿਦਿਆਰਥੀਆਂ ਦੇ ਸਮੂਹ ਨਾਲ ਜੋੜਿਆ ਜਾਵੇਗਾ ਤਾਂ ਜੋ ਉਹ ਉਨ੍ਹਾਂ ਦੀ ਸੰਭਾਲ ਕਰਨ ਅਤੇ ਉਨ੍ਹਾਂ ਦੇ ਵਾਧੇ ਦੀ ਨਿਗਰਾਨੀ ਕਰ ਸਕਣ। ਇਸ ਦੇ ਨਾਲ ਹੀ ਸਮੂਹ ਇਕੋ ਕਲੱਬ ਇੰਚਾਰਜ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਮਾਂ ਨਾਲ ਬੂਟੇ ਲਗਾਉਣ ਸਮੇਂ ਦੀਆਂ ਫੋਟੋਆਂ ਨੂੰ ਭਾਰਤ ਸਰਕਾਰ ਦੁਆਰਾ ਚਲਾਈ ਗਈ ਇਕੋ ਕਲੱਬ ਫਾਰ ਮਿਸ਼ਨ ਲਾਈਫ਼ ਪੋਰਟਲ ’ਤੇ ਅਪਲੋਡ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸਕੂਲਾਂ ਵੱਲੋਂ ਮੁਫ਼ਤ ਬੂਟੇ ਲਗਾਉਣ ਲਈ ਜ਼ਿਲ੍ਹਾ ਫੋਰੈਸਟ ਅਫ਼ਸਰ ਮੋਗਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ।