- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਨਿਗਮ ਮੋਗਾ ’ਚ ਵਿਰੋਧੀ ਧਿਰ

ਵਿਰੋਧੀ ਧਿਰ ਦੇ ਕੌਂਸਲਰਾਂ ਵੱਲੋਂ ਸੁਣਵਾਈ ਨਾ ਹੋਣ ਅਤੇ ਪੱਖਪਾਤ ਦੇ ਦੋਸ਼, ਬੋਰਡ ਮੀਟਿੰਗ ’ਚ ਵੀ ਉੱਠ ਚੁੱਕਾ ਹੈ ਮਾਮਲਾ
ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ : ਨਗਰ ਨਿਗਮ ਮੋਗਾ ’ਚ ਵਿਰੋਧੀ ਧਿਰ ਨਾਲ ਸਬੰਧਤ ਕੌਂਸਲਰਾਂ ਵੱਲੋਂ ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਸਬੰਧੀ ਸੁਣਵਾਈ ਨਾ ਹੋਣ ਦੇ ਦੋਸ਼ ਲਗਾਏ ਗਏ ਹਨ। ਵਿਰੋਧੀ ਧਿਰ ਦੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਾਰ-ਵਾਰ ਆਪਣੇ ਵਾਰਡਾਂ ਦੀਆਂ ਬੁਨਿਆਦੀ ਸਮੱਸਿਆਵਾਂ ਨਗਰ ਨਿਗਮ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀਆਂ ਜਾਂਦੀਆਂ ਹਨ ਪਰ ਕਈ ਮਾਮਲਿਆਂ ਵਿਚ ਕਾਰਵਾਈ ਨਾ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੌਂਸਲਰਾਂ ਵੱਲੋਂ ਇਹ ਮਾਮਲਾ ਨਗਰ ਨਿਗਮ ਦੀ ਬੋਰਡ ਮੀਟਿੰਗ ਦੌਰਾਨ ਵੀ ਉਠਾਇਆ ਜਾ ਚੁੱਕਾ ਹੈ, ਜਿਸ ਕਾਰਨ ਮੀਟਿੰਗ ਵਿਚ ਹੰਗਾਮੇ ਵਾਲੀ ਸਥਿਤੀ ਵੀ ਬਣੀ ਸੀ। ਵਿਰੋਧੀ ਧਿਰ ਦੇ ਲੋਕਾਂ ਦਾ ਦੋਸ਼ ਹੈ ਕਿ ਵਾਰਡਾਂ ਵਿਚ ਕੂੜਾ ਚੁੱਕਣ, ਪੀਣ ਵਾਲੇ ਪਾਣੀ, ਸੀਵਰੇਜ ਚੈਂਬਰਾਂ ਦੀ ਸਫ਼ਾਈ, ਗਲੀਆਂ ਦੀ ਸਫ਼ਾਈ ਤੇ ਹੋਰ ਜਨਤਕ ਸਮੱਸਿਆਵਾਂ ਸਬੰਧੀ ਸ਼ਿਕਾਇਤਾਂ ਦੇ ਬਾਵਜੂਦ ਕਈ ਕੰਮ ਲੰਬੇ ਸਮੇਂ ਤੋਂ ਲਟਕ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਕੌਂਸਲਰ ਗੋਵਰਧਨ ਪੋਪਲੀ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਜਦੋਂ ਵਿਰੋਧੀ ਧਿਰ ਦੇ ਕੌਂਸਲਰ ਆਪਣੇ ਵਾਰਡ ਦੀ ਕਿਸੇ ਸਮੱਸਿਆ ਨੂੰ ਲੈ ਕੇ ਨਗਰ ਨਿਗਮ ਵਿਚ ਗੱਲ ਕਰਦੇ ਹਨ ਤਾਂ ਉਨ੍ਹਾਂ ਨੂੰ ਵਾਰਡ ਇੰਚਾਰਜ ਨਾਲ ਸੰਪਰਕ ਕਰਨ ਲਈ ਕਿਹਾ ਜਾਂਦਾ ਹੈ। ਜਦੋਂ ਉਹ ਵਾਰਡ ਇੰਚਾਰਜ ਨਾਲ ਸੰਪਰਕ ਕਰਦੇ ਹਨ ਤਾਂ ਉਨ੍ਹਾਂ ਨੂੰ ਮੁੜ ਸਬੰਧਤ ਵਿਭਾਗ ਕੋਲ ਭੇਜ ਦਿੱਤਾ ਜਾਂਦਾ ਹੈ। ਇਸ ਤਰ੍ਹਾਂ ਕੌਂਸਲਰਾਂ ਨੂੰ ਇੱਕ ਦਫ਼ਤਰ ਤੋਂ ਦੂਜੇ ਦਫ਼ਤਰ ਦੇ ਚੱਕਰ ਲਗਾਉਣੇ ਪੈਂਦੇ ਹਨ ਅਤੇ ਕਈ ਵਾਰ ਛੋਟੀਆਂ-ਛੋਟੀਆਂ ਲੋਕ ਸਮੱਸਿਆਵਾਂ ਵੀ ਕਈ ਮਹੀਨਿਆਂ ਤੱਕ ਹੱਲ ਨਹੀਂ ਹੁੰਦੀਆਂ।
ਮੇਅਰ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਭਰ ’ਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਚਾਰਟ ਤਿਆਰ ਕੀਤਾ ਗਿਆ ਹੈ। ਇਸ ਦੇ ਆਧਾਰ ’ਤੇ ਉਹ ਖੁਦ ਵੱਖ-ਵੱਖ ਥਾਵਾਂ ’ਤੇ ਜਾ ਕੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣਗੇ। ਸ਼ਹਿਰ ਦੇ ਵਿਕਾਸ ਕਾਰਜਾਂ ਤੇ ਬੁਨਿਆਦੀ ਸਹੂਲਤਾਂ ਸਬੰਧੀ ਵਿਰੋਧੀ ਕੌਂਸਲਰਾਂ ਵੱਲੋਂ ਲਗਾਏ ਗਏ ਦੋਸ਼ਾਂ ਦੇ ਵਿਚਕਾਰ ਮੇਅਰ ਵੱਲੋਂ ਹਰ ਕੌਂਸਲਰ ਦੀ ਸ਼ਿਕਾਇਤ ਦੀ ਖੁਦ ਨਿਗਰਾਨੀ ਕਰਨ ਦੇ ਐਲਾਨ ਤੋਂ ਬਾਅਦ ਹੁਣ ਇਹ ਦੇਖਣਾ ਮਹੱਤਵਪੂਰਨ ਹੋਵੇਗਾ ਕਿ ਲੰਬਿਤ ਪਏ ਲੋਕ-ਮੁੱਦਿਆਂ ਦਾ ਨਿਪਟਾਰਾ ਕਿੰਨੀ ਤੇਜ਼ੀ ਨਾਲ ਹੁੰਦਾ ਹੈ।