- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ Epstein scandal in America

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਕੀਤਾ ਵਿਚਾਰ ਵਟਾਂਦਰਾ
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਧੰਨਾ ਮੱਲ ਮਲ ਗੋਇਲ ਸਰਪ੍ਰਸਤ ਸੁਰਜੀਤ ਸਿੰਘ ਲੁਧਿਆਣਾ, ਜਨਰਲ ਸਕੱਤਰ ਗੁਰਮੇਲ ਸਿੰਘ ਮਾਛੀਕੇ, ਚੇਅਰਮੈਨ ਐੱਚਐੱਸ ਰਾਣੂ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਬਟਾਲਾ ਅਤੇ ਸੀਆਰ ਸ਼ੰਕਰ ਮੀਤ ਪ੍ਰਧਾਨ, ਦਿਲਦਾਰ ਸਿੰਘ ਚਾਹਲ ਅਤੇ ਲੀਗਲ ਐਡਵਾਈਜ਼ਰ ਜਸਵਿੰਦਰ ਸਿੰਘ ਭੋਗਲ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ 12 ਫ਼ਰਵਰੀ ਨੂੰ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਦੁਕਾਨਦਾਰਾਂ ਅਤੇ ਹਰ ਵਰਗ ਦੇ ਕਿਰਤੀਆਂ ਦੀਆਂ ਮੰਗਾਂ ਸਬੰਧੀ ਦੇਸ਼ ਪੱਧਰੀ ਹੜਤਾਲ ਦੇ ਸੱਦੇ ਦਾ ਪੁਰਜੂ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਦੇ 25 ਕਰੋੜ ਮਜ਼ਦੂਰਾਂ ਦੇ ਹਿੱਤਾਂ ਨਾਲ ਧਰੋਹ ਕਰਕੇ ਲਗਾਤਾਰ ਕਾਰਪੋਰੇਟ ਘਰਾਣਿਆਂ ਦੇ ਪੱਖ ਵਿਚ ਭੁਗਤ ਰਹੀ ਹੈ। ਇਕ ਪਾਸੇ ਦੇਸ ਦੇ ਜਲ, ਜੰਗਲ , ਜ਼ਮੀਨ ਅਤੇ ਕੁਦਰਤੀ ਖਜ਼ਾਨਿਆਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਮੁਫ਼ਤ ਦੇ ਭਾਅ ਲੁਟਾ ਰਹੀ ਹੈ। ਪਬਲਿਕ ਅਦਾਰਿਆਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਨੂੰ ਦਬਾਇਆ ਜਾ ਰਿਹਾ ਹੈ। ਦੇਸ਼ ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਕੁੰਨਬਾਪ੍ਰਸਤੀ, ਭਾਈ ਭਤੀਜਾਵਾਦ ਭੁੱਖਮਰੀ ਅਤੇ ਅਨਪੜ੍ਹਤਾ ਵਰਗੀਆਂ ਅਲਾਮਤਾਂ ਨਾਲ ਜੂਝ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਨੂੰ ਚਾਰ ਕੋਡਾਂ ਵਿਚ ਬਦਲਣਾ ਆਊਟ ਸੋਰਸਿੰਗ ਰਾਹੀਂ ਭਰਤੀ ਕਰਨੀ, ਪੈਨਸ਼ਨ ਬਹਾਲੀ ਨਾ ਕਰਨੀ ਨਰੇਗਾ ਕਾਨੂੰਨਾਂ ਵਿਚ ਬੇਲੋੜੀਆਂ ਸੋਧਾਂ ਕਰਕੇ ਮਜ਼ਦੂਰ ਜਮਾਤ ਦੇ ਹੱਕੀ ਮੰਗਾਂ ਨਾਲ ਕੀਤੇ ਵਾਅਦਿਆਂ ਦੀ ਵਾਅਦਾ ਖ਼ਿਲਾਫ਼ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਆਊਟ ਸੋਰਸਿੰਗ ਰਾਹੀਂ ਭਰਤੀ ਬੰਦ ਕੀਤੀ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਅਤੇ ਕਿਰਤ ਕਾਨੂੰਨਾਂ ਵਿਚ ਕੀਤੀਆਂ ਬੇਲੋੜੀਆਂ ਸੋਧਾਂ ਰੱਦ ਕੀਤੀਆਂ ਜਾਣ। ਉਨ੍ਹਾਂ ਸਮੂਹ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੇਂਦਰੀ ਟਰੇਡ ਯੂਨੀਅਨ ਦੀ ਹੜਤਾਲ ਦੇ ਪਰੋਗੂਰਾਮ ਨੂੰ ਸਫ਼ਲ ਕਰਨ ਲਈ ਆਪਣੇ ਆਪਣੇ ਇਲਾਕੇ ਵਿਚ ਏਰੀਏ ਪੱਧਰੀ ਪਰੋਗਰਾਮਾਂ ਵਿਚ ਸ਼ਮੂਲੀਅਤ ਕੀਤੀ ਜਾਵੇ ਅਤੇ ਭਵਿੱਖੀ ਦਰਪੇਸ਼ ਚਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਬਰ ਤਿਆਰ ਰਹਿਣ ਦਾ ਸੱਦਾ ਦਿੱਤਾ ਅਤੇ ਜਥੇਬੰਦਕ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਹੋਰ ਮਜ਼ਬੂਤੀ, ਸੁਹਿਰਦਤਾ, ਸਹਿਣਸ਼ੀਲਤਾ ਅਤੇ ਨਿੱਜਤਾ ਤੋਂ ਉੱਪਰ ਉੱਠਕੇ ਸਮਰਪਿਤ ਭਾਵਨਾ ਨਾਲ ਕੰਮ ਕਰਨ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਅਸੀਂ ਆਪਣੇ ਕਿੱਤੇ ਦੀ ਮਾਨਤਾ ਦੇ ਸੰਘਰਸ਼ ਦੇ ਨਾਲ ਨਾਲ ਸੂਬੇ ਭਰ ਵਿਚ ਸਾਡੇ ਦੁਆਰਾ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਨੂੰ ਵੀ ਜਾਰੀ ਰੱਖ ਸਕੀਏ ਅਤੇ ਦੇਸ਼ ਦੇ ਹਾਕਮਾਂ ਵੱਲੋਂ ਲਿਆਂਦੇ ਜਾ ਰਹੇ ਲੋਕ ਅਤੇ ਦੇਸ਼ ਵਿਰੋਧੀ ਨੀਤੀਆਂ ਖ਼ਿਲਾਫ ਲੜੇ ਜਾ ਰਹੇ ਸਾਂਝੇ ਸੰਘਰਸ਼ ਵਿਚ ਵੀ ਹੋਰ ਤਨਦੇਹੀ ਨਾਲ ਬਣਦਾ ਯੋਗਦਾਨ ਪਾ ਸਕੀਏ।