ਰਾਜਿੰਦਰਾ ਸਕੂਲ ਦੇ ਬੱਚਿਆਂ ਲਈ ਮੈਡੀਟੇਸ਼ਨ ਸੈਸ਼ਨ ਕਰਵਾਏ
ਸ਼ਹਿਰ ਦੀ ਪ੍ਰਮੁੱਖ ਵਿੱਦਿਅਕ
Publish Date: Thu, 05 Feb 2026 04:09 PM (IST)
Updated Date: Fri, 06 Feb 2026 04:02 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਮੈਡੀਟੇਸ਼ਨ ਸੈਸ਼ਨ ਦਿੱਤਾ ਗਿਆ। ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਪ੍ਰਿੰਸੀਪਲ ਅੰਜੂ ਜਿੰਦਲ ਅਤੇ ਸਾਰੇ ਅਧਿਆਪਕ ਮੌਜੂਦ ਸਨ। ਵਿਦਿਆਰਥੀਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਮੈਡੀਟੇਸ਼ਨ ਸੈਸ਼ਨ ਕਰਵਾਏ ਗਏ। ਇਸ ਮੌਕੇ ’ਤੇ ਸਾਰੀਆਂ ਜਮਾਤਾਂ ਦੇ ਬੱਚਿਆਂ ਨੇ ਸ਼ਾਂਤਮਈ ਮਾਹੌਲ ਵਿਚ ਮੈਡੀਟੇਸ਼ਨ ਦਾ ਅਭਿਆਸ ਕੀਤਾ। ਅਧਿਆਪਕਾਂ ਨੇ ਦੱਸਿਆ ਕਿ ਨਿਯਮਤ ਅਧਿਐਨ ਅਭਿਆਸ ਇਕਾਗਰਤਾ, ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਦਾ ਵਿਕਾਸ ਕਰਦੇ ਹਨ ਅਤੇ ਤਣਾਅ ਘਟਾਉਂਦੇ ਹਨ। ਅੰਤ ਵਿਚ ਬੱਚਿਆਂ ਨੂੰ ਰੋਜ਼ਾਨਾ ਮੈਡੀਟੇਸ਼ਨ ਦਾ ਅਭਿਆਸ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।