ਬਾਘਾਪੁਰਾਣਾ ਦੀਆਂ ਜਨਤਕ ਜਥੇਬੰਦੀਆਂ ਵੱਲੋਂ ਮੀਟਿੰਗ
1886 ਦੇ ਮਜ਼ਦੂਰ ਸ਼ਹੀਦਾਂ ਨੂੰ ਸ਼ਰਧਾਂਜ਼ਲੀ
Publish Date: Mon, 13 Apr 2026 03:53 PM (IST)
Updated Date: Tue, 14 Apr 2026 04:01 AM (IST)

ਪਵਨ ਗਰਗ ਪੰਜਾਬੀ ਜਾਗਰਣ ਬਾਘਾਪੁਰਾਣਾ: 1886 ਦੇ ਮਜ਼ਦੂਰ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਅਤੇ ਸ਼ਹੀਦਾਂ ਦੇ ਅਧੂਰੇ ਰਹਿ ਗਏ ਸੁਪਨੇ ਪੂਰੇ ਕਰਨ ਲਈ ਬਾਘਾਪੁਰਾਣਾ ਦੀਆਂ ਜਨਤਕ ਜਥੇਬੰਦੀਆਂ ਵੱਲੋਂ ਬਿਜਲੀ ਘਰ ਵਿਖੇ ਮੇਜਰ ਸਿੰਘ ਕਾਲੇ ਕੇ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮਜ਼ਦੂਰ ਜਥੇਬੰਦੀ ਦੇ ਆਗੂਆਂ ਨੇ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਦੀ ਯਾਦ ਤਾਜ਼ਾ ਕਰਦਿਆਂ, ਉਨ੍ਹਾਂ ਦੀਆਂ ਮਜ਼ਦੂਰਾਂ ਲਈ ਕੀਤੀਆਂ ਕੁਰਬਾਨੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਮੀਟਿੰਗ ਵਿਚ ਫੈਸਲਾ ਕੀਤਾ ਕਿ 1 ਮਈ ਨੂੰ ਮਜ਼ਦੂਰ ਦਿਹਾੜਾ ਬਿਜਲੀ ਘਰ ਵਿਖੇ 11 ਵਜੇ ਮਨਾਇਆ ਜਾਵੇਗਾ। ਇਸ ਮੌਕੇ ਮਜ਼ਦੂਰ ਦਿਹਾੜਾ ਮਨਾਉਣ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਇਸ ਮੀਟਿੰਗ ਵਿਚ ਨਾ ਆ ਸਕਣ ਵਾਲੀਆਂ ਜਥੇਬੰਦੀਆਂ ਨੂੰ ਅਗਲੀ ਮੀਟਿੰਗ ਵਿਚ ਪਹੁੰਚਣ ਲਈ ਸੱਦਾ ਦਿੱਤਾ ਗਿਆ। ਨਵੀਂ ਗਠਿਤ ਕੀਤੀ ਕਮੇਟੀ ਵੱਲੋਂ ਮਈ ਦਿਵਸ ਨੂੰ ਕਾਮਯਾਬ ਕਰਨ ਲਈ ਸਾਰੇ ਪ੍ਰਬੰਧ ਕੀਤੇ ਜਾਣਗੇ।ਇਸ ਮੌਕੇ ਮਈ ਦਿਵਸ ਮਨਾਉਣ ਲਈ ਇਸ਼ਤਿਹਾਰ ਕੱਢਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਦੌਰਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਮੇਜਰ ਸਿੰਘ ਕਾਲੇਕੇ ਨੂੰ ਕਮੇਟੀ ਦਾ ਕਨਵੀਨਰ ਬਣਾਇਆ ਗਿਆ, ਕਮਲੇਸ਼ ਕੁਮਾਰ ਟੀਐੱਸਯੂ, ਅਮਰੀਕ ਸਿੰਘ ਘੋਲੀਆ ਬੀਕੇਯੂ ਏਕਤਾ ਉਗਰਾਹਾਂ, ਗੁਰਜੰਟ ਸਿੰਘ ਸੰਘਾ ਪੀਜੀਪੀਏ, ਸਤਨਾਮ ਸਿੰਘ ਪੀਐੱਸਈਬੀ ਫੈੱਡਰੇਸ਼ਨ, ਬਲਵੰਤ ਸਿੰਘ ਘੋਲੀਆ ਕਲਾਂ ਪੀਐੱਸਪੀਸੀਐੱਲ ਪੈਨ: ਐਸੋ:ਅਤੇ ਹਰਪ੍ਰੀਤ ਸਿੰਘ ਕਮੇਟੀ ਮੈਂਬਰ ਚੁਣੇ ਗਏ । ਸੁਰਿੰਦਰ ਰਾਮ ਕੁੱਸਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਮੀਟਿੰਗ ਵਿਚ ਉਪਰੋਕਤ ਤੋਂ ਇਲਾਵਾ ਅਜੀਤ ਸਿੰਘ ਡੇਮਰੂ, ਗੁਰਮੀਤ ਸਿੰਘ, ਜਸਵੀਰ ਸਿੰਘ, ਰਾਜਇੰਦਰ ਸਿੰਘ, ਕੁੰਡਾ ਸਿੰਘ, ਸਵਰਨ ਸਿੰਘ, ਬਲਦੇਵ ਸਿੰਘ ਰੋਡੇ, ਸੁਰਜੀਤ ਸਿੰਘ ਰੋਡੇ ਅਤੇ ਜਸਪਾਲ ਸਿੰਘ ਕੰਡਾ ਆਦਿ ਹਾਜ਼ਰ ਸਨ।