- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ

ਸਟਾਫ ਰਿਪੋਰਟਰ ਪੰਜਾਬੀ ਜਾਗਰਣ ਮੋਗਾ: ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਵੱਲੋਂ ਜ਼ਿਲ੍ਹਾ ਮੋਗਾ ਦੀ ਮੀਟਿੰਗ ਬੱਧਨੀ ਕਲਾਂ ਨਹਿਰ ਵਾਲੀ ਠਾਠ ਨਾਨਕ ਸਰ ਖੂਹੀ ਸਾਹਿਬ ਵਿਚ ਜ਼ਿਲ੍ਹਾ ਆਗੂ ਜਗਰਾਜ ਸਿੰਘ ਦੱਦਾਹੂਰ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਸੂਬਾ ਆਗੂ ਲਖਵੀਰ ਸਿੰਘ ਦੌਧਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਪਿੰਡ ਪਿੰਡ ਵਿਚ ਵੱਡੇ ਪੋਸਟਰ ਲਗਾਏ ਜਾ ਰਹੇ ਹਨ। ਇੰਨ੍ਹਾਂ ਪੋਸਟਰਾਂ ’ਤੇ ਲੋਗੋ ਹੋਵੇਗਾ ਕਿ ਟਰਾਲੀ ਚੋਰੋ, ਸ਼ੰਭੂ ਖਨੌਰੀ ਤੋਂ ਲੁੱਟਿਆ ਸਾਮਾਨ ਮੋੜੋ” ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਫੋਟੋ ਵੀ ਐਡ ਕੀਤੀ ਗਈ ਹੈ ਕਿਉਂਕਿ ਸ਼ੰਭੂ ਖਨੌਰੀ ਮੋਰਚੇ ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ’ਤੇ ਕੇਂਦਰ ਸਰਕਾਰ ਖ਼ਿਲਾਫ਼ ਲੱਗੇ ਹੋਏ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਲਿਸ ਜ਼ਬਰ ਤਹਿਤ ਮੋਰਚੇ ਉਖੇੜ ਕੇ ਮੋਰਚੇ ’ਚੋਂ ਟਰਾਲੀਆਂ ਤੋਂ ਇਲਾਵਾ ਲੋੜੀਂਦਾ ਸਾਰਾ ਸਾਮਾਨ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਲੁੱਟਿਆ ਗਿਆ ਸੀ। ਇਕੱਲੇ ਸ਼ੰਭੂ ਤੋਂ 3 ਕਰੋੜ 77 ਲੱਖ 948 ਰੁਪਏ ਦਾ ਸਮਾਨ ਲੁੱਟਿਆ ਗਿਆ ਸੀ । ਜਿਸ ਦੀ ਸਰਕਾਰ ਨੇ ਅੱਜ ਤੱਕ ਭਰਪਾਈ ਨਹੀਂ ਕੀਤੀ। ਜਿਸ ਦੇ ਰੋਸ ਵਜੋਂ ਇਹ ਪੋਸਟਰ ਸਾਰੇ ਪੰਜਾਬ ਦੇ ਪਿੰਡਾਂ ਅੰਦਰ ਲਗਾਏ ਜਾਣਗੇ। ਇਸ ਤੋਂ ਇਲਾਵਾ ਆਉਣ ਵਾਲੀ 14 ਸਤੰਬਰ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਗੇਟ ਇੰਨ੍ਹਾਂ ਮੰਗਾਂ ਬਿਜਲੀ ਸੋਧ ਬਿੱਲ 2025 ਤੇ ਬੀਜ ਸੋਧ ਬਿੱਲ 2025 ਤੇ ਐੱਮਐੱਸਪੀ ਦੀ ਗਰੰਟੀ ਅਮਰੀਕਾ ਨਾਲ ਕੀਤੀ ਫ਼ਰੀ ਟਰੇਡ ਡੀਲ ਰੱਦ ਕਰਵਾਉਣ ਲਈ ਅਤੇ ਪਰਾਲੀ ਦੀ ਰਹਿੰਦ ਖੂਹੰਦ ਨੂੰ ਅੱਗ ਲਾਉਣ ਦੇ ਦਰਜ ਕੀਤੇ ਪਰਚੇ ਰੱਦ ਕਰਾਉਣ ਲਈ ਆਦਿ ਮੰਗਾਂ ਨੂੰ ਲੈਕੇ 5 ਦਿਨਾਂ ਦਾ ਟਰੈਕਟਰ ਟਰਾਲੀਆਂ ਸਮੇਤ ਪੱਕਾ ਮੋਰਚਾ ਲਾਇਆ ਜਾਵੇਗਾ ਜਿਸ ਦੀਆਂ ਸਾਰੀਆਂ ਤਿਆਰੀ ਮੁਕੰਮਲ ਕਰ ਲਏ ਹਨ ਆਉਣ ਵਾਲੇ ਸਮੇਂ ਅੰਦਰ ਜੇਕਰ ਸਰਕਾਰ ਨੇ ਸੰਭੂ ਖਨੌਰੀ ਮੋਰਚੇ ਦੀ ਭਰਪਾਈ ਨਾਂ ਕੀਤੀ ਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਿਲ੍ਹਾ ਆਗੂ ਬਲਜਿੰਦਰ ਸਿੰਘ ਕਿਸ਼ਨਪੁਰਾ ਕਲਾਂ ਰਾਜੂ ਪੱਤੋਂ ਸੁਖਜੀਤ ਸਿੰਘ ਅਵਤਾਰ ਸਿੰਘ ਰਾਂਝਾ, ਸੁਖਰਾਜ ਸਿੰਘ, ਗੁਰਮੀਤ ਸਿੰਘ, ਕਰਮਜੀਤ ਸਿੰਘ, ਗੁਰਦੀਪ ਸਿੰਘ ਦੀਪਾ, ਦੌਧਰ ਦਰਸ਼ਨ ਸਿੰਘ, ਅਜਮੇਰ ਸਿੰਘ ਕਿਸ਼ਨਪੁਰਾ ਕਲਾਂ, ਗਿਆਨ ਸਿੰਘ ਬੁੱਟਰ, ਭਿੰਦਾ ਸਿੰਘ, ਲੱਖਾ ਸਿੰਘ ਮੀਨੀਆ, ਚਮਕੌਰ ਸਿੰਘ ਦੱਦਾਹੂਰ ਜੀਤ ਸਿੰਘ ਬੱਧਨੀ, ਗੁਰਜੀਤ ਕਾਲੀਏ ਆਦਿ ਹਾਜ਼ਰ ਹੋਏ।