
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਦੀ ਅਗਵਾਈ ਵਿਚ ਗੁਰਦੁਆਰਾ ਤੰਬੂ ਮਾਲ ਸਾਹਿਬ ਦੇ ਸਥਾਨ ’ਤੇ ਸਰਕਲ ਦੌਲਤਪੁਰਾ ਅਤੇ ਸਰਕਲ ਡਰੋਲੀ ਭਾਈ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਸੰਜੀਤ ਸਿੰਘ ਸੰਨੀ ਗਿੱਲ ਵੱਲੋਂ ਇਸ ਮੌਕੇ ਭੁਪਿੰਦਰ ਸਿੰਘ ਜੋਗੇਵਾਲਾ ਸਰਕਲ ਡਰੋਲੀ ਭਾਈ, ਪਰਮਜੀਤ ਸਿੰਘ ਸਰਕਲ ਪ੍ਰਧਾਨ ਐੱਸਸੀ ਨੂੰ ਨਿਯੁਕਤ ਕੀਤਾ ਗਿਆ ਅਤੇ ਨਵ ਨਿਯੁਕਤ ਅਤੇ ਰਾਜਸੀ ਮਾਮਲਿਆਂ ਬਾਰੇ ਪੀਏਸੀ ਕਮੇਟੀ ਮੈਂਬਰ ਬੂਟਾ ਸਿੰਘ ਦੌਲਤਪੁਰਾ ਅਤੇ ਪੀਏਸੀ ਮੈਂਬਰ ਜਸਪਾਲ ਸਿੰਘ ਤਲਵੰਡੀ ਨਪਾਲਾਂ ਨੂੰ ਸਿਰੋਪੇਓ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਕਿਹਾ ਕਿ ਮੋਗਾ ਹਲਕੇ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਜਥੇਬੰਦਕ ਢਾਂਚਾ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਹਲਕੇ ਅੰਦਰ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਲਗਾਤਾਰ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸਾਲ 2027 ਦੀਆਂ ਚੋਣਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿਚ ਹੁਣੇ ਤੋਂ ਹੀ ਤਿਆਰੀ ਵੱਟੀ ਜਾਵੇ। ਇਸ ਮੌਕੇ ਕੌਮੀ ਮੀਤ ਪ੍ਰਧਾਨ ਰਾਜਵੰਤ ਸਿੰਘ ਮਾਹਲਾ, ਮਾਸਟਰ ਗੁਰਦੀਪ ਸਿੰਘ ਮਹੇਸ਼ਰੀ ਸਰਕਲ ਪ੍ਰਧਾਨ, ਰਵਦੀਪ ਸਿੰਘ ਸੰਘਾ ਦਾਰਾਪੁਰ, ਕੁਲਦੀਪ ਸਿੰਘ ਜੋਗੇਵਾਲਾ, ਗੁਰਮੀਤ ਸਿੰਘ ਫੌਜੀ ਡਰੋਲੀ ਭਾਈ, ਬਲਜੀਤ ਸਿੰਘ ਡਰੋਲੀ ਭਾਈ, ਜਸਪਾਲ ਸਿੰਘ ਸੋਨਾ ਡਰੋਲੀ ਭਾਈ, ਦਰਸ਼ਨ ਸਿੰਘ ਕਾਹਨ ਸਿੰਘ ਵਾਲਾ, ਇੰਦਰਜੀਤ ਕਾਹਨ ਸਿੰਘ ਵਾਲਾ, ਗੁਰਚਰਨ ਸਿੰਘ ਕਾਲੀਏ ਵਾਲਾ, ਸੁਖਦੇਵ ਸਿੰਘ ਕਾਲੀਏ ਵਾਲਾ, ਜਗਦੀਸ਼ ਸਿੰਘ ਦੀਸਾ ਡਰੋਲੀ ਭਾਈ, ਕੇਵਲ ਸਿੰਘ ਸੋਸਣ, ਹਰਜਿੰਦਰ ਸਿੰਘ ਅੰਟੂ, ਗੁਰਵੰਤ ਸਿੰਘ ਚੋਟੀਆਂ, ਮੱਘਰ ਸਰਪੰਚ ਚੋਟੀਆਂ, ਗੁਰਮੀਤ ਸਿੰਘ ਨੰਬਰਦਾਰ, ਬਲਜਿੰਦਰ ਸਿੰਘ ਸਾਬਕਾ ਸਰਪੰਚ ਥੱਮਣ ਵਾਲਾ, ਚਮਕੌਰ ਸਿੰਘ ਮੰਗੇਵਾਲਾ, ਕੁਲਵਿੰਦਰ ਸਿੰਘ ਚੋਟੀਆਂ ਸਾਬਕਾ ਸਰਪੰਚ, ਮੰਗਲ ਸਿੰਘ ਸਾਬਕਾ ਸਰਪੰਚ, ਚਮਕੌਰ ਸਿੰਘ ਮੰਗੇਵਾਲਾ, ਕਰਨਵੀਰ ਸਿੰਘ ਬਲਾਕ ਸੰਮਤੀ ਮੈਂਬਰ, ਰੇਸਮ ਸਿੰਘ ਸੱਦਾ ਸਿੰਘ ਵਾਲਾ, ਗੁਰਮੀਤ ਸਿੰਘ ਡਗਰੂ ਅਤੇ ਵਰਕਰ ਹਾਜ਼ਰ ਸਨ।