- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਪਾਰਟੀ ਨੂੰ ਜ਼ਮੀਨੀ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਦੇ ਮਕਸਦ ਨਾਲ ਵਾਰਡ ਨੰਬਰ 33 ਅਤੇ 35 ਵਿਚ ਸੀਨੀਅਰ ਕਾਂਗਰਸੀ ਆਗੂ ਬਾਬਾ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦੀ ਮੀਟਿੰਗ ਹੋਈ। ਇਸ ਮੌਕੇ ਪਾਰਟੀ ਦੀਆਂ ਗਤੀਵਿਧੀਆਂ, ਵਾਰਡ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਬਾਬਾ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਬਾਬਾ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸਿਰਫ਼ ਗੱਲਾਂ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਉਣ ਦੀ ਲੋੜ ਹੈ। ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਚੰਗੇ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸੇ ਮਕਸਦ ਨੂੰ ਅੱਗੇ ਵਧਾਉਂਦਿਆਂ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਲਵਿਕਾ ਸੂਦ ਦੀ ਅਗਵਾਈ ਹੇਠ ਵਾਰਡ ਵਿਚ ਇਕ ਵੱਡੀ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਸ਼ਮੂਲੀਅਤ ਕਰਦਿਆਂ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਵਾਰਡ ਇੰਚਾਰਜ ਬੇਅੰਤ ਕੌਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਆਵਾਜ਼ ਉਠਾਉਣ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਜੀਵਨ ਨੂੰ ਸਹੀ ਦਿਸ਼ਾ ਦੇਣ ਅਤੇ ਖੇਡਾਂ, ਪੜ੍ਹਾਈ ਤੇ ਹੋਰ ਉਸਾਰੂ ਗਤੀਵਿਧੀਆਂ ਵਿਚ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਅਤੇ ਖੁਸ਼ਹਾਲ ਬਣਾਉਣ ਲਈ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਅੱਗੇ ਆਉਣਾ ਚਾਹੀਦਾ ਹੈ। ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ, ਵਾਰਡ ਪੱਧਰ ’ਤੇ ਵਰਕਰਾਂ ਨੂੰ ਇਕਜੁੱਟ ਕਰਨ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ’ਤੇ ਜ਼ੋਰ ਦਿੱਤਾ ਗਿਆ। ਆਉਣ ਵਾਲੀ ਵੱਡੀ ਮੀਟਿੰਗ ਵਿਚ ਨਸ਼ਿਆਂ ਦੀ ਰੋਕਥਾਮ ਲਈ ਸੈਮੀਨਾਰਾਂ ਅਤੇ ਜਾਗਰੂਕਤਾ ਕੈਂਪਾਂ ਦੀ ਰੂਪ-ਰੇਖਾ ਤਿਆਰ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।