ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ

ਰਾਮਗੜ੍ਹੀਆ ਸੰਮੇਲਨ ਮੋਗਾ ਜੋ ਕਿ ਰਾਮਗੜ੍ਹੀਆ ਵੈੱਲਫੇਅਰ ਸੋਸਾਇਟੀ ਰਜਿਸਟਰਡ ਮੋਗਾ ਦੇ ਸਹਿਯੋਗ ਨਾਲ ਵਿਸ਼ਕਰਮਾ ਭਵਨ ਮੋਗਾ ਵਿਖੇ 26 ਸਤੰਬਰ ਦਿਨ ਐਤਵਾਰ ਨੂੰ 11.00 ਵਜੇ ਹੋ ਰਿਹਾ ਹੈ। ਇਸ ਸਬੰਧੀ ਇੱਕ ਮੀਟਿੰਗ ਪਿੰਡ ਸਿੰਘਾਂਵਾਲਾ ਵਿਖੇ ਹੋਈ, ਜਿਸ ਵਿੱਚ ਰਾਮਗੜ੍ਹੀਆ ਵੀਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਕੁਲਵੰਤ ਸਿੰਘ ਰਾਮਗੜ੍ਹੀਆ, ਚਰਨਜੀਤ ਸਿੰਘ ਝੰਡੇਆਣਾ, ਗੁਰਪ੍ਰਰੀਤਮ ਸਿੰਘ ਚੀਮਾ ਅਤੇ ਮੈਂਬਰ ਪੰਚਾਇਤ ਮਨਜਿੰਦਰ ਸਿੰਘ ਨੇ ਬੋਲਦੇ ਹੋਏ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਹਮੇਸ਼ਾ ਹੀ ਰਾਮਗੜ੍ਹੀਆ ਭਾਈਚਾਰੇ ਨੂੰ ਅਣਗੋਲਿਆਂ ਕੀਤਾ ਗਿਆ ਹੈ। ਜੋ ਛੋਟੇ ਦੁਕਾਨਦਾਰ ਅਤੇ ਦਿਹਾੜੀ ਕਰਨ ਵਾਲਾ ਕਿਰਤੀ ਭਾਈਚਾਰਾ ਹੈ, ਉਨਾਂ ਦੀਆਂ ਸਮੱਸਿਆਵਾਂ ਵੱਲ ਕਿਸੇ ਨੇ ਧਿਆਨ ਨਹੀਂ ਦਿੱਤਾ ਅਤੇ ਕੋਰੋਨਾ ਦੌਰਾਨ ਵੀ ਉਨਾਂ ਨੂੰ ਕਿਸੇ ਸਰਕਾਰ ਵੱਲੋਂ ਕਿਸੇ ਤਰਾਂ੍ਹ ਦਾ ਕੋਈ ਲਾਭ ਨਹੀਂ ਮਿਲਿਆ। ਉਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜਿਨਾਂ੍ਹ ਦੀਆਂ ਲਾਭਪਾਤਰੀ ਸਕੀਮਾਂ ਅਤੇ ਸਮਾਰਟ ਕਾਰਡ ਬਣਾਉਣ ਲਈ ਵਿਸ਼ਵਕਰਮਾ ਭਵਨ ਵਿੱਚ ਜਲਦੀ ਦਫਤਰ ਖੋਲਿਆ ਜਾਵੇਗਾ। ਇਸ ਸਮੇਂ ਸੁਰਿੰਦਰ ਸਿੰਘ, ਦਲਜੀਤ ਸਿੰਘ, ਸੁਰਜੀਤ ਸਿੰਘ, ਨਛੱਤਰ ਸਿੰਘ, ਬਲਬੀਰ ਸਿੰਘ, ਮਲਕੀਤ ਸਿੰਘ, ਨੱਥਾ ਸਿੰਘ, ਬਲਵਿੰਦਰ ਸਿੰਘ, ਕੁਲਵੰਤ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।