ਸਫ਼ਰੀ ਏਕਤਾ ਮੰਚ ਦੀ ਹੋਈ ਮੀਟਿੰਗ
ਸਫ਼ਰੀ ਏਕਤਾ ਮੰਚ ਵੱਲੋਂ ਅਹਿਮ ਮੀਟਿੰਗ ਗਈ,
Publish Date: Tue, 17 Mar 2026 05:04 PM (IST)
Updated Date: Wed, 18 Mar 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ: ਸਫ਼ਰੀ ਏਕਤਾ ਮੰਚ ਵੱਲੋਂ ਅਹਿਮ ਮੀਟਿੰਗ ਗਈ, ਜਿਸ ਵਿਚ ਸੰਗਠਨ ਦੇ ਅਹਿਮ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਸੰਗਠਨ ਦੇ ਸੀਨੀਅਰਾਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਈ ਗਈ, ਜਿਸ ਵਿਚ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਮੈਂਬਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਰੋਹਿਤਾ ਅਤੇ ਉਮਾਕਾਂਤ ਦੇ ਹੁਕਮਾਂ ਅਨੁਸਾਰ ਸੰਗਠਨਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਫ਼ੈਸਲੇ ਕੀਤੇ ਗਏ। ਇਸ ਮੌਕੇ ਵਿਜੇ ਕੁਮਾਰ ਨੂੰ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਖੇਤਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਉਨ੍ਹਾਂ ਦੀ ਨਿਯੁਕਤੀ ’ਤੇ ਹਾਜ਼ਰ ਮੈਂਬਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਸਫ਼ਰੀ ਏਕਤਾ ਮੰਚ ਦਾ ਮੁੱਖ ਉਦੇਸ਼ ਲੋਕਾਂ ਵਿਚ ਏਕਤਾ ਅਤੇ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਇਸ ਮੌਕੇ ’ਤੇ ਇਹ ਵੀ ਦੱਸਿਆ ਕਿ ਸੰਗਠਨ ਦੀਆਂ ਜ਼ਿਲ੍ਹਾ ਪੱਧਰ ਦੀਆਂ ਇਕਾਈਆਂ ਦੀ ਰਚਨਾ ਲੱਗਭੱਗ ਪੂਰੀ ਹੋ ਚੁੱਕੀ ਹੈ, ਜਿਸ ਨਾਲ ਮੰਚ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਬਣੇਗੀ। ਮੀਟਿੰਗ ਵਿਚ ਹਾਜ਼ਰ ਮੈਂਬਰਾਂ ਨੇ ਸੰਕਲਪ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਸੰਗਠਨ ਨੂੰ ਹੋਰ ਵਧਾਇਆ ਜਾਵੇਗਾ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਜੋੜਿਆ ਜਾਵੇਗਾ। ਅਖ਼ੀਰ ਵਿਚ ਸਾਰੇ ਮੈਂਬਰਾਂ ਨੇ ਏਕਤਾ ਅਤੇ ਸਹਿਯੋਗ ਨਾਲ ਕੰਮ ਕਰਨ ਦੀ ਵਚਨਬੱਧਤਾ ਦੋਹਰਾਈ। ਅੰਤ ਵਿਚ ਮੀਟਿੰਗ ਸਫ਼ਲਤਾਪੂਰਵਕ ਸੰਪੰਨ ਹੋਈ।