- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਏਕਤਾ

ਮਨਦੀਪ ਸਿੰਘ ਝਾਂਜੀ, ਪੰਜਾਬੀ ਜਾਗਰਣ ਬੱਧਨੀ ਕਲਾਂ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਹੋਈ ਜਿਸ ’ਚ ਸੂਬਾ ਕਮੇਟੀ ਦੀ ਫੈਸਲੇ ਅਨੁਸਾਰ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਦਾ ਜੋ ਪੰਜ ਅਕਤੂਬਰ ਨੂੰ ਅਣਮਿਥੇ ਸਮੇਂ ਲਈ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ, ਜਿਸ ਦੇ ਸਬੰਧ ਵਿਚ ਤਿਆਰੀ ਲਈ ਇਕ ਸਮੀਖਿਆ ਮੀਟਿੰਗ ਕੀਤੀ ਗਈ।ਮੀਟਿੰਗ ਵਿਚ ਆਗੂਆਂ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਨਾਲ ਸਬੰਧਤ ਬਹੁਤੇ ਪਿੰਡਾਂ ਵਿਚ ਮੀਟਿੰਗਾਂ ਰੈਲੀਆਂ ਤੇ ਨਾਟਕ ਵਗੈਰਾ ਕਰਵਾ ਕੇ ਪੂਰੀ ਤਿਆਰੀ ਕਰ ਲਈ ਗਈ ਅਤੇ ਜੋ ਇਕ ਦੁੱਕਾ ਪਿੰਡ ਰਹਿੰਦੇ ਹਨ, ਉਨ੍ਹਾਂ ਪਿੰਡਾਂ ਵਿਚ ਵੀ ਦੋ ਦਿਨਾਂ ਵਿਚ ਮੀਟਿੰਗਾਂ ਕਰਵਾ ਕੇ ਤਿਆਰੀ ਕਰ ਲਈ ਜਾਵੇਗੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੋਵੇਂ ਹੀ ਸਰਕਾਰਾਂ ਕਾਰਪੋਰੇਟ ਪੱਖੀ ਸਰਕਾਰਾਂ ਹਨ, ਜਿੱਥੇ ਮੋਦੀ ਸਰਕਾਰ ਕਈ ਦੇਸ਼ਾਂ ਦੀਆਂ ਸਰਕਾਰਾਂ ਨਾਲ ਪਹਿਲਾਂ ਹੀ ਮੁਕਤ ਵਪਾਰ ਸਮਝੌਤੇ ਕਰ ਚੁੱਕੀ ਹੈ ਅਤੇ ਹੁਣ ਅਮਰੀਕਾ ਦੀ ਟਰੰਪ ਸਰਕਾਰ ਨਾਲ ਮੁਕਤ ਵਪਾਰ ਸਮਝੌਤਾ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ ਇਹ ਸਾਰੇ ਸਮਝੌਤੇ ਕਿਸਾਨ ਮਾਰੁ ਸਮਝੌਤੇ ਹਨ। ਇਸ ਨਾਲ ਕਿਸਾਨੀ ਧੰਦੇ ਦਾ, ਡਾਇਰੀ ਫਾਰਮਿੰਗ ਦੇ ਧੰਦੇ ਦਾ, ਛੋਟੇ ਵਪਾਰੀ, ਛੋਟੇ ਦੁਕਾਨਦਾਰ ਤੇ ਛੋਟੇ ਕਾਰਖਾਨੇਦਾਰ ਦੇ ਧੰਦੇ ਚੌਪਟ ਹੋ ਜਾਣਗੇ ਇਸ ਤਰ੍ਹਾਂ ਹੀ ਜੋ ਪੰਜਾਬ ਸਰਕਾਰ ਲੈਂਡ ਪੋਲਿੰਗ ਪੋਲਸੀ ਨੂੰ ਵਾਰ ਵਾਰ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ, ਇਹ ਪੋਲਸੀ ਲਾਗੂ ਹੋਣ ਨਾਲ ਕਿਸਾਨਾਂ ਤੋਂ ਸਰਕਾਰ ਮੁਫ਼ਤ ਦੇ ਭਾਅ ਜ਼ਮੀਨਾਂ ਖੋਹ ਲਵੇਗੀ ਅਤੇ ਫਿਰ ਮਨ ਮਰਜੀ ਦੇ ਕਾਰਪੋਰੇਟ ਘਰਾਣਿਆਂ ਨੂੰ ਮੁਫ਼ਤ ਦੇ ਦੇਵੇਗੀ ਆਗੂਆਂ ਨੇ ਇਹ ਵੀ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਜੋ ਫਸਲੀ ਸੀਜ਼ਨ ਲਈ ਕਣਕ ਸਮੇਤ ਛੇ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਦਾ ਐਲਾਨ ਕੀਤਾ ਹੈ। ਜਿਸ ਵਿਚ ਕਣਕ ਦਾ ਮੁੱਲ ਸਿਰਫ 25 ਰੁਪਏ ਪ੍ਰਤੀ ਕੁਇੰਟਲ ਵਧਾਇਆ ਗਿਆ ਹੈ ਜਥੇਬੰਦੀ ਸਰਕਾਰ ਦੇ ਇਸ ਫੈਸਲੇ ਨੂੰ ਮੁੱਢੋ ਰੱਦ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਸਾਰੀਆਂ ਫਸਲਾਂ ’ਤੇ ਸੀਟੂ ਪਲਸ 50 ਫ਼ੀਸਦੀ ਦੇ ਫਾਰਮੂਲੇ ਅਨੁਸਾਰ ਐੱਮਐੱਸਪੀ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ, ਜੇਕਰ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਤਾਂ ਸਾਡੀ ਜਥੇਬੰਦੀ 5 ਅਕਤੂਬਰ ਤੋਂ ਡੀਸੀ ਦਫ਼ਤਰ ਦਾ ਘਿਰਾਓ ਕਰਨ ਲਈ ਮਜ਼ਬੂਰ ਹਨ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਮੀਟਿੰਗ ’ਚ ਗੁਰਮੀਤ ਸਿੰਘ ਕਿਸ਼ਨਪੁਰਾ, ਬਲੋਰ ਸਿੰਘ ਘੱਲ ਕਲਾਂ, ਗੁਰਦੇਵ ਸਿੰਘ ਕਿਸ਼ਨਪੁਰਾ ਜਸਵਿੰਦਰ ਸਿੰਘ ਸ਼ਿੰਦਾ ਘੱਲ ਕਲਾਂ ਲਖਵੀਰ ਸਿੰਘ ਚੜਿਕ, ਬੂਟਾ ਸਿੰਘ ਭਾਗੀ ਕੇ, ਗੁਰਚਰਨ ਸਿੰਘ ਰਾਮਾ, ਬਲਜੀਤ ਸਿੰਘ ਸੁੱਖਾ ਨੰਦ, ਹਰਮੇਲ ਸਿੰਘ ਘਾਲੀ ਸਮਾਲਸਰ, ਕੁਲਦੀਪ ਕੌਰ ਕੁੱਸਾ, ਬਚਿੱਤਰ ਕੌਰ ਤਲਵੰਡੀ ਮਲੀਆਂ, ਕਰਮਜੀਤ ਕੌਰ ਹਿੰਮਤਪੁਰਾ, ਮਹਿੰਦਰ ਕੌਰ ਹਿੰਮਤਪੁਰਾ ਤੇ ਬਲਵੀਰ ਸਿੰਘ ਸਮਾਲਸਰ ਆਦਿ ਹਾਜ਼ਰ ਸਨ।