- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ਵ ਖੂਨਦਾਨ ਦਿਵਸ ਦੇ ਮੌਕੇ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਵਿਸ਼ਵ ਖੂਨਦਾਨ ਦਿਵਸ ਦੇ ਮੌਕੇ ’ਤੇ ਲਾਇਨਜ਼ ਕਲੱਬ ਮੋਗਾ ਰੋਇਲ ਵੱਲੋਂ ਪ੍ਰਧਾਨ ਨਵੀਨ ਸਿੰਗਲਾ ਦੀ ਅਗਵਾਈ ਹੇਠ ਮਿੱਤਲ ਹਸਪਤਾਲ ਦੁਸਹਿਰਾ ਗਰਾਊਂਡ ਮੋਗਾ ਵਿਖੇ ਇੱਕ ਵਿਸ਼ਾਲ ਅਤੇ ਪ੍ਰਭਾਵਸ਼ਾਲੀ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ’ਚ ਸਮਾਜ ਸੇਵੀ ਸੰਸਥਾਵਾਂ, ਨੌਜਵਾਨਾਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਮਨੁੱਖਤਾ ਦੀ ਸੇਵਾ ਲਈ ਆਪਣਾ ਯੋਗਦਾਨ ਪਾਇਆ। ਇਸ ਮੌਕੇ ਸੀਨੀਅਰ ਓਲਡ ਇਜ਼ ਗੋਲਡ ਕ੍ਰਿਕਟ ਐਂਡ ਵੈੱਲਫੇਅਰ ਕਲੱਬ ਰਜਿ: 115 ਦੇ ਮੈਂਬਰਾਂ ਨੇ ਵੀ ਵੱਡੀ ਗਿਣਤੀ ਵਿਚ ਪਹੁੰਚ ਕੇ ਖੂਨਦਾਨ ਕੈਂਪ ਨੂੰ ਸਫ਼ਲ ਬਣਾਉਣ ’ਚ ਅਹਿਮ ਭੂਮਿਕਾ ਨਿਭਾਈ। ਕਲੱਬ ਦੇ ਮੈਂਬਰ ਗੁਲਸ਼ਨ ਕੁਮਾਰ, ਹੁਕਮ ਚੰਦ ਗਰਵਾਲ, ਲਵੀਸ਼ ਸਿੰਗਲਾ, ਇਸ਼ਾਨ ਜੀ, ਗਗਨ ਬਾਊ ਅਤੇ ਡਾ. ਰਾਮ ਕੁਮਾਰ ਨੇ ਸਵੈਇੱਛਾ ਨਾਲ ਖੂਨਦਾਨ ਕਰਦਿਆਂ ਸਮਾਜ ਲਈ ਮਿਸਾਲ ਕਾਇਮ ਕੀਤੀ। ਇਸ ਮੌਕੇ ਬੋਲਦਿਆਂ ਕਲੱਬ ਦੇ ਪ੍ਰਧਾਨ ਸਤੀਸ਼ ਚਾਵਲਾ ਨੇ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਮਹਾਦਾਨ ਹੈ ਕਿਉਂਕਿ ਇਕ ਯੂਨਿਟ ਖੂਨ ਕਿਸੇ ਗੰਭੀਰ ਮਰੀਜ਼ ਨੂੰ ਨਵੀਂ ਜ਼ਿੰਦਗੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰ ਤੰਦਰੁਸਤ ਵਿਅਕਤੀ ਨੂੰ ਸਮੇਂ-ਸਮੇਂ ’ਤੇ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਹਸਪਤਾਲਾਂ ’ਚ ਖੂਨ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ ਅਤੇ ਐਮਰਜੈਂਸੀ ਸਮੇਂ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਉੱਪਲਬਧ ਹੋ ਸਕੇ। ਉਨ੍ਹਾਂ ਦੱਸਿਆ ਕਿ ਸੀਨੀਅਰ ਓਲਡ ਇਜ਼ ਗੋਲਡ ਕ੍ਰਿਕਟ ਐਂਡ ਵੈੱਲਫੇਅਰ ਕਲੱਬ ਸਿਰਫ਼ ਖੇਡਾਂ ਤੱਕ ਹੀ ਸੀਮਤ ਨਹੀਂ, ਸਗੋਂ ਸਮਾਜਿਕ, ਧਾਰਮਿਕ ਅਤੇ ਮਨੁੱਖਤਾ ਭਲਾਈ ਦੇ ਕਾਰਜਾਂ ਵਿਚ ਵੀ ਲਗਾਤਾਰ ਸਰਗਰਮ ਰਹਿੰਦੀ ਹੈ। ਕਲੱਬ ਵੱਲੋਂ ਸਮੇਂ-ਸਮੇਂ