- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਲਵੰਡੀ ਸਾਬੋ ਵਿਖੇ ਸਮੂਹ ਗੁਰਮਤਿ

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਮੋਗਾ: ਤਲਵੰਡੀ ਸਾਬੋ ਵਿਖੇ ਸਮੂਹ ਗੁਰਮਤਿ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ ਗੁਰਮਤਿ ਰਾਗੀ ਗ੍ਰੰਥੀ ਸਭਾ ਮੋਗਾ ਸਰਕਲ ਧਰਮਕੋਟ ਵੱਲੋਂ ਪੰਜਾਬ ਪ੍ਰਧਾਨ ਰਾਗੀ ਰਣਜੀਤ ਸਿੰਘ ਸਿੰਘਾਂਵਾਲਾ, ਸਤਿਕਾਰ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ, ਸਰਕਲ ਧਰਮਕੋਟ ਦੇ ਪ੍ਰਧਾਨ ਕੁਲਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ, ਹਰਨੇਕ ਸਿੰਘ ਸਰਪ੍ਰਸਤ ਭਾਈ ਕਲਿਆਣਾ ਜੀ ਗੁਰਮਤਿ ਰਾਗੀ ਗ੍ਰੰਥੀ ਸਭਾ, ਸਰਪ੍ਰਸਤ ਸੁਖਵੀਰ ਸਿੰਘ, ਪ੍ਰੈਸ ਸਕੱਤਰ ਇੰਦਰਪਾਲ ਸਿੰਘ, ਮੁੱਖ ਸੀਨੀਅਰ ਮੈਂਬਰ ਨਿਸ਼ਾਨ ਸਿੰਘ ਅਤੇ ਸੀਨੀਅਰ ਮੈਂਬਰ ਗੁਰਜੰਟ ਸਿੰਘ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਗ੍ਰੰਥੀ ਸਿੰਘਾਂ ਨਾਲ ਸਬੰਧਤ ਵੱਖ-ਵੱਖ ਅਹਿਮ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਖ਼ਾਸ ਤੌਰ ’ਤੇ ਗ੍ਰੰਥੀ ਸਿੰਘਾਂ ਦੀਆਂ ਤਨਖਾਹਾਂ, ਭੇਟਾਵਾਂ ਅਤੇ ਸਿਹਤ ਸਹੂਲਤਾਂ ਸਬੰਧੀ ਵਿਚਾਰ ਕੀਤਾ ਗਿਆ। ਇਸ ਮੌਕੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੂੰ ਮੰਗ ਪੱਤਰ ਦਿੱਤਾ ਗਿਆ। ਜਥੇਬੰਦੀ ਦੇ ਨੁਮਾਇੰਦਿਆਂ ਨੇ ਕਿਹਾ ਕਿ ਗ੍ਰੰਥੀ ਸਿੰਘ ਗੁਰਦੁਆਰਾ ਸਾਹਿਬਾਨ ਵਿੱਚ ਆਪਣੀਆਂ ਧਾਰਮਿਕ ਸੇਵਾਵਾਂ ਨਿਭਾਉਂਦੇ ਹੋਏ ਸੰਗਤ ਦੀ ਸੇਵਾ ਕਰਦੇ ਹਨ, ਇਸ ਲਈ ਉਨ੍ਹਾਂ ਨਾਲ ਸਬੰਧਤ ਜਾਇਜ਼ ਮਸਲਿਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਮੀਟਿੰਗ ਵਿੱਚ ਸ਼ਾਮਲ ਗੁਰਮਤਿ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਗ੍ਰੰਥੀ, ਰਾਗੀ ਅਤੇ ਹੋਰ ਸੇਵਾਦਾਰਾਂ ਨਾਲ ਸਬੰਧਤ ਮਸਲਿਆਂ ਨੂੰ ਸਾਂਝੇ ਤੌਰ ’ਤੇ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ।