- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਵਿਖੇ ਮਿਡ-ਟਰਮ 2026-27 ਪ੍ਰੀਖਿਆਵਾਂ ਦੇ ਨਤੀਜੇ ਘੋਸ਼ਿਤ ਕਰਨ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ ਅਤੇ ਉਨ੍ਹਾਂ ਦੀ ਮਿਹਨਤ ਦਾ ਮੁਲਾਂਕਣ ਕਰਦਿਆਂ ਨਤੀਜੇ ਮਾਪਿਆਂ ਨਾਲ ਸਾਂਝੇ ਕੀਤੇ ਗਏ। ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਹੌਂਸਲਾ-ਅਫ਼ਜ਼ਾਈ ਕੀਤੀ ਗਈ ਅਤੇ ਹੋਰ ਬਿਹਤਰ ਪ੍ਰਦਰਸ਼ਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਸਕੂਲ ’ਚ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਵੱਖ-ਵੱਖ ਸਿੱਖਿਆਤਮਕ, ਵਿਗਿਆਨਕ, ਗਣਿਤ, ਕਲਾ ਅਤੇ ਰਚਨਾਤਮਕ ਮਾਡਲਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਵਿਦਿਆਰਥੀਆਂ ਨੇ ਆਪਣੇ ਪ੍ਰੋਜੈਕਟਾਂ ਅਤੇ ਮਾਡਲਾਂ ਰਾਹੀਂ ਆਪਣੀ ਸਿਰਜਣਾਤਮਕਤਾ, ਗਿਆਨ ਅਤੇ ਵਿਹਾਰਕ ਸਮਝ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮਾਪਿਆਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਸਕੂਲ ਦੇ ਪ੍ਰਧਾਨ ਚਰਨ ਸਿੰਘ, ਸਕੂਲ ਚੇਅਰਮੈੱਨ ਯੋਗਿੰਦਰ ਪ੍ਰਸਾਦ ਸ਼ਰਮਾ, ਸਕੂਲ ਵਾਇਸ ਪ੍ਰਿੰਸੀਪਲ ਜਸਮੇਲ ਸਿੰਘ ਨੇ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਨਿਰੰਤਰ ਸਿੱਖਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਚੰਗੇ ਅੰਕ ਪ੍ਰਾਪਤ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਰਚਨਾਤਮਕ ਸੋਚ ਨੂੰ ਵਿਕਸਿਤ ਕਰਨਾ ਵੀ ਹੈ। ਉਨ੍ਹਾਂ ਨੇ ਸਮਾਗਮ ਦੀ ਸਫ਼ਲਤਾ ਲਈ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ।