- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਮਹਾਨ ਕ੍ਰਾਂਤੀਕਾਰੀ

ਪਵਨ ਗਰਗ ਪੰਜਾਬੀ ਜਾਗਰਣ ਬਾਘਾਪੁਰਾਣਾ : ਪੰਜਾਬ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ’ਤੇ ਸ਼ਰਾਰਤੀ ਅਨਸਰਾਂ ਵੱਲੋਂ ਕਾਲਖ ਮਲਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਜ਼ਿਲ੍ਹਾ ਮੋਗਾ ਦੇ ਹਲਕਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਵੈਰੋਕੇ ਦੀ ਦੱਸੀ ਜਾ ਰਹੀ ਹੈ। ਇਸ ਘਟਨਾ ਨੂੰ ਲੈ ਕੇ ਸ਼ਹੀਦ ਭਗਤ ਸਿੰਘ ਨੂੰ ਮੰਨਣ ਵਾਲੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਬਲਕਰਨ ਵੈਰੋਕੇ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਮਹਾਨ ਕ੍ਰਾਂਤੀਕਾਰੀ ਸਨ। ਉਨ੍ਹਾਂ ਦੀ ਕੁਰਬਾਨੀ ਸਦਕਾ ਦੇਸ਼ ਵਾਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਅਜਿਹੇ ਮਹਾਨ ਸ਼ਹੀਦ ਦੇ ਬੁੱਤ ਨਾਲ ਇਸ ਤਰ੍ਹਾਂ ਦੀ ਹਰਕਤ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਯਾਦਗਾਰਾਂ ਸਾਡੀ ਕੌਮੀ ਵਿਰਾਸਤ ਹਨ ਅਤੇ ਇਨ੍ਹਾਂ ਦਾ ਸਤਿਕਾਰ ਕਰਨਾ ਹਰੇਕ ਨਾਗਰਿਕ ਦਾ ਫ਼ਰਜ਼ ਹੈ। ਅਜਿਹੀਆਂ ਘਟਨਾਵਾਂ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਅਤੇ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਬਲਕਰਨ ਵੈਰੋਕੇ ਅਤੇ ਮੰਗਾ ਸਿੰਘ ਵੈਰੋਕੇ ਨੇ ਕਿਹਾ ਕਿ ਸ਼ਹੀਦਾਂ ਦਾ ਸਤਿਕਾਰ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਮਾਣ-ਸਤਿਕਾਰ ਬਹਾਲ ਕੀਤਾ ਜਾਵੇ। ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਪ੍ਰਸਾ਼ਾਸਨ ਨੇ ਵਿਸ਼ਵਾਸ ਦਿਵਾਇਆ ਹੈ ਕਿ ਉਹ ਜਾਂਚ ਕਰ ਰਹੇ ਹਨ ਅਤੇ ਸ਼ਰਾਰਤੀ ਅਨਸਰਾਂ ਤੇ ਕਾਰਵਾਈ ਕੀਤੀ ਜਾਵੇਗੀ।