ਵਿਧਾਇਕ ਬਿਲਾਸਪੁਰ ਨੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ
ਹਲਕਾ ਨਿਹਾਲ ਸਿੰਘ ਵਾਲਾ
Publish Date: Thu, 05 Mar 2026 04:18 PM (IST)
Updated Date: Fri, 06 Mar 2026 04:00 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ: ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਹਲਕੇ ਦੇ ਪਿੰਡ ਪੱਤੋ ਦੀਦਾਰ ਸਿੰਘ ਵਾਲਾ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਹਮੇਸ਼ਾ ਪਿੰਡਾਂ ਦੇ ਵਿਕਾਸ ਲਈ ਤਤਪਰ ਰਹਿੰਦੀ ਹੈ। ਇਸੇ ਲੜੀ ਤਹਿਤ ਅੱਜ ਲੰਬੇ ਸਮੇਂ ਤੋਂ ਪੱਤੋ ਦੀਦਾਰ ਸਿੰਘ ਵਾਲੇ ਵਿਖੇ ਰੁਕੇ ਕੰਮਾਂ ਨੂੰ ਸ਼ੁਰੂ ਕਰਵਾਇਆ ਗਿਆ ਹੈ ਅਤੇ ਜਲਦ ਹੀ ਇਸ ਪਿੰਡ ਦੀ ਨੁਹਾਰ ਬਦਲੀ ਜਾਵੇਗੀ ਇਸ ਸਮੇਂ ਹੋਰਾਂ ਤੋਂ ਇਲਾਵਾ ਪਵਿੱਤਰ ਕੌਰ ਸਰਪੰਚ ਜਸਪਾਲ ਸਿੰਘ, ਬਲਜੀਤ ਸਿੰਘ, ਸੁਲੱਖਣ ਸਿੰਘ, ਹਰਪ੍ਰੀਤ ਸਿੰਘ ਕਾਲਾ, ਗੁਰਪ੍ਰੀਤ ਸਿੰਘ, ਸੇਵਕ ਸਿੰਘ ਸਾਬਕਾ ਮੈਂਬਰ, ਤਰਲੋਚਨ ਸਿੰਘ, ਸਤਨਾਮ ਸਿੰਘ ਮਾਨ ਬਰਾੜ, ਗੁਰਚਰਨ ਸਿੰਘ, ਕਾਕਾ ਸਿੰਘ, ਦਿਲਪ੍ਰੀਤ ਸਿੰਘ ਕਲੱਬ ਯੂਥ ਪ੍ਰਧਾਨ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਅਤੇ ਪਾਰਟੀ ਦੇ ਵਰਕਰ ਹਾਜ਼ਰ ਸਨ।