- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਨਿਹਾਲ ਸਿੰਘ ਵਾਲਾ

ਅਵਤਾਰ ਸਿੰਘ, ਪੰਜਾਬੀ ਜਾਗਰਣ ਅਜੀਤਵਾਲ : ਹਲਕਾ ਨਿਹਾਲ ਸਿੰਘ ਵਾਲਾ ਦੇ ਕਸਬਾ ਅਜੀਤਵਾਲ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਾਰਡ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਹਰ ਵਰਗ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਰਾਸ਼ਨ ਕਾਰਡਾਂ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਸਸਤੇ ਅਤੇ ਪੌਸ਼ਟਿਕ ਰਾਸ਼ਨ ਦੀ ਸਹੂਲਤ ਮਿਲੇਗੀ, ਜਿਸ ਨਾਲ ਉਨ੍ਹਾਂ ਦੇ ਘਰੇਲੂ ਖਰਚਿਆਂ ਵਿਚ ਰਾਹਤ ਮਿਲੇਗੀ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਸਰਕਾਰ ਦਾ ਮਕਸਦ ਇਹ ਹੈ ਕਿ ਕੋਈ ਵੀ ਯੋਗ ਅਤੇ ਲੋੜਵੰਦ ਪਰਿਵਾਰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਇਸ ਮੌਕੇ ਵਿਧਾਇਕ ਮਨਜੀਤ ਬਿਲਾਸਪੁਰ ਨੇ ਰਾਸ਼ਨ ਕਾਰਡਾਂ ਦੀ ਵੰਡ ਅਤੇ ਲੋਕਾਂ ਨੂੰ ਇਹ ਸਹੂਲਤ ਮੁਹੱਈਆ ਕਰਵਾਉਣ ਲਈ ਮੰਤਰੀ ਸਾਹਿਬ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੰਤਰੀ ਸਾਹਿਬ ਦੇ ਸਹਿਯੋਗ ਸਦਕਾ ਹਲਕੇ ਦੇ ਲੋੜਵੰਦ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਰਿਹਾ ਹੈ ਅਤੇ ਇਸ ਤਰ੍ਹਾਂ ਦੇ ਲੋਕ-ਭਲਾਈ ਕਾਰਜ ਭਵਿੱਖ ਵਿਚ ਵੀ ਜਾਰੀ ਰਹਿਣਗੇ।