ਵਿਧਾਇਕ ਬਿਲਾਸਪੁਰ ਵੱਲੋਂ ਖ਼ਰੀਦ ਏਜੰਸੀਆਂ ਦੇ ਅਫਸਰਾਂ ਨਾਲ ਮੀਟਿੰਗ
ਹਲਕਾ ਨਿਹਾਲ ਸਿੰਘ ਵਾਲਾ ਤੋਂ
Publish Date: Thu, 09 Apr 2026 03:18 PM (IST)
Updated Date: Fri, 10 Apr 2026 03:59 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ: ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਗਾਮੀ ਕਣਕ ਦੇ ਸੀਜ਼ਨ ਨੂੰ ਲੈ ਕੇ ਖ਼ਰੀਦ ਏਜੰਸੀਆਂ ਪਨਗਰੇਨ, ਵੇਅਰ ਹਾਊਸ, ਮਾਰਕਫੈੱਡ ਨਾਲ ਮੀਟਿੰਗ ਕੀਤੀ ਗਈ। ਵਿਧਾਇਕ ਬਿਲਾਸਪੁਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਕਿਸੇ ਵੀ ਹਾਲਤ ਵਿਚ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿਚ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਮੰਡੀਆਂ ਦੇ ਢੁੱਕਵੇ ਪ੍ਰਬੰਧ ਕੀਤੇ ਜਾਣ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਦਾ ਦਾਣਾ ਦਾਣਾ ਚੁੱਕਿਆ ਜਾਵੇਗਾ। ਕਿਸੇ ਵੀ ਕਿਸਾਨ ਨੂੰ ਖੱਜਲ ਖਰਾਬ ਹੋਣ ਨਹੀਂ ਦਿੱਤਾ ਜਾਵੇਗਾ ਅਤੇ ਕਿਸਾਨਾਂ ਨੂੰ ਤੁਰੰਤ ਅਦਾਇਗੀ ਕੀਤੀ ਜਾਵੇਗੀ। ਇਸ ਸਮੇਂ ਹੋਰਨਾਂ ਤੋਂ ਇਲਾਵਾ ਸਨਮ ਸੂਦ, ਵਿਨੇ ਸਿੰਗਲਾ, ਸਤੀਸ਼ ਕੁਮਾਰ, ਸਤਪਾਲ ਸਿੰਘ, ਅਤੁਲ ਗੋਇਲ, ਸਾਵਣਪ੍ਰੀਤ ਸਿੰਘ, ਅਮਨਦੀਪ ਸਿੰਘ ਆਦਿ ਤੋਂ ਇਲਾਵਾ ਮਾਰਕੀਟ ਕਮੇਟੀ ਦੇ ਕਰਮਚਾਰੀ ਹਾਜ਼ਰ ਸਨ।