ਵਿਧਾਇਕ ਬਿਲਾਸਪੁਰ ਦਾ ਸਿਰੋਪਾਓ ਨਾਲ ਮਾਣ-ਸਨਮਾਨ
ਪੰਜਾਬ ਸਰਕਾਰ ਵੱਲੋਂ ਵਿਸਾਖੀ ਦੇ ਦਿਹਾੜੇ
Publish Date: Wed, 15 Apr 2026 04:51 PM (IST)
Updated Date: Thu, 16 Apr 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਪੰਜਾਬ ਸਰਕਾਰ ਵੱਲੋਂ ਵਿਸਾਖੀ ਦੇ ਦਿਹਾੜੇ ਤੇ ਵਿਸ਼ੇਸ਼ ਵਿਧਾਨ ਸਭਾ ਸ਼ੈਸ਼ਨ ਬੁਲਾ ਕੇ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਜਾਗਤ-ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ਲਿਆਉਣ ਤੇ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕਰਨ ਵਾਲਿਆਂ ਵਿਚ ਤਸੱਲੀ ਅਤੇ ਖੁਸ਼ੀ ਪਾਈ ਜਾ ਰਹੀ ਹੈ, ਜਿੱਥੇ ਪੰਜਾਬ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੂਰੀ ਪੰਜਾਬ ਸਰਕਾਰ ਦਾ ਧੰਨਵਾਦ ਕਰ ਰਹੇ ਹਨ ਉੱਥੇ ਹੀ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਵੀ ਜਸਵਿੰਦਰ ਸਿੰਘ ਖਾਲਸਾ ਅਤੇ ਸਾਥੀਆਂ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਬਹੁਤ ਲੰਮੇ ਸਮੇਂ ਤੋਂ ਨਾਨਕ ਨਾਮ ਲੇਵਾ ਸੰਗਤਾਂ ਦੀ ਬਹੁਤ ਲੰਮੇ ਸਮੇਂ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖਤ ਕਾਨੂੰਨ ਬਣਾਉਣ ਦੀ ਮੰਗ ਨੂੰ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਬਹਾਲ ਰੱਖਣ ਲਈ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਬਿੱਲ ਵਿਧਾਨ ਸਭਾ ਵਿਚ ਲਿਆ ਕੇ ਪਾਸ ਕੀਤਾ ਹੈ ਜਿਸਤੇ ਅਸੀਂ ਵੀ ਸਮੂਹ ਸੰਗਤਾਂ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਇਸ ਬਿੱਲ ਦੇ ਆਉਣ ਨਾਲ ਹੁਣ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਤੋਂ ਪਹਿਲਾਂ ਮੁਲਜ਼ਮ ਦਸ ਵਾਰ ਸੋਚਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਪ੍ਰੈੱਸ ਸਕੱਤਰ ਅੰਮ੍ਰਿਤਪਾਲ ਸਿੰਘ ਖਾਲਸਾ ਦੀਨਾ ਸਾਹਿਬ, ਮੈਂਬਰ ਬਲਾਕ ਸੰਮਤੀ ਰਾਮ ਤੀਰਥ ਸਿੰਘ ਦੌਧਰ, ਸਰਪੰਚ ਜਸਮੇਲ ਸਿੰਘ ਰਣਸੀਂਹ ਖੁਰਦ, ਗੁਰਪ੍ਰੀਤ ਸਿੰਘ ਕੁੱਸਾ ਕੋਆਰਡੀਨੇਟਰ ਬੀਸੀ ਵਿੰਗ, ਗੁਰਚਰਨ ਸਿੰਘ ਕੈਨੇਡੀਅਨ ਰਣਸੀਂਹ ਖੁਰਦ, ਸੁਖਵਿੰਦਰ ਸਿੰਘ ਬਰਾੜ ਦੀਨਾ ਸਾਹਿਬ, ਦਰਸ਼ਨ ਸਿੰਘ ਰੌਂਤਾ, ਗੁਰਬਖਸ਼ ਸਿੰਘ ਸੈਦੋਕੇ, ਸੁਖਦੀਪ ਸਿੰਘ ਦੌਧਰ, ਡਾ: ਚਮਕੌਰ ਸਿੰਘ ਕੁੱਸਾ ਆਦਿ ਹਾਜ਼ਰ ਸਨ।