- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰਾਮਾਂ ਦੀ ਅਨਾਜ਼ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਉਂਦਿਆਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਮਿਹਨਤ ਅਤੇ ਫ਼ਸਲ ਦੀ ਪੂਰੀ ਕਦਰ ਕਰਦੀ ਹੈ। ਕਿਸਾਨਾਂ ਵੱਲੋਂ ਮਹੀਨਿਆਂ ਦੀ ਮਿਹਨਤ, ਉਮੀਦਾਂ ਅਤੇ ਪਸੀਨੇ ਨਾਲ ਤਿਆਰ ਕੀਤੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਮਾਰਕੀਟ ਕਮੇਟੀ ਬੱਧਨੀ ਕਲਾਂ ਦੇ ਚੇਅਰਮੈਨ ਪਰਮਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਕਿਸਾਨ-ਪੱਖੀ ਬਣਾਉਣ ਲਈ ਮੰਡੀਆਂ ਵਿਚ ਹਰ ਲੋੜੀਂਦਾ ਪ੍ਰਬੰਧ ਯਕੀਨੀ ਬਣਾਇਆ ਜਾਵੇਗਾ। ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਕਿਸਮ ਦੀ ਦਿੱਕਤ, ਦੇਰੀ ਜਾਂ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਬੰਧਤ ਵਿਭਾਗਾਂ ਨੂੰ ਪੂਰੀ ਜ਼ਿੰਮੇਵਾਰੀ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਪੰਜਾਬ ਦੀ ਖੇਤੀਬਾੜੀ ਸਿਰਫ਼ ਸੂਬੇ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੀ ਨਹੀਂ, ਸਗੋਂ ਪੰਜਾਬ ਦੀ ਪਹਿਚਾਣ, ਸੱਭਿਆਚਾਰ ਅਤੇ ਮਾਣ ਨਾਲ ਵੀ ਜੁੜੀ ਹੋਈ ਹੈ। ਸਾਡੇ ਕਿਸਾਨ ਦਿਨ-ਰਾਤ ਮਿਹਨਤ ਕਰਕੇ ਦੇਸ਼ ਦੇ ਅੰਨ ਭੰਡਾਰ ਭਰਦੇ ਹਨ। ਉਨ੍ਹਾਂ ਦੀ ਮਿਹਨਤ ਦਾ ਸਨਮਾਨ ਕਰਨਾ ਅਤੇ ਉਨ੍ਹਾਂ ਨੂੰ ਸਮੇਂ ਸਿਰ ਫ਼ਸਲ ਦੀ ਖਰੀਦ, ਅਦਾਇਗੀ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ, ਉਨ੍ਹਾਂ ਦੀ ਆਮਦਨ ਵਿੱਚ ਵਾਧੇ ਅਤੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਸਰਕਾਰ ਦਾ ਉਦੇਸ਼ ਹੈ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਬੇਲੋੜੀ ਉਡੀਕ ਨਾ ਕਰਨੀ ਪਵੇ, ਉਨ੍ਹਾਂ ਨੂੰ ਸਾਫ਼-ਸੁਥਰਾ ਅਤੇ ਸੁਚਾਰੂ ਮਾਹੌਲ ਮਿਲੇ ਅਤੇ ਖਰੀਦ ਪ੍ਰਕਿਰਿਆ ਦੌਰਾਨ ਉਨ੍ਹਾਂ ਦੇ ਹੱਕਾਂ ਦੀ ਪੂਰੀ ਰੱਖਿਆ ਹੋਵੇ। ਪਿੰਡ ਰਾਮਾਂ ਦੀ ਅਨਾਜ ਮੰਡੀ ਵਿਚ ਝੋਨੇ ਦੀ ਖਰੀਦ ਸ਼ੁਰੂ ਹੋਣਾ ਕਿਸਾਨਾਂ ਲਈ ਭਰੋਸੇ ਅਤੇ ਉਮੀਦ ਦਾ ਸੰਦੇਸ਼ ਹੈ। ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਖੇਤੀਬਾੜੀ ਨਾਲ ਜੁੜੇ ਹਰ ਵਰਗ ਦੀ ਭਲਾਈ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਕਿਸਾਨਾਂ ਦੀ ਮਿਹਨਤ ਨੂੰ ਸਲਾਮ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਸ ਮੌਕੇ ਸਰਪੰਚ ਸੁਖਦੀਪ ਸਿੰਘ, ਸਰਪੰਚ ਹਰਜੀਤ ਸਿੰਘ ਮੀਨੀਆਂ, ਸਰਪੰਚ ਜਰਨੈਲ ਸਿੰਘ ਰਾਮਾਂ, ਆਪ ਆਗੂ ਡਾ. ਗੁਰਦੀਪ ਸਿੰਘ, ਆਪ ਆਗੂ ਗੁਰਪ੍ਰੀਤ ਸਿੰਘ ਕੁੱਸਾ, ਖ਼ਰੀਦ ਏਜੰਸੀਆਂ ਦੇ ਇੰਸਪੈਕਟਰ, ਆੜ੍ਹਤੀਏ ਅਤੇ ਕਿਸਾਨ ਹਾਜ਼ਰ ਸਨ।