- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਰਣੀਆਂ ਦੀ ਅਨਾਜ ਮੰਡੀ

ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਪਿੰਡ ਰਣੀਆਂ ਦੀ ਅਨਾਜ ਮੰਡੀ ਵਿਚ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਝੋਨੇ ਦੀ ਖਰੀਦ, ਲਿਫ਼ਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ । ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕਿਟ ਕਮੇਟੀ ਬੱਧਣੀ ਕਲਾਂ ਪਰਮਜੀਤ ਸਿੰਘ ਭੁੱਲਰ ਵੀ ਹਾਜਰ ਸਨ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਖੇਤਰ ਦੀ ਮਜ਼ਬੂਤੀ ਲਈ ਲਗਾਤਾਰ ਯਤਨਸ਼ੀਲ ਹੈ। ਮੰਡੀ ਵਿਚ ਖਰੀਦ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਸਹੂਲਤ ਮਿਲੇਗੀ। ਇਸ ਮੌਕੇ ਕਿਸਾਨਾਂ, ਆੜ੍ਹਤੀਆਂ ਅਤੇ ਮੰਡੀ ਨਾਲ ਸਬੰਧਤ ਹੋਰ ਵਿਅਕਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸਰਪੰਚ ਹਰਜੀਤ ਸਿੰਘ ਮੀਨੀਆਂ, ਪੰਚ ਜਗਮੀਤ ਸਿੰਘ ਰਣੀਆ, ਜਸਵੀਰ ਸਿੰਘ ਸ਼ੈਲਰ ਮਾਲਕ, ਆੜ੍ਹਤੀ, ਖਰੀਦ ਏਜੰਸੀਆਂ ਦੇ ਇੰਸਪੈਕਟਰ ਅਤੇ ਕਿਸਾਨ ਹਾਜਰ ਸਨ।