ਇੰਗਲੈਂਡ ਦੀ ਪੀਆਰ ਛੱਡ ਪੰਜਾਬ ਦੀ ਸੇਵਾ ਨੂੰ ਦਿੱਤੀ ਤਰਜੀਹ ਪੰਜਾਬ ਦੀ ਸਿਆਸਤ ’ਚ ਕਈ
Publish Date: Sat, 31 Oct 2026 04:26 PM (IST)
Updated Date: Sat, 31 Oct 2026 04:29 PM (IST)
ਵਿਧਾਇਕ ਕੁਲਦੀਪ ਸਿੰਘ ਢੋਸ ਨੇ ਮੁੜ ਉਮੀਦਵਾਰ ਐਲਾਨੇ ਜਾਣ ’ਤੇ ਕੀਤਾ ਧੰਨਵਾਦ ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਪੰਜਾਬ ਦੀ ਸਿਆਸਤ ’ਚ ਕਈ ਅਜਿਹੇ ਆਗੂ ਹਨ, ਜਿਨ੍ਹਾਂ ਨੇ ਵਿਦੇਸ਼ਾਂ ਚ ਆਪਣਾ ਭਵਿੱਖ ਬਣਾਉਣ ਦੇ ਮੌਕੇ ਹੋਣ ਦੇ ਬਾਵਜੂਦ ਆਪਣੀ ਜਨਮ ਭੂਮੀ ਅਤੇ ਲੋਕਾਂ ਦੀ ਸੇਵਾ ਨੂੰ ਪਹਿਲ ਦਿੱਤੀ। ਵਿਧਾਨ ਸਭਾ ਹਲਕਾ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦਾ ਸਿਆਸੀ ਸਫ਼ਰ ਵੀ ਕੁੱਝ ਅਜਿਹੀ ਹੀ ਕਹਾਣੀ ਬਿਆਨ ਕਰਦਾ ਹੈ। ਗ੍ਰੈਜੂਏਟ ਵਿੱਦਿਅਕ ਯੋਗਤਾ ਰੱਖਣ ਵਾਲੇ ਲਾਡੀ ਢੋਸ ਕੋਲ ਇੰਗਲੈਂਡ ਦੀ ਪੱਕੀ ਰਿਹਾਇਸ਼ ਪੀਆਰ ਹੋਣ ਦੇ ਬਾਵਜੂਦ ਉਨ੍ਹਾਂ ਨੇ ਵਿਦੇਸ਼ ਚ ਰਹਿਣ ਦੀ ਬਜਾਏ ਪੰਜਾਬ ਪਰਤ ਕੇ ਆਪਣੇ ਲੋਕਾਂ ਦੀ ਸੇਵਾ ਕਰਨ ਨੂੰ ਤਰਜੀਹ ਦਿੱਤੀ। ਕਰੀਬ 15 ਸਾਲ ਇੰਗਲੈਂਡ ’ਚ ਰਹਿਣ ਤੋਂ ਬਾਅਦ ਪੰਜਾਬ ਦੀ ਮਿੱਟੀ ਅਤੇ ਆਪਣੇ ਇਲਾਕੇ ਨਾਲ ਜੁੜੇ ਰਹਿਣ ਦੀ ਭਾਵਨਾ ਉਨ੍ਹਾਂ ਨੂੰ ਵਾਪਸ ਆਪਣੇ ਵਤਨ ਲੈ ਆਈ। ਪੰਜਾਬ ਪਰਤਣ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਨਾਲ ਜੁੜ ਕੇ ਸਮਾਜਿਕ ਅਤੇ ਸਿਆਸੀ ਸਰਗਰਮੀਆਂ ਚ ਹਿੱਸਾ ਲੈਣਾ ਸ਼ੁਰੂ ਕੀਤਾ। ਇਸੇ ਸਫ਼ਰ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਨਾਲ ਜੁੜ ਕੇ ਸਿਆਸਤ ’ਚ ਆਪਣੀ ਪਛਾਣ ਬਣਾਈ। 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਪਹਿਲੀ ਉਮੀਦਵਾਰ ਸੂਚੀ ਵਿਚ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਮੁੜ ਧਰਮਕੋਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤਰ੍ਹਾਂ ਪਾਰਟੀ ਨੇ ਉਨ੍ਹਾਂ ਨੂੰ ਦੂਜੀ ਵਾਰ ਚੋਣ ਮੈਦਾਨ ਵਿਚ ਉਤਾਰਨ ਦਾ ਫ਼ੈਸਲਾ ਕੀਤਾ ਹੈ। ਮੁੜ ਟਿਕਟ ਮਿਲਣ ’ਤੇ ਲਾਡੀ ਢੋਸ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ਲਈ ਉਹ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਅਤੇ ਹਲਕੇ ਦੇ ਵਿਕਾਸ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਕੋਸ਼ਿਸ਼ ਕਰਦੇ ਰਹਿਣਗੇ। 2022 ’ਚ ਚੋਣ ਜਿੱਤ ਕੇ ਬਣੇ ਵਿਧਾਇਕ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਧਰਮਕੋਟ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਬਣਾਇਆ। ਚੋਣਾਂ ਦੌਰਾਨ ਉਨ੍ਹਾਂ ਨੇ ਲੋਕਾਂ ਵਿਚਕਾਰ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਆਪਣੇ ਵਿਚਾਰ ਰੱਖੇ। ਚੋਣ ਨਤੀਜਿਆਂ ਵਿਚ ਜਿੱਤ ਹਾਸਲ ਕਰਕੇ ਉਹ ਪਹਿਲੀ ਵਾਰ ਵਿਧਾਇਕ ਬਣੇ ਅਤੇ ਧਰਮਕੋਟ ਹਲਕੇ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ। ਵਿਧਾਇਕ ਬਣਨ ਤੋਂ ਬਾਅਦ ਉਨ੍ਹਾਂ ਸਾਹਮਣੇ ਹਲਕੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਦੀ ਜ਼ਿੰਮੇਵਾਰੀ ਆਈ। ਪਿਛਲੇ ਕਾਰਜਕਾਲ ਦੌਰਾਨ ਧਰਮਕੋਟ ਹਲਕੇ ਦੇ ਵਿਕਾਸ ਅਤੇ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਉਨ੍ਹਾਂ ਦੀ ਸਿਆਸੀ ਸਰਗਰਮੀ ਰਹੀ ਹੈ। ਪਿਤਾ ਨੂੰ ਯਾਦ ਕਰਦਿਆਂ ਭਾਵੁਕ ਹੋਏ ਲਾਡੀ ਢੋਸ ਆਪਣੇ ਸਿਆਸੀ ਅਤੇ ਨਿੱਜੀ ਸਫ਼ਰ ਬਾਰੇ ਗੱਲ ਕਰਦਿਆਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਆਪਣੇ ਪਿਤਾ ਮਰਹੂਮ ਕੁਲਦੀਪ ਸਿੰਘ ਢੋਸ ਨੂੰ ਯਾਦ ਕਰਕੇ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ਅੱਜ ਉਹ ਜਿਸ ਵੀ ਮੁਕਾਮ ’ਤੇ ਹਨ, ਉਸ ਪਿੱਛੇ ਉਨ੍ਹਾਂ ਦੇ ਪਿਤਾ ਦੀ ਦਿੱਤੀ ਸਿੱਖਿਆ, ਲਿਆਕਤ ਅਤੇ ਜੀਵਨ ਦੇ ਸੰਸਕਾਰਾਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਪਿਤਾ ਵੱਲੋਂ ਦਿੱਤੀ ਲਿਆਕਤ ਅਤੇ ਸਿੱਖਿਆ ਦੇ ਸਹਾਰੇ ਹੀ ਉਹ ਅੱਜ ਲੋਕਾਂ ਦੇ ਮੁੱਦਿਆਂ ਨੂੰ ਸਮਝਣ ਅਤੇ ਉਨ੍ਹਾਂ ਦਾ ਮੁੱਲ ਮੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਲਈ ਆਪਣੇ ਪਿਤਾ ਦੇ ਸੁਪਨਿਆਂ ਅਤੇ ਸਿੱਖਿਆ ਨੂੰ ਅਮਲੀ ਰੂਪ ਦੇਣਾ ਵੀ ਕ ਅਹਿਮ ਜ਼ਿੰਮੇਵਾਰੀ ਹੈ। 2027 ਦੀ ਚੋਣ ਹੋਵੇਗੀ ਅਗਲਾ ਸਿਆਸੀ ਇਮਤਿਹਾਨ ਇੰਗਲੈਂਡ ਦੀ ਪੱਕੀ ਰਿਹਾਇਸ਼ ਹੋਣ ਦੇ ਬਾਵਜੂਦ ਪੰਜਾਬ ਪਰਤ ਕੇ ਲੋਕ ਸੇਵਾ ਨੂੰ ਤਰਜੀਹ ਦੇਣ ਤੋਂ ਲੈ ਕੇ 2022 ’ਚ ਵਿਧਾਇਕ ਬਣਨ ਅਤੇ ਹੁਣ ਮੁੜ ਪਾਰਟੀ ਦੀ ਟਿਕਟ ਹਾਸਲ ਕਰਨ ਤੱਕ ਲਾਡੀ ਢੋਸ ਦਾ ਸਿਆਸੀ ਸਫ਼ਰ ਕਈ ਪੜਾਵਾਂ ’ਚੋਂ ਲੰਘਿਆ ਹੈ।ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਸਾਹਮਣੇ ਆਪਣੇ ਪਹਿਲੇ ਕਾਰਜਕਾਲ ਦੀ ਕਾਰਗੁਜ਼ਾਰੀ ਲੋਕਾਂ ਸਾਹਮਣੇ ਰੱਖਣ ਅਤੇ ਮੁੜ ਵੋਟਰਾਂ ਦਾ ਭਰੋਸਾ ਹਾਸਲ ਕਰਨ ਲਈ ਮੁੜ ਤੋਂ ਲੋਕਾਂ ਦੀ ਕਚਹਿਰੀ ਵਿਚ ਹਨ।