- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ (ਆਪ)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਆਮ ਆਦਮੀ ਪਾਰਟੀ (ਆਪ) ਵੱਲੋਂ ਵੱਖ-ਵੱਖ ਵਿੰਗਾਂ ਵਿਚ ਜਥੇਬੰਦੀ ਦਾ ਵਿਸਥਾਰ ਕਰਦਿਆਂ ਪਾਰਟੀ ਦੀ ਲੀਡਰਸ਼ਿਪ ਵੱਲੋਂ ਨਵੀਆਂ ਜ਼ਿੰਮੇਵਾਰੀਆਂ ਸੌਂਪੇ ਜਾਣ ਤੋਂ ਬਾਅਦ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਬਲਜੀਤ ਕੁਮਾਰ ਤਨੇਜਾ, ਸੁਮਿਤ ਪੁਜਾਨਾ ਅਤੇ ਰਜਿੰਦਰ ਪਾਲ ਸਿੰਘ ਗਿੱਲ ਦਾ ਮੂੰਹ ਮਿੱਠਾ ਕਰਵਾਇਆ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਪਾਰਟੀ ਵੱਲੋਂ ਬਲਜੀਤ ਕੁਮਾਰ ਤਨੇਜਾ ਨੂੰ ਜ਼ਿਲ੍ਹਾ ਸਕੱਤਰ ਟਰੇਡ ਵਿੰਗ, ਸੁਮਿਤ ਪੁਜਾਨਾ ਨੂੰ ਸੰਯੁਕਤ ਸਕੱਤਰ ਟਰੇਡ ਵਿੰਗ ਅਤੇ ਰਜਿੰਦਰ ਪਾਲ ਸਿੰਘ ਗਿੱਲ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਕਿਸਾਨ ਵਿੰਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਅਰੋੜਾ ਨੇ ਕਿਹਾ ਕਿ ਜਥੇਬੰਦੀ ਵਿਚ ਸਮਰਪਿਤ ਅਤੇ ਇਮਾਨਦਾਰ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਤਿੰਨੇ ਨਵ-ਨਿਯੁਕਤ ਅਹੁਦੇਦਾਰ ਆਪਣੇ-ਆਪਣੇ ਖੇਤਰ ਵਿਚ ਪੂਰੀ ਲਗਨ, ਇਮਾਨਦਾਰੀ ਅਤੇ ਮਿਹਨਤ ਨਾਲ ਪਾਰਟੀ ਦੀਆਂ ਜ਼ਿੰਮੇਵਾਰੀਆਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ-ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕਰਵਾਉਣ ਵਿਚ ਨਵ-ਨਿਯੁਕਤ ਅਹੁਦੇਦਾਰਾਂ ਦੀ ਅਹਿਮ ਭੂਮਿਕਾ ਰਹੇਗੀ। ਇਨ੍ਹਾਂ ਦੇ ਜਥੇਬੰਦਕ ਕੰਮਾਂ ਵਿੱਚ ਸਰਗਰਮ ਹੋਣ ਨਾਲ ਜ਼ਿਲ੍ਹੇ ਵਿਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ। ਅਖੀਰ ਵਿਚ ਵਿਧਾਇਕ ਨੇ ਤਿੰਨਾਂ ਅਹੁਦੇਦਾਰਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।