ਵਿਧਾਇਕ ਨੇ ਮੁੱਖ ਮੰਤਰੀ ਬੀਮਾ ਯੋਜਨਾ ਬਾਰੇ ਕੀਤੀ ਚਰਚਾ
ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ
Publish Date: Sat, 10 Jan 2026 03:45 PM (IST)
Updated Date: Sun, 11 Jan 2026 04:00 AM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ : ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਮੋਗਾ ਵਿਧਾਨ ਸਭਾ ਹਲਕੇ ਦੇ ਪਾਰਟੀ ਵਰਕਰਾਂ, ਅਹੁਦੇਦਾਰਾਂ, ਪਾਰਟੀ ਆਗੂਆਂ ਅਤੇ ਵਲੰਟੀਅਰਾਂ ਨਾਲ ਇਕ ਮੀਟਿੰਗ ਕੀਤੀ ਗਈ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪਾਰਟੀ ਦੀ ਤਾਕਤ ਭਵਿੱਖ ਦੀਆਂ ਰਣਨੀਤੀਆਂ ਅਤੇ ਜਨਤਕ ਸਮੱਸਿਆਵਾਂ ਦੇ ਹੱਲ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਗਈ। ਇਸ ਮੀਟਿੰਗ ਵਿਚ ਸਾਰਿਆਂ ਨੇ ਮੋਗਾ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਪ੍ਰਣ ਲਿਆ। ਉਨ੍ਹਾਂ ਕਿਹਾ ਕਿ ਮੋਗਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਦਰਪੇਸ਼ ਕੋਈ ਵੀ ਸਮੱਸਿਆ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ, ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਸ਼ਰਮਾ, ਜ਼ਿਲ੍ਹਾ ਸਕੱਤਰ ਪਿਆਰਾ ਸਿੰਘ, ਨਗਰ ਨਿਗਮ ਮੋਗਾ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਆਪ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲੇ, ਅਨਿਲ ਸ਼ਰਮਾ, ਆਮ ਆਦਮੀ ਪਾਰਟੀ ਦੇ ਕੌਂਸਲਰ, ਅਹੁਦੇਦਾਰ ਅਤੇ ਵਲੰਟੀਅਰ ਮੌਜੂਦ ਸਨ।