ਵਿਧਾਇਕ ਡਾ. ਅਰੋੜਾ ਵੱਲੋਂ ਹਿੰਮਤ ਸਿੰਘ ਜੱਬਲ ਦਾ ਸਨਮਾਨ
ਆਮ ਆਦਮੀ ਪਾਰਟੀ ਦੇ ਵਲੰਟੀਅਰ
Publish Date: Sat, 28 Feb 2026 04:57 PM (IST)
Updated Date: Sun, 01 Mar 2026 04:02 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਬੀਸੀ ਦੇ ਉੱਘੇ ਸਮਾਜ ਸੇਵਕ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਿੰਮਤ ਸਿੰਘ ਜੱਬਲ ਨੂੰ ਬੀਸੀ ਵਿੰਗ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਹਿੰਮਤ ਸਿੰਘ ਜੱਬਲ ਨੂੰ ਮਠਿਆਈਆਂ ਭੇਟ ਕਰਕੇ ਵਧਾਈ ਦਿੱਤੀ। ਉਨ੍ਹਾਂ ਨੂੰ ਪਾਰਟੀ ਨੂੰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਕੋਆਰਡੀਨੇਟਰ ਹਿੰਮਤ ਸਿੰਘ ਜੱਬਲ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਬਹੁਤ ਮਾਣ ਦਿੱਤਾ ਹੈ ਅਤੇ ਉਨ੍ਹਾਂ ’ਤੇ ਬਹੁਤ ਭਰੋਸਾ ਰੱਖਿਆ ਹੈ। ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਰਣਨੀਤੀ ਨੂੰ ਘਰ ਘਰ ਲੈ ਜਾਣਗੇ। ਇਸ ਮੌਕੇ ਕੌਂਸਲਰ ਵਿਕਰਮ ਘਾਟੀ, ਜਗਦੀਪ ਸਿੰਘ ਜੱਗਾ, ਜਸਵਿੰਦਰ ਸਿੰਘ ਛਿੰਦਾ ਬਰਾੜ ਅਤੇ ਹੋਰ ਮੌਜੂਦ ਸਨ।