ਵਿਧਾਇਕ ਡਾ. ਅਰੋੜਾ ਨੇ ਵਾਰਡ-33 ’ਚ ਧਰਮਸ਼ਾਲਾ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ
ਵਿਧਾਇਕ ਡਾ. ਅਮਨਦੀਪ ਕੌਰ
Publish Date: Wed, 07 Jan 2026 04:20 PM (IST)
Updated Date: Thu, 08 Jan 2026 04:00 AM (IST)

ਉਦਘਾਟਨ ਕਰਦੇ ਹੋਏ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਮੇਅਰ ਪ੍ਰਵੀਨ ਸ਼ਰਮਾ ਵਾਰਡ ਵਾਸੀ। ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਾਰਡ ਨੰਬਰ 33 ਅਧੀਨ ਆਉਂਦੇ ਪੱਤੀ ਰੂਪਾ ’ਚ 31 ਲੱਖ 40 ਹਜ਼ਾਰ ਰੁਪਏ ਦੀ ਲਾਗਤ ਨਾਲ ਇਕ ਧਰਮਸ਼ਾਲਾ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ। ਇਸ ਮੌਕੇ ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਕੌਂਸਲਰ ਕਿਰਨ ਹੁੰਦਲ, ਬਲਾਕ ਪ੍ਰਧਾਨ ਜਗਸੀਰ ਹੁੰਦਲ ਤੇ ਅਵਤਾਰ ਸੈਂਭੀ ਸਮੇਤ ਕੌਂਸਲਰ, ਵਾਰਡ ਵਾਸੀ ਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਮੌਜੂਦ ਸਨ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਵਾਰਡ ਕੌਂਸਲਰ ਕਿਰਨ ਹੁੰਦਲ ਤੇ ਬਲਾਕ ਪ੍ਰਧਾਨ ਜਗਸੀਰ ਸਿੰਘ ਹੁੰਦਲ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਕਿ ਵਾਰਡ ਨੰਬਰ 33 ਅਧੀਨ ਆਉਂਦੀ ਪੱਤੀ ਰੂਪਾ ਵਿੱਚ 1976 ਵਿਚ ਬਣੀ ਧਰਮਸ਼ਾਲਾ ਹੈ, ਜੋ ਕਿ ਬਹੁਤ ਹੀ ਮਾੜੀ ਹਾਲਤ ਵਿਚ ਹੈ। ਇਸ ਤੋਂ ਬਾਅਦ, ਉਨ੍ਹਾਂ ਨੇ ਧਰਮਸ਼ਾਲਾ ਦੇ ਨਵੀਨੀਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪ੍ਰਵਾਨਗੀ ਪ੍ਰਾਪਤ ਕੀਤੀ ਅਤੇ ਅੱਜ ਨਵੀਨੀਕਰਨ ਦੇ ਕੰਮ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਲਗਪਗ 50 ਸਾਲਾਂ ਬਾਅਦ, ’ਆਪ’ ਸਰਕਾਰ ਨੇ ਵਾਰਡ ਵਾਸੀਆਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਹਲਕੇ ਦੇ ਕਿਸੇ ਵੀ ਨਿਵਾਸੀ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਆਉਂਦੀ ਹੈ ਤਾਂ ਇਹ ਉਨ੍ਹਾਂ ਦੇ ਧਿਆਨ ’ਚ ਲਿਆਂਦੀ ਜਾਵੇ, ਜਿਸ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਇਸ ਮੌਕੇ ਕੌਂਸਲਰ ਕਿਰਨ ਹੁੰਦਲ, ਬਲਾਕ ਪ੍ਰਧਾਨ ਜਗਸੀਰ ਹੁੰਦਲ ਤੇ ਵਾਰਡ ਵਾਸੀਆਂ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਮੇਅਰ ਪ੍ਰਵੀਨ ਸ਼ਰਮਾ ਦਾ ਉਨ੍ਹਾਂ ਦੇ ਵਾਰਡ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।