ਵਿਧਾਇਕ ਡਾ. ਅਰੋੜਾ ਵੱਲੋਂ ਵਿਕਾਸ ਕਾਰਜਾਂ ਦਾ ਉਦਘਾਟਨ
ਮੋਗਾ ਹਲਕੇ ਦੀ ਵਿਧਾਇਕ
Publish Date: Thu, 02 Apr 2026 03:31 PM (IST)
Updated Date: Fri, 03 Apr 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ 27 ਦੇ ਅੰਦਰ ਸਥਿਤ ਪ੍ਰੀਤ ਨਗਰ ਦੀ ਗਲੀ ਨੰਬਰ 17 ਵਿਖੇ ਇੰਟਰਲਾਕ ਗਲੀਆਂ ਲਈ 39.81 ਲੱਖ ਅਤੇ ਸ਼ਮਸ਼ਾਨ ਘਾਟ ਦੇ ਕੰਮ ਲਈ 18 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਨਗਰ ਨਿਗਮ ਦੇ ਮੇਅਰ ਪ੍ਰਵੀਨ ਸ਼ਰਮਾ, ਪੀਏ ਸੰਨੀ ਧਾਲੀਵਾਲ, ਮਹਿਲਾ ਵਿੰਗ ਵਾਰਡ ਇੰਚਾਰਜ ਸਤਵਿੰਦਰ ਕੌਰ, ਯੂਥ ਵਿੰਗ ਪ੍ਰਧਾਨ ਵਰਿੰਦਰ ਸਿੰਘ ਟੋਨੀ, ਬਲਾਕ ਪ੍ਰਧਾਨ ਬਜਿੰਦਰ ਵਿਪਿਨ, ਮਹਿਲਾ ਵਿੰਗ ਸਕੱਤਰ ਲਵਲੀ ਸਿੰਗਲਾ, ਬਲਾਕ ਪ੍ਰਧਾਨ ਦਵਿੰਦਰ ਸਿੰਘ ਤਿਵਾੜੀ, ਮਹਿਲਾ ਵਿੰਗ ਬਲਾਕ ਪ੍ਰਧਾਨ ਪੂਨਮ ਅਰੋੜਾ ਅਤੇ ਰਾਜਦੀਪ ਕੌਰ, ਮਹਿਲਾ ਵਿੰਗ ਵਾਰਡ ਪ੍ਰਧਾਨ ਨੀਤੂ ਅਰੋੜਾ, ਰਿਤਿਕਾ ਅਰੋੜਾ, ਇੰਦਰਜੀਤ ਕੌਰ, ਸੁਖਮੰਦਰ ਕੌਰ, ਅਮਰਜੀਤ ਕੌਰ, ਗੁਰਪ੍ਰੀਤ ਸਿੰਘ ਧਰਮਾ, ਅਜੈ ਸ਼ਰਮਾ, ਜਸਵੀਰ ਸਿੰਘ, ਵਿਜੇ ਕੁਮਾਰ, ਦਵਿੰਦਰ ਸਿੰਘ ਪੰਮਾ, ਗੁਰਦੀਪ ਸਿੰਘ, ਸੁਨੇਨਾ, ਨਿਸ਼ਾ, ਜਸਵਿੰਦਰ ਸਿੰਘ, ਦਿਲਬਾਗ ਸਿੰਘ, ਬਲਵੀਰ ਸਿੰਘ, ਸਤਪਾਲ ਸਿੰਘ ਅਤੇ ਹੋਰ ਬਹੁਤ ਸਾਰੇ ਸਥਾਨਕ ਨਿਵਾਸੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ। ਉਨ੍ਹਾਂ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮੁੱਦੇ ਜਾਂ ਸਮੱਸਿਆ ਨੂੰ ਉਨ੍ਹਾਂ ਦੇ ਧਿਆਨ ਵਿਚ ਲਿਆਉਣ, ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਅਜਿਹੇ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਸਮਾਗਮ ਦੌਰਾਨ ਵਾਰਡ ਦੇ ਵਸਨੀਕਾਂ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਇਨ੍ਹਾਂ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ।