ਵਿਧਾਇਕ ਨੇ ਸਿਹਤ ਕਾਰਡ ਕੈਂਪ ਦਾ ਕੀਤਾ ਨਿਰੀਖਣ
ਹਲਕਾ ਵਿਧਾਇਕ ਡਾ.
Publish Date: Thu, 19 Feb 2026 03:23 PM (IST)
Updated Date: Fri, 20 Feb 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਕਾਲੀਏਵਾਲਾ ਵਿਚ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਦੇ ਕੈਂਪ ਦਾ ਨਿਰੀਖਣ ਕੀਤਾ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਲੋਕਾਂ ਨੂੰ ਇਸ ਯੋਜਨਾ ਬਾਰੇ ਜਾਣਕਾਰੀ ਦਿੱਤੀ ਅਤੇ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇਸ ਯੋਜਨਾ ਵਿਚ ਸ਼ਾਮਲ ਹੋ ਕੇ ਹਰੇਕ ਪਰਿਵਾਰ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਕੋਈ ਵੀ ਨਾਗਰਿਕ ਮੁਫ਼ਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ’ਤੇ ਰਾਜ ਕਰਨ ਵਾਲੀਆਂ ਕੇਂਦਰ ਸਰਕਾਰ ਸਮੇਤ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੀਆਂ ਸਰਕਾਰਾਂ ਨੇ ਬਜ਼ੁਰਗਾਂ ਨੂੰ ਨਜ਼ਰਅੰਦਾਜ਼ ਕੀਤਾ ਹੈ, ਉਨ੍ਹਾਂ ਨੂੰ ਸਰਕਾਰ ’ਤੇ ਬੋਝ ਸਮਝਿਆ ਹੈ ਅਤੇ ਮੌਜੂਦਾ ਕੇਂਦਰ ਸਰਕਾਰ ਨੇ ਵੀ ਪੰਜਾਬ ਵਿਚ ਬਜ਼ੁਰਗਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਕੋਈ ਭਲਾਈ ਯੋਜਨਾਵਾਂ ਲਾਗੂ ਨਹੀਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਮੋਗਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰ ਦੇ ਵਾਰਡਾਂ ਵਿਚ 10 ਲੱਖ ਰੁਪਏ ਦੇ ਮੁਫ਼ਤ ਸਿਹਤ ਬੀਮਾ ਯੋਜਨਾ ਕਾਰਡ ਜਾਰੀ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਦੇਸ਼ ਦੀ ਹੀ ਨਹੀਂ ਸਗੋਂ ਦੁਨੀਆਂ ਦੀ ਪਹਿਲੀ ਸਰਕਾਰ ਹੋਣ ਦਾ ਮਾਣ ਪ੍ਰਾਪਤ ਹੈ ਜਿਸਨੇ ਆਪਣੇ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਨਾਗਰਿਕ ਮੁਫ਼ਤ ਸਿਹਤ ਬੀਮਾ ਯੋਜਨਾ ਕਾਰਡ ਤੋਂ ਵਾਂਝਾ ਨਹੀਂ ਰਹੇਗਾ ਅਤੇ ਸਿਹਤ ਕਾਰਡ ਬਣਾਉਣ ਦੇ ਕੈਂਪ ਜਾਰੀ ਰਹਿਣਗੇ।