- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਦੀ ਲੋਕ ਭਲਾਈ ਸਕੀਮ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਧਰਮਕੋਟ : ਪੰਜਾਬ ਸਰਕਾਰ ਦੀ ਲੋਕ ਭਲਾਈ ਸਕੀਮ ‘ਮੇਰਾ ਘਰ ਮੇਰੇ ਨਾਮ’ ਤਹਿਤ ਵਿਧਾਨ ਸਭਾ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵੱਲੋਂ ਆਪਣੇ ਜੱਦੀ ਪਿੰਡ ਕੈਲਾ ਵਿਖੇ 379 ਯੋਗ ਪਰਿਵਾਰਾਂ ਨੂੰ ਪੱਕੀਆਂ ਰਜਿਸਟਰੀਆਂ ਸੌਂਪੀਆਂ ਗਈਆਂ। ਇਸ ਉਪਰਾਲੇ ਰਾਹੀਂ ਇਨ੍ਹਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਨੂੰਨੀ ਮਾਲਕਾਨਾ ਹੱਕ ਪ੍ਰਦਾਨ ਕੀਤੇ ਗਏ। ਇਸ ਮੌਕੇ ਵਿਧਾਇਕ ਲਾਡੀ ਢੋਸ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪਰਿਵਾਰ ਲਈ ਆਪਣਾ ਘਰ ਸਿਰਫ਼ ਰਹਿਣ ਦੀ ਜਗ੍ਹਾ ਨਹੀਂ, ਸਗੋਂ ਉਸ ਦੀਆਂ ਭਾਵਨਾਵਾਂ ਅਤੇ ਸੁਪਨਿਆਂ ਨਾਲ ਜੁੜਿਆ ਹੁੰਦਾ ਹੈ। ‘ਮੇਰਾ ਘਰ ਮੇਰੇ ਨਾਮ’ ਸਕੀਮ ਰਾਹੀਂ ਪਰਿਵਾਰਾਂ ਨੂੰ ਆਪਣੇ ਘਰਾਂ ਦਾ ਕਾਨੂੰਨੀ ਮਾਲਕਾਨਾ ਹੱਕ ਮਿਲਣਾ ਬਹੁਤ ਹੀ ਮਹੱਤਵਪੂਰਨ ਕਦਮ ਹੈ। ਵਿਧਾਇਕ ਨੇ ਕਿਹਾ ਕਿ 379 ਪਰਿਵਾਰਾਂ ਨੂੰ ਰਜਿਸਟਰੀਆਂ ਸੌਂਪਣ ਸਮੇਂ ਉਨ੍ਹਾਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਸੰਤੁਸ਼ਟੀ ਦੇਖ ਕੇ ਉਨ੍ਹਾਂ ਨੂੰ ਬੇਹੱਦ ਮਾਣ ਮਹਿਸੂਸ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।