- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਗਰਵਾਲ ਸਮਾਜ ਸਭਾ ਨਿਹਾਲ ਸਿੰਘ ਵਾਲਾ

ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਅਗਰਵਾਲ ਸਮਾਜ ਸਭਾ ਨਿਹਾਲ ਸਿੰਘ ਵਾਲਾ ਵੱਲੋਂ ਮਨੁੱਖਤਾ ਦੀ ਸੇਵਾ ਦੇ ਉਦੇਸ਼ ਨਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਖੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਖੂਨਦਾਨ ਮਹਾਂਦਾਨ ਹੈ ਅਤੇ ਇਸ ਤੋਂ ਵੱਡੀ ਮਨੁੱਖਤਾ ਦੀ ਸੇਵਾ ਕੋਈ ਹੋਰ ਨਹੀਂ ਹੋ ਸਕਦੀ। ਖੂਨਦਾਨ ਕਰਨ ਨਾਲ ਲੋੜਵੰਦ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਹਰ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਖੂਨ ਦੀ ਘਾਟ ਕਾਰਨ ਕਿਸੇ ਵੀ ਮਰੀਜ਼ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਗਰਵਾਲ ਸਮਾਜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਅਜਿਹੇ ਲੋਕ ਭਲਾਈ ਦੇ ਕਾਰਜ ਕਰਵਾਉਣਾ ਸਮਾਜ ਲਈ ਪ੍ਰੇਰਨਾਦਾਇਕ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਅਤੇ ਲੋੜਵੰਦਾਂ ਦੀ ਮਦਦ ਕਰਨਾ ਸਾਡਾ ਸਾਂਝਾ ਫ਼ਰਜ਼ ਹੈ। ਅੰਤ ’ਚ ਉਨ੍ਹਾਂ ਖੂਨਦਾਨ ਕੈਂਪ ਦੇ ਪ੍ਰਬੰਧਕਾਂ ਅਤੇ ਖੂਨਦਾਨੀਆਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਅਜਿਹੇ ਸਮਾਜ ਸੇਵੀ ਉਪਰਾਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਜਾਵੇ। ਖੂਨਦਾਨ ਕੈਂਪ ਦੇ ਪ੍ਰਬੰਧਕਾਂ ਵੱਲੋਂ ਵਿਧਾਇਕ ਬਿਲਾਸਪੁਰ ਨੂੰ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖਾਲਸਾ ਲੀਗਲ ਵਿੰਗ ਦੇ ਜ਼ੋਨ ਇੰਚਾਰਜ ਐਡਵੋਕੇਟ ਬਬਨ ਗੋਇਲ, ਦਫ਼ਤਰ ਇੰਚਾਰਜ਼ ਸੱਤਪਾਲ ਭੋਲਾ, ਯੂਥ ਆਗੂ ਹਰਦੇਵ ਰੌਂਤਾ, ਮੋਹਿਤ ਮੰਗਲਾ, ਅਭਿਸ਼ੇਕ ਮੰਗਲਾ, ਅਮਨ ਕਾਂਸਲ, ਅਮਨ ਬਾਂਸਲ, ਰਜਤ ਗਰਗ, ਪਿਊਸ਼ ਗਰਗ, ਰਵੀ ਗੋਇਲ ਅਤੇ ਪਵਨ ਕੁਮਾਰ ਆਦਿ ਹਾਜ਼ਰ ਸਨ।