ਮਾਂ ਦੇ ਸੱਥਰ ’ਤੇ ਵੀ ਲੋਕਾਂ ਦੇ ਕੰਮ ਕਰ ਰਹੇ ਵਿਧਾਇਕ ਮਨਜੀਤ ਬਿਲਾਸਪੁਰ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ
Publish Date: Mon, 05 Oct 2026 04:02 PM (IST)
Updated Date: Mon, 05 Oct 2026 04:05 PM (IST)
ਮਾਂ ਦਾ ਚਲੇ ਜਾਣਾ ਜ਼ਿੰਦਗੀ ਦਾ ਸਭ ਤੋਂ ਵੱਡਾ ਘਾਟਾ, ਪਰ ਹਲਕਾ ਵੀ ਮੇਰੇ ਪਰਿਵਾਰ ਦੀ ਤਰ੍ਹਾਂ : ਵਿਧਾਇਕ ਬਿਲਾਸਪੁਰ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਮਾਤਾ ਵਿਦਿਆ ਕੌਰ ਦੇ ਦਿਹਾਂਤ ਤੋਂ ਬਾਅਦ ਪਰਿਵਾਰ ਅਤੇ ਇਲਾਕੇ ਵਿਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਮਾਤਾ ਦੇ ਵਿਛੋੜੇ ਦਾ ਦੁੱਖ ਸਹਿਣ ਦੇ ਬਾਵਜੂਦ ਵਿਧਾਇਕ ਮਨਜੀਤ ਬਿਲਾਸਪੁਰ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਕੰਮਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਨਜ਼ਰ ਆ ਰਹੇ ਹਨ। ਵਿਧਾਇਕ ਮਨਜੀਤ ਬਿਲਾਸਪੁਰ ਨੇ ਕਿਹਾ ਕਿ ਮਾਂ ਦਾ ਇਸ ਦੁਨੀਆ ਤੋਂ ਚਲੇ ਜਾਣਾ ਜ਼ਿੰਦਗੀ ਦਾ ਸਭ ਤੋਂ ਵੱਡਾ ਘਾਟਾ ਹੈ। ਮਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ ਅਤੇ ਇਸ ਦੁੱਖ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪਰਿਵਾਰ, ਰਿਸ਼ਤੇਦਾਰਾਂ, ਸਨੇਹੀਆਂ ਅਤੇ ਹਲਕੇ ਦੇ ਲੋਕਾਂ ਵੱਲੋਂ ਦਿੱਤੇ ਹੌਂਸਲੇ ਅਤੇ ਸਹਿਯੋਗ ਲਈ ਉਹ ਸਾਰਿਆਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਹਲਕਾ ਨਿਹਾਲ ਸਿੰਘ ਵਾਲਾ ਉਨ੍ਹਾਂ ਲਈ ਸਿਰਫ਼ ਇਕ ਵਿਧਾਨ ਸਭਾ ਹਲਕਾ ਨਹੀਂ, ਸਗੋਂ ਉਨ੍ਹਾਂ ਦੇ ਆਪਣੇ ਪਰਿਵਾਰ ਦੀ ਤਰ੍ਹਾਂ ਹੈ। ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦਾ ਲੰਮੇ ਸਮੇਂ ਤੋਂ ਪਰਿਵਾਰਕ ਰਿਸ਼ਤਾ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਨਾ ’ਤੇ ਉਨ੍ਹਾਂ ਦੇ ਕੰਮ ਕਰਵਾਉਣੇ, ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਵਿਧਾਇਕ ਨੇ ਕਿਹਾ ਕਿ ਮਾਤਾ ਦੇ ਸੱਥਰ ਦੌਰਾਨ ਵੀ ਜਦੋਂ ਹਲਕੇ ਦੇ ਲੋਕ ਆਪਣੇ ਕੰਮਾਂ ਸਬੰਧੀ ਉਨ੍ਹਾਂ ਕੋਲ ਆਉਂਦੇ ਹਨ ਤਾਂ ਉਹ ਉਨ੍ਹਾਂ ਦੀ ਗੱਲ ਸੁਣਨ ਅਤੇ ਲੋੜੀਂਦੀ ਕਾਰਵਾਈ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਿੱਜੀ ਦੁੱਖ ਆਪਣੀ ਥਾਂ ਹੈ ਪਰ ਲੋਕਾਂ ਪ੍ਰਤੀ ਜ਼ਿੰਮੇਵਾਰੀ ਵੀ ਆਪਣੀ ਥਾਂ ਹੈ। ਇਸ ਮੌਕੇ ਵਿਧਾਇਕ ਮਨਜੀਤ ਬਿਲਾਸਪੁਰ ਨੇ ਕਿਹਾ ਕਿ ਮਾਤਾ ਵਿਦਿਆ ਕੌਰ ਦੀਆਂ ਯਾਦਾਂ ਹਮੇਸ਼ਾ ਉਨ੍ਹਾਂ ਦੇ ਨਾਲ ਰਹਿਣਗੀਆਂ ਅਤੇ ਪਰਿਵਾਰ ਇਸ ਦੁੱਖ ਦੀ ਘੜੀ ਵਿਚ ਸੰਗਤ ਅਤੇ ਇਲਾਕੇ ਦੇ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਾਥ ਨੂੰ ਹਮੇਸ਼ਾ ਯਾਦ ਰੱਖੇਗਾ।