- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਹਲਕਾ ਨਿਹਾਲ ਸਿੰਘ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਆਂਗਨਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਨਵ-ਨਿਯੁਕਤ ਆਂਗਨਵਾੜੀ ਹੈਲਪਰਾਂ ਨੂੰ ਵਧਾਈ ਦਿੰਦਿਆਂ ਵਿਧਾਇਕ ਮਨਜੀਤ ਬਿਲਾਸਪੁਰ ਨੇ ਕਿਹਾ ਕਿ ਆਂਗਨਵਾੜੀ ਵਰਕਰ ਅਤੇ ਹੈਲਪਰ ਬੱਚਿਆਂ ਦੇ ਪੋਸ਼ਣ, ਮੁੱਢਲੀ ਸਿੱਖਿਆ ਅਤੇ ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨਵ-ਨਿਯੁਕਤ ਹੈਲਪਰਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਆਂਗਨਵਾੜੀ ਕੇਂਦਰ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਬੱਚਿਆਂ ਅਤੇ ਮਹਿਲਾਵਾਂ ਤੱਕ ਸਰਕਾਰੀ ਭਲਾਈ ਸਕੀਮਾਂ ਪਹੁੰਚਾਉਣ ਦਾ ਮਹੱਤਵਪੂਰਨ ਸਾਧਨ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਨਵ-ਨਿਯੁਕਤ ਆਂਗਨਵਾੜੀ ਹੈਲਪਰਾਂ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ’ਤੇ ਸਰਕਾਰ ਅਤੇ ਵਿਧਾਇਕ ਮਨਜੀਤ ਬਿਲਾਸਪੁਰ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਵਿਭਾਗ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।