- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ

ਪੰਜਾਬੀ ਜਾਗਰਣ ਅਵਤਾਰ ਸਿੰਘ, ਪੰਜਾਬੀ ਜਾਗਰਣ, ਅਜੀਤਵਾਲ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦਾ ਜ਼ਿਲ੍ਹਾ ਮੋਗਾ ਅਤੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਵਿਚ ਸ਼ਾਨਦਾਰ ਆਗਾਜ਼ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਲਾਲਾ ਲਾਜਪਤ ਰਾਏ ਜੀ ਦੇ ਇਤਹਾਸਿਕ ਪਿੰਡ ਢੁੱਡੀਕੇ ਤੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਖੇਡ ਮੇਲੇ ਪਿੰਡ ਪੱਧਰ ਤੋਂ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਵੱਡੇ ਪੱਧਰ ’ਤੇ ਆਪਣੀ ਕਾਬਲੀਅਤ ਦਿਖਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਮਿਹਨਤ ਨਾਲ ਆਪਣੇ ਮਾਪਿਆਂ, ਪਿੰਡ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪਿੰਡ ਢੁੱਡੀਕੇ ਦੇ ਵਸਨੀਕਾਂ ਅਤੇ ਖੇਡ ਪ੍ਰੇਮੀਆਂ ਵੱਲੋਂ ਵੀ ਇਸ ਉਪਰਾਲੇ ਦਾ ਭਰਵਾਂ ਸਵਾਗਤ ਕੀਤਾ ਗਿਆ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਦੇ ਖੇਤਰ ਵਿਚ ਮੋਹਰੀ ਸੂਬਾ ਬਣਾਉਣ ਲਈ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਸਰਪੰਚ ਦਰਸ਼ਪ੍ਰੀਤ ਸਿੰਘ ਮੀਤ ਪ੍ਰਧਾਨ ਯੂਥ ਵਿੰਗ ਜ਼ਿਲ੍ਹਾ ਮੋਗਾ, ਵਾਈਸ ਚੇਅਰਮੈਨ ਜਸਦੀਪ ਸਿੰਘ ਗੈਰੀ, ਐੱਮਐੱਲਏ ਦਫ਼ਤਰ ਇੰਨਚਾਰਜ ਸੱਤਪਾਲ ਸਿੰਘ ਭੋਲ਼ਾ, ਪ੍ਰਧਾਨ ਗੁਰਜੰਟ ਸਿੰਘ ਮਾਣੂੰਕੇ, ਪ੍ਰਧਾਨ ਬਲਰਾਜ ਸਿੰਘ, ਕੁਲਵੰਤ ਸਿੰਘ ਪੰਨੂੰ ਕੋਚ, ਬਲਜੀਤ ਡੀਪੀ ਕੋਚ, ਬਲਦੀਪ ਕੋਚ, ਜਸਵੀਰ ਕੋਚ ਮੈਂਬਰ, ਮੁਕੰਦ ਸਿੰਘ, ਗੁਰਮੀਤ ਸਿੰਘ, ਪ੍ਰਦੀਪ ਸਿੰਘ, ਇਕਬਾਲ ਸਿੰਘ, ਬਿੱਕਰ ਸਿੰਘ, ਕਰਮਜੀਤ ਸਿੰਘ, ਚਮਕੌਰ ਸਿੰਘ, ਸੁਖਪਾਲ ਝੰਡੇਆਣਾ, ਪਾਲ ਸਿੰਘ, ਰਣਜੀਤ ਸਿੰਘ ਧੰਨਾ, ਰਾਜ ਜੰਗ, ਰਾਕੇਸ਼ ਕੁਮਾਰ, ਚਮਕੌਰ ਸਿੰਘ, ਜਗਰੂਪ ਸਿੰਘ, ਪਵਿੱਤਰ ਸਿੰਘ, ਜਸਵੀਰ ਸਿੰਘ, ਦਵਿੰਦਰ ਸਿੰਘ, ਸੁਖਪਾਲ ਸਿੰਘ, ਗਿੱਲ ਜਗਵਿੰਦਰ, ਕਮਲਜੀਤ ਸਿੰਘ ਹਰਜੀਤ ਸਿੰਘ ਅਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ।