- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਨਿਹਾਲ ਸਿੰਘਵਾਲਾ

ਅਵਤਾਰ ਸਿੰਘ, ਪੰਜਾਬੀ ਜਾਗਰਣ ਅਜੀਤਵਾਲ: ਹਲਕਾ ਨਿਹਾਲ ਸਿੰਘਵਾਲਾ ਦੇ ਦਾਣਾ ਮੰਡੀ ਅਜੀਤਵਾਲ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਨਵੇਂ ਸ਼ੈੱਡ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੰਡੀਆਂ ’ਚ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਖਰੀਦ-ਵਿਕਰੀ ਦੌਰਾਨ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਨਵੇਂ ਸ਼ੈੱਡ ਦੇ ਬਣਨ ਨਾਲ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਮੌਸਮ ਦੀ ਮਾਰ ਤੋਂ ਰਾਹਤ ਮਿਲੇਗੀ ਅਤੇ ਮੰਡੀ ਵਿਚ ਫ਼ਸਲ ਦੀ ਸੰਭਾਲ ਲਈ ਵਧੀਆ ਸਹੂਲਤ ਉੱਪਲਬਧ ਹੋਵੇਗੀ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਮੰਡੀਆਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਮਾਰਕੀਟ ਕਮੇਟੀ ਚੈਅਰਮੈਨ ਅਜੀਤਵਾਲ ਗੁਰਮੇਲ ਸਿੰਘ ਮੱਦੋਕੇ, ਬਲਾਕ ਸੰਮਤੀ ਚੈਅਰਮੈਨ ਹਰਜਿੰਦਰ ਸਿੰਘ ਕੋਕਰੀ , ਜਿਲਾ ਪ੍ਰੀਸ਼ਦ ਮੈਂਬਰ ਸੁਖਦੇਵ ਸਿੰਘ ਕਿੱਲੀ ਚਾਹਲਾਂ, ਮੰਡੀ ਸੈਕਟਰੀ ਜਸਮੇਲ ਸਿੰਘ ਤੇ ਹੋਰ ਮੰਡੀ ਨਾਲ ਸਬੰਧਤ ਅਧਿਕਾਰੀ, ਆੜ੍ਹਤੀਏ, ਕਿਸਾਨ ਅਤੇ ਇਲਾਕਾ ਵਾਸੀ ਹਾਜ਼ਰ ਸਨ। ਉਨ੍ਹਾਂ ਵੱਲੋਂ ਸ਼ੈੱਡ ਦੇ ਉਦਘਾਟਨ ਲਈ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਧੰਨਵਾਦ ਕੀਤਾ ਗਿਆ।