ਵਿਧਾਇਕ ਮਨਜੀਤ ਬਿਲਾਸਪੁਰ ਦੇ ਮਾਤਾ ਜੀ ਦਾ ਅੰਗੀਠਾ ਸੰਭਾਲਿਆ ਵਿਧਾਨ ਸਭਾ ਹਲਕਾ ਨਿਹਾਲ ਸਿੰਘ
Publish Date: Sun, 04 Oct 2026 04:27 PM (IST)
Updated Date: Sun, 04 Oct 2026 04:29 PM (IST)
ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ : ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਮਾਤਾ ਵਿਦਿਆ ਕੌਰ ਦੇ ਦਿਹਾਂਤ ਉਪਰੰਤ ਐਤਵਾਰ ਨੂੰ ਉਨ੍ਹਾਂ ਦਾ ਅੰਗੀਠਾ ਸੰਭਾਲਿਆ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਾਕ-ਸਬੰਧੀਆਂ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਮਾਤਾ ਵਿਦਿਆ ਕੌਰ ਦੇ ਦਿਹਾਂਤ ’ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਧਾਰਮਿਕ ਆਗੂਆਂ, ਸਮਾਜ ਸੇਵੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਮਾਂ ਦਾ ਵਿਛੋੜਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੁੰਦਾ ਹੈ। ਇਸ ਮੌਕੇ ਪਹੁੰਚੀਆਂ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਮਾਤਾ ਵਿਦਿਆ ਕੌਰ ਦੇ ਦਿਹਾਂਤ ’ਤੇ ਦੁੱਖ ਸਾਂਝਾ ਕਰਨ ਲਈ ਪਹੁੰਚੀਆਂ ਸਮੂਹ ਸ਼ਖ਼ਸੀਅਤਾਂ ਅਤੇ ਇਲਾਕਾ ਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਹਲਕਾ ਰਾਮਪੁਰਾ ਤੋਂ ਵਿਧਾਇਕ ਬਲਕਾਰ ਸਿੰਧੂ, ਵਿਧਾਇਕ ਲਾਭ ਸਿੰਘ ਉਗੋਕੇ, ਬਾਬਾ ਅਰਜਨ ਸਿੰਘ ਗਿਆਵੀਂ ਵਾਲੇ ਦੌਧਰ, ਪੀਏ ਗੁਰਸ਼ਿਵੰਦਰ ਸਿੰਘ ਬਿਲਾਸਪੁਰ, ਚੇਅਰਮੈਨ ਬਰਿੰਦਰ ਕੁਮਾਰ ਮਧੇਕੇ, ਚੇਅਰਮੈਨ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ, ਚੇਅਰਮੈਨ ਹਰਜਿੰਦਰ ਸਿੰਘ ਕੋਕਰੀ, ਚੇਅਰਮੈਨ ਪਰਮਜੀਤ ਸਿੰਘ ਭੁੱਲਰ, ਮਨਦੀਪ ਸਿੰਘ ਮਾਣੂੰਕੇ ਪ੍ਰਧਾਨ ਟਰੱਕ ਯੂਨੀਅਨ, ਬੀਡੀਪੀਓ ਮਨਜੀਤ ਕੌਰ, ਸੁਖਜੀਵਨ ਸਿੰਘ ਸੈਕਟਰੀ, ਸੈਕਟਰੀ ਸੁਖਵੀਰ ਸਿੰਘ ਡਾਲਾ, ਸ਼ੁਭਾਸ਼ ਪਲਤਾ ਗੋਲਡਨ ਟਰੈਵਲ ਵਾਲੇ, ਸਰਪੰਚ ਬਾਦਲ ਸਿੰਘ ਹਿੰਮਤਪੁਰਾ, ਡਾ ਫ਼ਕੀਰ ਮੁਹੰਮਦ, ਡਾ ਹਰੀ ਚੰਦ ਨੰਗਲ, ਸਰਪੰਚ ਜਗਤਾਰ ਸਿੰਘ ਭੁੱਲਰ ਬੁੱਟਰ, ਸਰਪੰਚ ਹਰਜੀਤ ਸਿੰਘ ਮੀਨੀਆ, ਸਤਪਾਲ ਭੋਲਾ ਦਫ਼ਤਰ ਇੰਚਾਰਜ ਡਾਇਰੈਕਟਰ ਦਵਿੰਦਰ ਸਿੰਘ ਤਖ਼ਤੂਪੁਰਾ, ਸਰਪੰਚ ਹਰਦੀਪ ਸਿੰਘ ਤਖਤੂਪੁਰਾ, ਸਰਪੰਚ ਹਰਜਿੰਦਰ ਸਿੰਘ ਨੱਥੂਵਾਲਾ ਜਦੀਦ, ਐੱਸਡੀਓ ਪ੍ਰਦੀਪ ਕੁਮਾਰ, ਜਰਨੈਲ ਸਿੰਘ ਆੜ੍ਹਤੀ, ਭੁਪਿੰਦਰ ਸਿੰਘ ਐੱਸਡੀਓ ਗੁਰੂ ਨਾਨਕ ਸਕੂਲ ਬਿਲਾਸਪੁਰ, ਪ੍ਰਧਾਨ ਹਰਦੇਵ ਸਿੰਘ ਫੋਰਮੈਨ, ਭੁਪਿੰਦਰ ਸਿੰਘ ਸਾਹੋਕੇ, ਰੁਪਿੰਦਰ ਸਿੰਘ ਦੀਨਾ, ਅਜੀਤ ਸਿੰਘ ਅਖਾੜਾ, ਲੈਕਚਰਾਰ ਜਗਤਾਰ ਸਿੰਘ ਸੈਦੋਕੇ, ਡਾ ਰਜਿੰਦਰ ਸਿੰਘ ਲੋਪੋਂ, ਬਲਜਿੰਦਰ ਸਿੰਘ ਲੋਪੋਂ, ਗੁਰਪ੍ਰੀਤ ਸਿੰਘ ਗੋਰਾ ਲੋਪੋਂ, ਕੁਲਦੀਪ ਸਿੰਘ ਭੱਟੀ, ਅਜੀਤਪਾਲ ਜੀਤੀ, ਸੁਖਦੇਵ ਸਿੰਘ ਸਾਬਕਾ ਸਰਪੰਚ ਹਿੰਮਤਪੁਰਾ, ਜੀਵਨ ਬਿਲਾਸਪੁਰ, ਡਾ ਗੁਰਮੇਲ ਮਾਛੀਕੇ ਤੋਂ ਇਲਾਵਾ ਇਲਾਕੇ ਭਰ ਤੋਂ ਲੋਕਾਂ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨਾਲ ਦੁੱਖ ਸਾਂਝਾ ਕੀਤਾ।