- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕ ਾਲੀ ਦਲ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਸ਼੍ਰੋਮਣੀ ਅਕਾਲੀ ਦਲ ਵੱਲੋਂ 16 ਸਤੰਬਰ ਨੂੰ ਹਲਕਾ ਨਿਹਾਲ ਸਿੰਘ ਵਾਲਾ ਦੇ ਕਸਬਾ ਬੱਧਨੀ ਕਲਾਂ ਦੀ ਅਨਾਜ਼ ਮੰਡੀ ਵਿਚ ਕੀਤੀ ਜਾ ਰਹੀ ਰੈਲੀ ਨੂੰ ਇਕ ਇਤਿਹਾਸਕ ਇਕੱਠ ਵਿਚ ਤਬਦੀਲ ਕਰਨ ਲਈ ਪਾਰਟੀ ਵੱਲੋਂ ਪਿੰਡ-ਪਿੰਡ ਵਰਕਰਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਨਿਹਾਲ ਸਿੰਘ ਵਾਲਾ ਹਲਕੇ ਦੇ ਵੱਡੇ ਅਤੇ ਗਦਰੀ ਬਾਬਿਆਂ ਦੇ ਪਿੰਡ ਵਜੋਂ ਜਾਣੇ ਜਾਂਦੇ ਚੂਹੜਚੱਕ ਵਿਖੇ ਜਗਤਾਰ ਸਿੰਘ ਕੌਲਧਾਰ ਦੇ ਗ੍ਰਹਿ ਵਿਖੇ ਕੌਮੀ ਮੀਤ ਪ੍ਰਧਾਨ ਰਾਜਵੰਤ ਸਿੰਘ ਮਾਹਲਾ ਵੱਲੋਂ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 16 ਸਤੰਬਰ ਦੀ ਰੈਲੀ ਨੂੰ ਲੈ ਕੇ ਪਾਰਟੀ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਰਕਰਾਂ ਅਤੇ ਸਮਰਥਕਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਰੈਲੀ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਤੋਂ ਇਲਾਵਾ ਰਾਜਵੰਤ ਸਿੰਘ ਮਾਹਲਾ, ਰਣਧੀਰ ਸਿੰਘ ਢਿੱਲੋਂ, ਜੰਗੀਰ ਸਿੰਘ, ਨਵਜੋਤ ਸਿੰਘ ਯੂਥ ਆਗੂ, ਜਸਦੀਪ ਸਿੰਘ ਡਾਲਾ ਹਲਕਾ ਪ੍ਰਧਾਨ ਯੂਥ ਵਿੰਗ, ਸੁਖਵਿੰਦਰ ਸਿੰਘ, ਸਰਬਨ ਸਿੰਘ, ਹਰਜਿੰਦਰ ਸਿੰਘ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਆਗੂਆਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਰੈਲੀ ਦੀ ਸਫ਼ਲਤਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਆਪਣੇ-ਆਪਣੇ ਪਿੰਡਾਂ ਵਿਚ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ। ਆਗੂਆਂ ਨੇ ਕਿਹਾ ਕਿ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਚੂਹੜਚੱਕ ਵਰਗੇ ਇਤਿਹਾਸਕ ਪਿੰਡ ਤੋਂ ਸ਼ੁਰੂ ਕੀਤੀ ਜਾ ਰਹੀ ਇਹ ਲਾਮਬੰਦੀ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ 16 ਸਤੰਬਰ ਦੀ ਰੈਲੀ ਦੌਰਾਨ ਨਿਹਾਲ ਸਿੰਘ ਵਾਲਾ ਹਲਕੇ ਦੇ ਵੱਡੀ ਗਿਣਤੀ ਵਿਚ ਵਰਕਰ ਅਤੇ ਸਮਰਥਕ ਸ਼ਮੂਲੀਅਤ ਕਰਨਗੇ ਅਤੇ ਰੈਲੀ ਨੂੰ ਯਾਦਗਾਰ ਬਣਾਉਣ ਲਈ ਹਰ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਵਰਕਰਾਂ ਨਾਲ ਰੈਲੀ ਸਬੰਧੀ ਜ਼ਿੰਮੇਵਾਰੀਆਂ ਵੀ ਸਾਂਝੀਆਂ ਕੀਤੀਆਂ ਗਈਆਂ ਅਤੇ ਪਿੰਡ ਪੱਧਰ ’ਤੇ ਲਾਮਬੰਦੀ ਨੂੰ ਹੋਰ ਤੇਜ਼ ਕਰਨ ’ਤੇ ਜ਼ੋਰ ਦਿੱਤਾ ਗਿਆ।