- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਪਾਰਟੀ ਵੱਲੋਂ ਸੰਗਰੂਰ

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਮੋਗਾ: ਕਾਂਗਰਸ ਪਾਰਟੀ ਵੱਲੋਂ ਸੰਗਰੂਰ ਵਿਖੇ ਕਰਵਾਈ ਜਾ ਰਹੀ ਇਨਸਾਫ਼ ਰੈਲੀ ’ਚ ਮੋਗਾ ਹਲਕੇ ਤੋਂ ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਰੈਲੀ ਵਿਚ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੀ ਪਹੁੰਚ ਰਹੇ ਹਨ, ਜਿੰਨ੍ਹਾਂ ਦੇ ਸੰਬੋਧਨ ਨੂੰ ਸੁਣਨ ਲਈ ਕਾਂਗਰਸੀ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਮੋਗਾ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਸਰਪੰਚ, ਦਿਹਾਤੀ ਬਲਾਕ ਪ੍ਰਧਾਨ, ਸ਼ਹਿਰੀ ਬਲਾਕ ਪ੍ਰਧਾਨ, ਪੰਚ, ਬਲਾਕ ਸੰਮਤੀ ਮੈਂਬਰ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਹਾਜ਼ਰ ਰਹੇ। ਕੁਲਜਿੰਦਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਵੀ ਇਸ ਰੈਲੀ ਵਿਚ ਸ਼ਮੂਲੀਅਤ ਕੀਤੀ। ਮਾਲਵਿਕਾ ਸੂਦ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਆਵਾਜ਼ ਬੁਲੰਦ ਕਰਦੀ ਆਈ ਹੈ। ਰਾਹੁਲ ਗਾਂਧੀ ਦੀ ਅਗਵਾਈ ਅਤੇ ਵਿਚਾਰਾਂ ਨੂੰ ਸੁਣਨ ਲਈ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਮੋਗਾ ਤੋਂ ਪਹੁੰਚੇ ਸਮੂਹ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਕੁਲਜਿੰਦਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਸੰਗਰੂਰ ਇਨਸਾਫ਼ ਰੈਲੀ ਵਿਚ ਆਮਦ ਕਾਂਗਰਸੀ ਵਰਕਰਾਂ ਲਈ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਕਿਹਾ ਕਿ ਮਾਲਵਿਕਾ ਸੂਦ ਦੀ ਅਗਵਾਈ ਹੇਠ ਮੋਗਾ ਤੋਂ ਵੱਡੀ ਗਿਣਤੀ ਵਿਚ ਆਗੂਆਂ ਅਤੇ ਵਰਕਰਾਂ ਦਾ ਪਹੁੰਚਣਾ ਆਪਸੀ ਇਕਜੁੱਟਤਾ ਅਤੇ ਪਾਰਟੀ ਨਾਲ ਜੁੜਾਅ ਨੂੰ ਦਰਸਾਉਂਦਾ ਹੈ। ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਲੋਕਤੰਤਰੀ ਮਸਲਿਆਂ ਨੂੰ ਉਠਾਉਣ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਰੈਲੀ ਵਿਚ ਪਹੁੰਚਣ ਵਾਲੇ ਸਮੂਹ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਮੈਂਬਰਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ।